ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਹੋਲੇ ਮੁਹੱਲੇ ਦਾ ਆਗਾਜ਼, ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ

By  PTC NEWS March 8th 2020 12:07 PM

ਸ੍ਰੀ ਅਨੰਦਪੁਰ ਸਾਹਿਬ: ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਸਾਲਾਨਾ ਕੌਮੀ ਜੋੜ ਮੇਲੇ ਹੋਲੇ ਮਹੱਲੇ ਦੀ ਸ਼ੁਰੂਆਤ ਅੱਜ ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਗਈ ਹੈ। ਜਿਸ ਦੌਰਾਨ ਸੂਬੇ ਭਰ 'ਚੋਂ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਤੇ ਪਵਿੱਤਰ ਧਰਤੀ 'ਤੇ ਪਹੁੰਚ ਰਹੀਆਂ ਹਨ ਤੇ ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂ 'ਚ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। Hola Mohalla Start In Sri Anandpur Sahib ਤੁਹਾਨੂੰ ਦੱਸ ਦੇਈਏ ਕਿ ਹੋਲੇ ਮੁਹੱਲੇ ਨੂੰ ਮੁੱਖ ਰੱਖਦਿਆਂ ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ ਤੇ ਬਾਕੀ ਗੁਰੂ ਘਰਾਂ 'ਚ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋ ਗਈ ਹੈ, ਜਿਨ੍ਹਾਂ ਦੇ ਭੋਗ 10 ਮਾਰਚ ਨੂੰ ਪਾਏ ਜਾਣਗੇ। Hola Mohalla Start In Sri Anandpur Sahib ਸ਼੍ਰੋਮਣੀ ਕਮੇਟੀ ਵਲੋਂ ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਹੋਲੇ ਮਹੱਲੇ ਦੇ ਪਵਿੱਤਰ ਅਵਸਰ ’ਤੇ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪ੍ਰਸ਼ਾਸਨ ਵੱਲੋਂ ਇਥੇ ਆਉਣ ਵਾਲੇ ਹਰੇਕ ਵਾਹਨ ਦੀ ਨਾਕਿਆਂ ’ਤੇ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ ਤੇ ਸੰਗਤਾਂ ਨੂੰ ਘੱਟ ਤੋਂ ਘੱਟ ਸਮੇਂ ਲਈ ਠਹਿਰਨ ਦੀ ਅਪੀਲ ਕੀਤੀ ਗਈ ਹੈ। -PTC News

Related Post