ਹੋਲੇ ਮਹੱਲੇ ਦੀਆਂ ਰੌਣਕਾਂ, ਖਾਲਸੇ ਦੀ ਜਨਮ ਭੂਮੀ 'ਤੇ ਦੇਖੋ ਦਸਤਾਰਾਂ ਦਾ ਸੁਨਹਿਰੀ ਰੰਗ (ਤਸਵੀਰਾਂ)

By  Jashan A March 10th 2020 11:07 AM

ਸ੍ਰੀ ਅਨੰਦਪੁਰ ਸਾਹਿਬ: ਹੋਲੇ ਮਹੱਲੇ ਦੇ ਪਾਵਨ ਤਿਉਹਾਰ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਪਹੁੰਚ ਰਹੀਆਂ ਹਨ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰੂ ਘਰਾਂ 'ਚ ਹਾਜ਼ਰੀ ਲਗਾ ਕੇ ਗੁਰੂ ਸਾਹਿਬ ਜੀ ਦਾ ਅਸੀਰਵਾਦ ਪ੍ਰਾਪਤ ਕਰ ਰਹੀਆਂ ਹਨ।

Hola Mohalla In Sri Anandpur Sahib Dastar Campਹੋਲੇ ਮਹੱਲੇ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਦੌਰਾਨ ਸੰਗਤਾਂ ਵੱਲੋਂ ਲੰਗਰਾਂ ਦੀ ਸੇਵਾ ਵੀ ਕੀਤੀ ਜਾ ਰਹੀ ਹੈ। ਗੁਰੂ ਨਗਰੀ ਅਨੰਦਪੁਰ ਸਾਹਿਬ ਵਿਖੇ ਪਿਛਲੇ ਦੋ ਦਿਨਾਂ ਤੋਂ ਸੋਹਣੀਆਂ ਦਸਤਾਰਾਂ ਦੇ ਸੁਨਹਿਰੀ ਰੰਗ ਦੇਖਣ ਨੂੰ ਮਿਲ ਰਹੇ ਹਨ, ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਸੋਹਣੀਆਂ ਦਸਤਾਰਾਂ ਸਜਾਈ ਗੱਭਰੂਆਂ ਨੂੰ ਸਾਫ਼ ਦੇਖ ਸਕਦੇ ਹੋ।

ਹੋਰ ਪੜ੍ਹੋ: ਧਾਰਾ 144 ਦੇ ਬਾਵਜੂਦ ਲਾਲ ਕਿਲ੍ਹੇ 'ਤੇ ਪ੍ਰਦਰਸ਼ਨ, ਪੁਲਿਸ ਨੇ ਕਈਆਂ ਨੂੰ ਲਿਆ ਹਿਰਾਸਤ 'ਚ

Hola Mohalla In Sri Anandpur Sahib Dastar Campਤੁਹਾਨੂੰ ਦੱਸ ਦੇਈਏ ਕਿ ਗੁਰੂ ਨਗਰੀ 'ਚ ਵੱਖ-ਵੱਖ ਸੰਸਥਾਵਾਂ ਵੱਲੋਂ ਦਸਤਾਰ ਕੈਂਪ ਲਗਾਏ ਗਏ ਹਨ, ਜਿਥੇ ਨੌਜਵਾਨਾਂ ਨੂੰ ਫਰੀ ਦਸਤਾਰ ਸਿਖਾਈ ਜਾ ਰਹੀ ਹੈ, ਉਥੇ ਹੀ ਉਹਨਾਂ ਨੂੰ ਮੁਫ਼ਤ ਦਸਤਾਰਾਂ ਵੀ ਵੰਡੀਆਂ ਜਾ ਰਹੀਆਂ ਹਨ, ਜਿਸ ਨਾਲ ਨੌਜਵਾਨਾਂ 'ਚ ਦਸਤਾਰ ਸਜਾਉਣ ਦੀ ਰੁਚੀ ਹੋਰ ਵਧ ਰਹੀ ਹੈ।

Hola Mohalla In Sri Anandpur Sahib Dastar Campਇਥੇ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਹੋਲੇ ਮਹੱਲੇ ਦੇ ਤੀਜੇ ਦਿਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਣਕਾ ਬਰਕਰਾਰ ਹਨ। ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂ ‘ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

Hola Mohalla In Sri Anandpur Sahib Dastar Campਜ਼ਿਕਰਯੋਗ ਹੈ ਕਿ ਪੀਟੀਸੀ ਨੈਟਵਰਕ ਵੱਲੋਂ ਹੋਲੇ ਮਹੱਲੇ ਦੀ ਵਿਸ਼ੇਸ਼ ਕਵਰੇਜ਼ ਕੀਤੀ ਜਾ ਰਹੀ ਹੈ ਤੇ ਪੀਟੀਸੀ ਸਿਮਰਨ ‘ਤੇ ਰੋਜ਼ਾਨਾ ਸਮਾਗਮਾਂ ਦਾ ਵਿਸ਼ੇਸ਼ ਪ੍ਰਸਾਰਣ ਦਿਖਾਇਆ ਜਾ ਰਿਹਾ ਹੈ, ਜਿਸ ਦੌਰਾਨ ਸੰਗਤਾਂ ਘਰ ਬੈਠੇ ਹੀ ਹੋਲੇ-ਮਹੱਲੇ ਦਾ ਆਨੰਦ ਲੈ ਸਕਣਗੀਆਂ।

Hola Mohalla In Sri Anandpur Sahib Dastar Camp

Hola Mohalla In Sri Anandpur Sahib Dastar Camp

-PTC News

Related Post