ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ 12 ਦਿਨਾਂ ਬਾਅਦ ਮਿਲੀ ਏਮਜ਼ 'ਚੋਂ ਛੁੱਟੀ

By  Shanker Badra August 31st 2020 12:05 PM

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ 12 ਦਿਨਾਂ ਬਾਅਦ ਮਿਲੀ ਏਮਜ਼ 'ਚੋਂ ਛੁੱਟੀ:ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੋਮਵਾਰ ਨੂੰ ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) 'ਚੋਂ ਛੁੱਟੀ ਮਿਲ ਗਈ ਹੈ। ਏਮਜ਼ ਨੇ ਹਾਲ 'ਚ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਸ਼ਾਹ ਠੀਕ ਹੋ ਚੁੱਕੇ ਹਨ ਤੇ ਉਨ੍ਹਾਂ ਨੂੰ ਛੇਤੀ ਹੀ ਛੁੱਟੀ ਦੇ ਦਿੱਤੀ ਜਾਵੇਗੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ 12 ਦਿਨਾਂ ਬਾਅਦ ਮਿਲੀ ਏਮਜ਼ 'ਚੋਂ ਛੁੱਟੀ

ਦਰਅਸਲ 'ਚ ਹਲਕੇ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਅਮਿਤ ਸ਼ਾਹ ਨੂੰ 18 ਅਗਸਤ ਨੂੰ ਦਿੱਲੀ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਤਕਰੀਬਨ 12 ਦਿਨਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਦੱਸਣਯੋਗ ਹੈ ਕਿ 2 ਅਗਸਤ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੀਟਿਵ ਆਈ ਸੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ 12 ਦਿਨਾਂ ਬਾਅਦ ਮਿਲੀ ਏਮਜ਼ 'ਚੋਂ ਛੁੱਟੀ

ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਕੋਰੋਨਾ ਜਾਂਚ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ 14 ਅਗਸਤ ਨੂੰ ਮੇਦਾਂਤਾ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ ਪਰ ਬਾਅਦ ਵਿੱਚ ਉਹ ਹੋਮ ਆਈਸੋਲੇਸ਼ਨ ਵਿੱਚ ਸਨ।

ਦੱਸ ਦੇਈਏ ਕਿ ਕੋਰੋਨਾ ਨੈਗੇਟਿਵ ਹੋਣ ਦੇ ਚਾਰ ਦਿਨਾਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਹਲਕੇ ਬੁਖਾਰ ਦੀ ਸ਼ਿਕਾਇਤ ਦੇ ਚੱਲਦਿਆਂ 18 ਅਗਸਤ ਦੀ ਦੇਰ ਰਾਤ ਨੂੰ ਦਿੱਲੀ ਦੇ ਏਮਜ਼ ਵਿੱਚ ਦਾਖਲ ਕਰਵਾ ਦਿੱਤਾ ਗਿਆ ਸੀ। ਜਿੱਥੇ ਏਮਜ਼ ਦੇ ਡਾਇਰੈਕਟਰ ਡਾ: ਰਣਦੀਪ ਗੁਲੇਰੀਆ ਦੀ ਅਗਵਾਈ ਵਾਲੀ ਇੱਕ ਟੀਮ ਉਨ੍ਹਾਂ ਦੀ ਦੇਖ-ਰੇਖ ਕਰ ਰਹੀ ਸੀ। ਜਿਸ ਤੋਂ ਬਾਅਦ ਅੱਜ 12 ਦਿਨਾਂ ਦੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਤੋਂ ਛੁੱਟੀ ਦੇ ਦਿੱਤੀ ਗਈ ਹੈ।

-PTCNews

Related Post