ਅੱਜ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਗ੍ਰਹਿ ਮੰਤਰਾਲੇ ਵੱਲੋਂ ਸੂਬਿਆਂ ਨੂੰ ਅਲਰਟ ਜਾਰੀ

By  Shanker Badra April 10th 2018 08:50 AM -- Updated: April 27th 2018 06:44 PM

ਅੱਜ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਗ੍ਰਹਿ ਮੰਤਰਾਲੇ ਵੱਲੋਂ ਸੂਬਿਆਂ ਨੂੰ ਅਲਰਟ ਜਾਰੀ:ਸੋਸ਼ਲ ਮੀਡੀਆ 'ਤੇ 10 ਅਪ੍ਰੈਲ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦਰਮਿਆਨ ਗ੍ਰਹਿ ਮੰਤਰਾਲੇ ਨੇ ਇੱਕ ਸਰਕੂਲਰ ਜਾਰੀ ਕੀਤਾ ਹੈ ਅਤੇ ਸੂਬਿਆਂ ਅਤੇ ਕੇਂਦਰ ਸ਼ਾਸਤ ਸੂਬਿਆ ਨੂੰ ਕਿਹਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਅਤੇ ਹੋਰ ਗਤੀਵਿਧੀਆਂ ਨੂੰ ਰੋਕਣ ਲਈ ਸੁਰੱਖਿਆ ਵਧਾਉਣ।ਅੱਜ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਗ੍ਰਹਿ ਮੰਤਰਾਲੇ ਵੱਲੋਂ ਸੂਬਿਆਂ ਨੂੰ ਅਲਰਟ ਜਾਰੀਨਾਲ ਹੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸੂਬੇ ਲੋੜ ਪੈਣ 'ਤੇ ਹਿੰਸਾ ਨੂੰ ਰੋਕਣ ਲਈ ਹਰ ਯੋਗ ਕਾਰਵਾਈ ਕਰ ਸਕਦੇ ਹਨ।ਜ਼ਿਕਰਯੋਗ ਹੈ ਕਿ 2 ਅਪ੍ਰੈਲ ਨੂੰ ਦੇਸ਼ ਭਰ ਵਿੱਚ ਕੁਝ ਦਲਿਤ ਜਥੇਬੰਦੀਆਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਸੀ ਅਤੇ ਇਸ ਬੰਦ ਦੌਰਾਨ ਵੱਡੀ ਪੱਧਰ 'ਤੇ ਹੋਈ ਹਿੰਸਾ ਵਿੱਚ ਇੱਕ ਦਰਜਨ ਤੋਂ ਵੱਧ ਵਿਅਕਤੀ ਮਾਰੇ ਗਏ ਸਨ। ਅੱਜ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਗ੍ਰਹਿ ਮੰਤਰਾਲੇ ਵੱਲੋਂ ਸੂਬਿਆਂ ਨੂੰ ਅਲਰਟ ਜਾਰੀਹੁਣ ਜਨਰਲ ਅਤੇ ਓ.ਬੀ.ਸੀ ਜਥੇਬੰਦੀਆਂ ਵੱਲੋਂ ਮੰਗਲਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।ਇਸ ਸੰਬੰਧ ਵਿੱਚ ਸੋਸ਼ਲ ਮੀਡੀਆ 'ਤੇ ਪੋਸਟ ਅਤੇ ਮੈਸੇਜ ਵਾਇਰਲ ਹੋ ਰਹੇ ਹਨ।ਇਨ੍ਹਾਂ ਵਿੱਚ ਰਾਖਵਾਂਕਰਨ ਹਟਾਓ ਦੀ ਮੰਗ ਕਰਦਿਆਂ ਦੇਸ਼ ਭਰ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਕਿਹਾ ਜਾ ਰਿਹਾ ਹੈ।ਅੱਜ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਗ੍ਰਹਿ ਮੰਤਰਾਲੇ ਵੱਲੋਂ ਸੂਬਿਆਂ ਨੂੰ ਅਲਰਟ ਜਾਰੀਬੰਦ ਦੇ ਸੱਦੇ ਨੂੰ ਦੇਖਦਿਆ ਗ੍ਰਹਿ ਮੰਤਰਾਲੇ ਨੇ ਇਤਿਆਤ ਦੇ ਤੌਰ 'ਤੇ ਸੋਮਵਾਰ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ।ਗ੍ਰਹਿ ਮੰਤਰਾਲੇ ਨੇ ਕਿਹਾ ਕਿ ਲੋੜ ਪੈਣ 'ਤੇ ਗਸ਼ਤ ਵਧਾਈ ਜਾਵੇ ਅਤੇ ਕਿਸੇ ਵੀ ਹਾਲਤ ਵਿੱਚ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਕਿਸੇ ਵੀ ਇਲਾਕੇ ਵਿੱਚ ਜਾਨ-ਮਾਲ ਦਾ ਕੋਈ ਨੁਕਸਾਨ ਨਾ ਹੋਵੇ।ਅੱਜ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਗ੍ਰਹਿ ਮੰਤਰਾਲੇ ਵੱਲੋਂ ਸੂਬਿਆਂ ਨੂੰ ਅਲਰਟ ਜਾਰੀਸਲਾਹਕਾਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਆਪਣੇ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਹੋਣ ਲਈ ਡਿਪਟੀ ਕਮਿਸ਼ਨਰ ਅਤੇ ਪੁਲਿਸ ਮੁਖੀ ਵਿਅਕਤੀਗਤ ਤੌਰ 'ਤੇ ਜ਼ਿੰਮੇਵਾਰ ਹੋਣਗੇ।ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੰਤਰਾਲੇ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਕੁੱਝ ਜਥੇਬੰਦੀਆਂ ਵੱਲੋਂ ਸੋਸ਼ਲ ਮੀਡੀਆ 'ਤੇ 10 ਅਪ੍ਰੈਲ 'ਤੇ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਜ਼ਰੂਰੀ ਕਦਮ ਚੁੱਕੇ ਜਾਣ।

-PTCNews

Related Post