ਦੇਸ਼ ਭਰ 'ਚ ਹੋਲੀ ਦੀ ਧੂਮ, ਰਾਸ਼ਟਰਪਤੀ ਤੇ PM ਮੋਦੀ ਨੇ ਦਿੱਤੀ ਦਿੱਤੀਆਂ ਵਧਾਈਆਂ

By  Jashan A March 10th 2020 08:20 AM

ਨਵੀਂ ਦਿੱਲੀ: ਦੇਸ਼ ਭਰ 'ਚ ਅੱਜ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਹੋਲੀ ਨੂੰ ਲੈ ਕੇ ਜਿਥੇ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹੀ ਦੇਸ਼ ਦੇ ਦਿੱਗਜ ਆਗੂ ਇਸ ਤਿਉਹਾਰ 'ਤੇ ਲੋਕਾਂ ਨੂੰ ਵਧਾਈਆਂ ਦੇ ਰਹੇ ਹਨ। ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ਵਾਸੀਆਂ ਨੂੰ ਰੰਗਾਂ ਦੇ ਤਿਉਹਾਰ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਲਿਖਿਆ ਹੈ ਕਿ "ਸਾਰੇ ਦੇਸ਼ ਵਾਸੀਆਂ ਨੂੰ ਹੋਲੀ ਦੇ ਤਿਉਹਾਰ ਦੀਆਂ ਬਹੁਤ ਬਹੁਤ ਮੁਬਾਰਕਾਂ। ਹੋਲੀ ਰੰਗਾਂ ਦਾ ਜਸ਼ਨ ਮਨਾਉਂਦੀ ਹੈ, ਸਰਦ ਰੁੱਤ ਦੇ ਅੰਤ ਅਤੇ ਬਸੰਤ ਦੀ ਆਮਦ ਦਾ ਪ੍ਰਤੀਕ ਹੈ। ਮੈਂ ਚਾਹੁੰਦਾ ਹਾਂ ਕਿ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਖੁਸ਼ਹਾਲੀ, ਸ਼ਾਂਤੀ ਅਤੇ ਖੁਸ਼ਹਾਲੀ ਲਿਆਵੇ।"

https://twitter.com/rashtrapatibhvn/status/1237203718824591361?s=20

ਹੋਰ ਪੜ੍ਹੋ: ਦੋ ਕਾਰਾਂ ਵਿਚਾਲੇ ਭਿਆਨਕ ਟੱਕਰ, 2 ਲੋਕਾਂ ਦੀ ਹੋਈ ਮੌਤ

ਉਥੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਲਿਖਿਆ ਕਿ "ਰੰਗ, ਅਨੰਦ ਅਤੇ ਖੁਸ਼ੀ ਦਾ ਤਿਉਹਾਰ, ਤੁਹਾਨੂੰ ਸਭ ਨੂੰ ਹੋਲੀ ਦੀਆਂ ਮੁਬਾਰਕਾਂ, ਇਹ ਤਿਉਹਾਰ ਸਾਰੇ ਨਾਗਰਿਕਾਂ ਦੇ ਜੀਵਨ 'ਚ ਖੁਸ਼ਹਾਲੀ ਲਿਆਵੇ।"

https://twitter.com/narendramodi/status/1237193024309874688?s=20

ਹਾਲਾਂਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਤੋਂ ਰਾਸ਼ਟਰਪਤੀ ਹੋਲੀ ਦੇ ਜਸ਼ਨਾਂ ਤੋਂ ਦੂਰ ਰਹਿਣਗੇ. ਦੂਜੇ ਪਾਸੇ ਮਥੁਰਾ ਵਿੱਚ ਫੁੱਲਾਂ ਨਾਲ ਹੋਲੀ ਖੇਡੀ ਜਾ ਰਹੀ ਹੈ।

-PTC News

Related Post