ਹਾਕੀ ਖਿਡਾਰਨ ਸੰਦੀਪ ਕੌਰ ਵੱਲੋਂ ਕਿਸਾਨਾਂ ਦੀ ਹਮਾਇਤ 'ਚ ਆਪਣੇ ਮੈਡਲ ਵਾਪਸ ਦੇਣ ਦਾ ਐਲਾਨ

By  Shanker Badra December 7th 2020 01:51 PM -- Updated: December 7th 2020 01:54 PM

ਹਾਕੀ ਖਿਡਾਰਨ ਸੰਦੀਪ ਕੌਰ ਵੱਲੋਂ ਕਿਸਾਨਾਂ ਦੀ ਹਮਾਇਤ 'ਚ ਆਪਣੇ ਮੈਡਲ ਵਾਪਸ ਦੇਣ ਦਾ ਐਲਾਨ:ਪਟਿਆਲਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 12 ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਹੁਣ ਪੂਰੇ ਦੇਸ਼ ਦਾ ਅੰਦੋਲਨ ਬਣ ਗਿਆ ਹੈ।

Hockey player Sandeep Kaur announces return of medals in support of farmers ਹਾਕੀ ਖਿਡਾਰਨ ਸੰਦੀਪ ਕੌਰ ਵੱਲੋਂ ਕਿਸਾਨਾਂ ਦੀ ਹਮਾਇਤ 'ਚ ਆਪਣੇ ਮੈਡਲ ਵਾਪਸ ਦੇਣ ਦਾ ਐਲਾਨ

ਹਾਕੀ ਖਿਡਾਰਨ ਸੰਦੀਪ ਕੌਰ ਵਲੋਂ ਵੀ ਕਿਸਾਨਾਂ ਦੀ ਹਮਾਇਤ 'ਚ ਆਪਣੇ ਮੈਡਲ ਵਾਪਸ ਦੇਣ ਦਾ ਐਲਾਨ ਕੀਤਾ ਗਿਆ ਹੈ। ਸੰਦੀਪ ਕੌਰ ਨੇ ਸਾਲ 1994 'ਚ ਏਸ਼ੀਆ ਕੱਪ 'ਚ ਭਾਗ ਲਿਆ ਸੀ। 1998 ਦੀਆਂ ਏਸ਼ੀਅਨ ਖੇਡਾਂ 'ਚ ਉਨ੍ਹਾਂ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ ਅਤੇ 1998 'ਚ ਵਰਲਡ ਕੱਪ ਹਾਕੀ ਦੀ ਟੀਮ ਦੀ ਕਪਤਾਨੀ ਕੀਤੀ। ਇਸ ਤੋਂ ਇਲਾਵਾ ਵਰਲਡ ਕੱਪ 'ਚ ਹਾਕੀ ਦੀ ਟੀਮ ਦੇ ਕੈਪਟਨ ਵਜੋਂ ਨੁਮਾਇੰਦਗੀ ਵੀ ਕੀਤੀ।

Hockey player Sandeep Kaur announces return of medals in support of farmers ਹਾਕੀ ਖਿਡਾਰਨ ਸੰਦੀਪ ਕੌਰ ਵੱਲੋਂ ਕਿਸਾਨਾਂ ਦੀ ਹਮਾਇਤ 'ਚ ਆਪਣੇ ਮੈਡਲ ਵਾਪਸ ਦੇਣ ਦਾ ਐਲਾਨ

ਸੰਦੀਪ ਕੌਰ ਨੇ 5 ਅੰਤਰਰਾਸ਼ਟਰੀ ਮੈਡਲ, 20 ਰਾਸ਼ਟਰੀ ਮੈਡਲ ਪ੍ਰਾਪਤ ਕੀਤੇ ਹਨ ਅਤੇ ਅੱਜ-ਕੱਲ੍ਹ ਉਹ ਬਤੌਰ ਮੁੱਖ ਸੁਪਰਡੈਂਟ ਪਟਿਆਲਾ ਰੇਲਵੇ ਸਟੇਸ਼ਨ 'ਤੇ ਤਾਇਨਾਤ ਹਨ। ਸੰਦੀਪ ਕੌਰ ਦਾ ਪਿਛੋਕੜ ਕਿਸਾਨੀ ਪਰਿਵਾਰ ਨਾਲ ਸਬੰਧਿਤ ਹੈ ਅਤੇ ਉਨ੍ਹਾਂ ਦੇ ਦਾਦਾ ਜੀ ਸ਼ਿੰਗਾਰਾ ਸਿੰਘ ਫਰੀਡਮ ਫਾਈਟਰ ਤੇ ਤਾਮਰ ਪੱਤਰ ਵੀ ਹਾਸਿਲ ਕਰ ਚੁੱਕੇ ਹਨ। ਸੰਦੀਪ ਕੌਰ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਉਨ੍ਹਾਂ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਹੀ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।

Hockey player Sandeep Kaur announces return of medals in support of farmers ਹਾਕੀ ਖਿਡਾਰਨ ਸੰਦੀਪ ਕੌਰ ਵੱਲੋਂ ਕਿਸਾਨਾਂ ਦੀ ਹਮਾਇਤ 'ਚ ਆਪਣੇ ਮੈਡਲ ਵਾਪਸ ਦੇਣ ਦਾ ਐਲਾਨ

ਦੱਸ ਦੇਈਏ ਕਿ ਕਿਸਾਨੀ ਅੰਦੋਲਨ ਨੂੰ ਹਰ ਵਰਗ ਹਰ ਤਬਕੇ ਦਾ ਸਾਥ ਮਿਲ ਰਿਹਾ ਹੈ , ਇਹ ਅੰਦੋਲਨ ਹੁਣ ਆਮ ਲੋਕਾਂ ਦਾ ਅੰਦੋਲਨ ਬਣ ਗਿਆ ਹੈ। ਪੰਜਾਬ ਨੇ ਇਸ ਅੰਦੋਲਨ ਦੀ ਅਗਵਾਈ ਕਰ ਕੇ ਇਤਿਹਾਸ ਰਚ ਦਿੱਤਾ ਹੈ। ਇਸ ਅੰਦੋਲਨ ਨੂੰ ਪੰਜਾਬ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਅਤੇ ਵਪਾਰੀ ਜਥੇਬੰਦੀਆਂ ਤੋਂ ਇਲਾਵਾ ਦੇਸ਼ ਦੀਆਂ ਵੱਖ -ਵੱਖ ਜਥੇਬੰਦੀਆਂ ਨੇ ਆਪਣਾ ਸਮਰਥਨ ਦਿੱਤਾ ਹੈ। ਇਸ ਅੰਦੋਲਨ ਦੀ ਅਗਵਾਈ ਕਰ ਰਹੀਆਂ ਜਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ।

-PTCNews

Related Post