ਹੁਣੇ -ਹੁਣੇ ਆਈ ਵੱਡੀ ਖ਼ਬਰ, ਮੀਂਹ ਕਾਰਨ ਘਰ ਦੀ ਡਿੱਗੀ ਛੱਤ, 4 ਲੋਕਾਂ ਦੀ ਮੌਤ

By  PTC NEWS March 8th 2020 09:31 AM

ਸੁਨਾਮ: ਪਿਛਲੇ 2 ਦਿਨਾਂ ਤੋਂ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਰਹੀ ਤੇਜ਼ ਬਾਰਿਸ਼ ਕਾਰਨ ਜਿਥੇ ਠੰਡ 'ਚ ਵਾਧਾ ਹੋਇਆ ਹੈ, ਉਥੇ ਹੀ ਇਸ ਮੀਂਹ ਕਾਰਨ ਕਈ ਥਾਵਾਂ ਤੋਂ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।

home roof falls four deaths In Sunam, Punjab News, Punjabi News

ਇਸ ਦੌਰਾਨ ਸੁਨਾਮ 'ਚ ਸਟੇਡੀਅਮ ਨਾਲ ਲੱਗਦੀ ਦਲਿਤ ਬਸਤੀ 'ਚ ਇੱਕ ਘਰ ਘਰ ਦੀ ਛੱਤ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 3 ਗੰਭੀਰ ਰੂਪ ਨਾਲ ਜ਼ਖਮੀ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

home roof falls four deaths In Sunam, Punjab News, Punjabi News

ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਇਲਾਵਾ ਮੀਂਹ ਨਾਲ ਕਿਸਾਨ ਦੀਆਂ ਫ਼ਸਲਾਂ ਦਾ ਵੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਦਿਨ ਅੰਮ੍ਰਿਤਸਰ 'ਚ ਵੀ ਇਕ ਘਰ ਦੀ ਛੱਤ ਡਿੱਗਣ ਕਾਰਨ 2 ਬੱਚਿਆਂ ਸਮੇਤ ਪਤੀ-ਪਤਨੀ ਦੀ ਮੌਤ ਹੋ ਗਈ ਸੀ ਤੇ ਇਸ ਹਾਦਸੇ ‘ਚ ਇਕ ਬੱਚੀ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਸੀ।

-PTC News

Related Post