ਪੰਜਾਬ ਦੇ ਇਸ ਜ਼ਿਲ੍ਹੇ 'ਚ ਹੋਇਆ ਕੱਲ੍ਹ ਦੀ ਛੁੱਟੀ ਦਾ ਹੋਇਆ ਐਲਾਨ

By  Joshi January 16th 2018 08:24 PM -- Updated: January 16th 2018 08:51 PM

Holiday in Sangrur Punjab announced for 17 January by DC: ਸੰਗਰੂਰ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਵੱਲੋਂ ਸੰਗਰੂਰ ਜ਼ਿਲ੍ਹੇ 'ਚ 17 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। Holiday in Sangrur Punjab announced for 17 January by DCਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿੱਚ ਛੁੱਟੀ ਹੋਵੇਗੀ। ਇਹ ਛੁੱਟੀ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਨੈਗੋਸੀਏਬਲ ਇੰਸਟਰੂਮੈਂਟ ਐਕਟ ੧੮੮੧ ਦੀ ਧਾਰਾ ੨੫ ਦੇ ਤਹਿਤ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਹ ਛੁੱਟੀ ਦਾ ਆਦੇਸ਼ ਉਹਨਾਂ ਵਿਦਿਅਕ ਅਦਾਰਿਆਂ 'ਚ ਲਾਗੂ ਨਹੀਂ ਹੋਣਗੇ, ਜਿੰਨ੍ਹਾਂ 'ਚ ਪ੍ਰੀਖਿਆਵਾਂ ਚੱਲ ਰਹੀਆਂ ਹਨ।

Related Post