ਮਾਨ ਸਰਕਾਰ ਲੰਪੀ ਸਕਿਨ ਕਾਰਨ ਮਰੇ ਪਸ਼ੂਆਂ ਦੀ ਭਰਪਾਈ ਲਈ ਦੇਵੇ ਮੁਆਵਜ਼ਾ : ਹਰਸਿਮਰਤ ਕੌਰ ਬਾਦਲ

By  Ravinder Singh August 16th 2022 11:39 AM

ਬਠਿੰਡਾ : ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੰਪੀ ਸਕਿਨ ਬਿਮਾਰੀ ਨਾਲ ਪਸ਼ੂ ਧਨ ਦੇ ਹੋ ਰਹੇ ਭਾਰੀ ਨੁਕਸਾਨ ਉਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਲੰਪੀ ਸਕਿਨ ਬਿਮਾਰ ਪੰਜਾਬ ਵਿੱਚ ਪਸ਼ੂ ਧੰਨ ਨੂੰ ਤਬਾਹ ਕਰ ਰਹੀ ਹੈ। ਇਸ ਬਿਮਾਰੀ ਨਾਲ ਸੈਂਕੜੇ ਗਊਆਂ ਦੀ ਮੌਤ ਹੋ ਚੁੱਕੀ ਅਤੇ ਹਜ਼ਾਰ ਪਸ਼ੂ ਇਸ ਬਿਮਾਰੀ ਦੀ ਲਪੇਟ ਵਿੱਚ ਆਇਆ ਹੋਇਆ ਹੈ। ਇਸ ਨਾਲ ਕਿਸਾਨਾਂ ਅਤੇ ਡੇਅਰੀ ਮਾਲਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।

ਮਾਨ ਸਰਕਾਰ ਲੰਪੀ ਸਕਿਨ ਕਾਰਨ ਮਰੇ ਪਸ਼ੂਆਂ ਦੀ ਭਰਪਾਈ ਲਈ ਦੇਵੇ ਮੁਆਵਜ਼ਾ : ਹਰਸਿਮਰਤ ਕੌਰ ਬਾਦਲਬਦਕਿਸਮਤੀ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਥਿਤੀ ਨੂੰ ਸੰਭਾਲਣ ਵਿੱਚ ਨਾਕਾਮ ਰਹੀ ਹੈ। ਇਸ ਸਬੰਧੀ ਟਵੀਟ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪਸ਼ੂਆਂ ਦੀ ਪ੍ਰਭਾਵੀ ਨਿਗਰਾਨੀ ਅਤੇ ਟੀਕਾਕਰਨ ਲਈ ਕੇਂਦਰੀ ਟੀਮਾਂ ਭੇਜਣ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਸ਼ੂ ਪਾਲਕਾਂ ਦੇ ਹੋਏ ਨੁਕਸਾਨ ਅਤੇ ਪਸ਼ੂ ਪਾਲਕਾਂ ਉਤੇ ਆਰਥਿਕ ਬੋਝ ਘਟਾਉਣ ਲਈ ਘੱਟੋ-ਘੱਟ 50,000 ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ।

ਮਾਨ ਸਰਕਾਰ ਲੰਪੀ ਸਕਿਨ ਕਾਰਨ ਮਰੇ ਪਸ਼ੂਆਂ ਦੀ ਭਰਪਾਈ ਲਈ ਦੇਵੇ ਮੁਆਵਜ਼ਾ : ਹਰਸਿਮਰਤ ਕੌਰ ਬਾਦਲਉਨ੍ਹਾਂ ਨੇ ਕਿਹਾ ਕਿ ਔਖੇ ਸਮੇਂ ਵਿੱਚ ਮਾਨ ਸਰਕਾਰ ਨੂੰ ਪਸ਼ੂ ਪਾਲਕਾਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਲੰਪੀ ਸਕਿਨ ਕਾਰਨ ਮਾਰੇ ਗਏ ਪਸ਼ੂਆਂ ਲਈ ਪਸ਼ੂ ਪਾਲਕਾਂ ਦੀ ਮਾਲੀ ਮਦਦ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਲਾਗ ਦੀ ਬਿਮਾਰੀ ਦੀ ਲਪੇਟ ਵਿੱਚ ਆਏ ਪਸ਼ੂਆਂ ਦੀ ਨਿਗਰਾਨੀ ਲਈ ਟੀਮ ਭੇਜੀ ਜਾਵੇ ਤੇ ਪਸ਼ੂਆਂ ਦੇ ਟੀਕਾਕਰਨ ਦਾ ਪ੍ਰਬੰਧ ਕਰਨਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਲੰਪੀ ਸਕਿਨ ਕਾਰਨ ਵੱਡੀ ਗਿਣਤੀ ਵਿੱਚ ਪਸ਼ੂਆਂ ਦੀ ਮੌਤ ਹੋ ਗਈ ਹੈ।

ਮਾਨ ਸਰਕਾਰ ਲੰਪੀ ਸਕਿਨ ਕਾਰਨ ਮਰੇ ਪਸ਼ੂਆਂ ਦੀ ਭਰਪਾਈ ਲਈ ਦੇਵੇ ਮੁਆਵਜ਼ਾ : ਹਰਸਿਮਰਤ ਕੌਰ ਬਾਦਲਇਸ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿੱਚ ਪਸ਼ੂ ਇਸ ਬਿਮਾਰੀ ਦੀ ਲਪੇਟ ਵਿੱਚ ਆਏ ਹੋ ਹਨ। ਇਸ ਕਾਰਨ ਪਸ਼ੂ ਪਾਲਕਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਇਸ ਕਾਰਨ ਪਸ਼ੂ ਪਾਲਕ ਕਾਫੀ ਪਰੇਸ਼ਾਨੀ ਦੇ ਦੌਰ ਵਿੱਚੋਂ ਲੰਘ ਰਹੇ ਹਨ ਅਤੇ ਡੇਅਰੀ ਧੰਦਾ ਪ੍ਰਭਾਵਿਤ ਹੋ ਰਿਹਾ ਹੈ।

-PTC News

ਇਹ ਵੀ ਪੜ੍ਹੋ : ਵੰਡ ਸਮੇਂ ਮਾਰੇ ਗਏ ਲੋਕਾਂ ਲਈ ਭਾਰਤ ਤੇ ਪਾਕਿਸਤਾਨ ਪਾਰਲੀਮੈਂਟ 'ਚ ਲਿਆਉਣ ਸ਼ੋਕ ਮਤੇ : ਜਥੇਦਾਰ ਹਰਪ੍ਰੀਤ ਸਿੰਘ

Related Post