ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਮਿਲੀ ਵੱਡੀ ਰਾਹਤ , ਜੇਲ੍ਹ ‘ਚੋਂ ਹੋਈ ਰਿਹਾਅ

By  Shanker Badra November 6th 2019 06:42 PM

ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਮਿਲੀ ਵੱਡੀ ਰਾਹਤ , ਜੇਲ੍ਹ ‘ਚੋਂ ਹੋਈ ਰਿਹਾਅ:ਪੰਚਕੂਲਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਅੱਜ ਪੰਚਕੂਲਾ ਹਿੰਸਾ ਮਾਮਲੇ 'ਚ ਜ਼ਮਾਨਤ ਮਿਲ ਗਈ ਅਤੇ ਹੁਣ ਅੰਬਾਲਾ ਜੇਲ੍ਹ ਤੋਂ ਬਾਹਰ ਆ ਗਈ ਹੈ। ਪੰਚਕੁਲਾ ਅਦਾਲਤ ਨੇ ਅੱਜ ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ।

Honeypreet Insan Bail After Release From Ambala jail ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਮਿਲੀ ਵੱਡੀ ਰਾਹਤ , ਜੇਲ੍ਹ ‘ਚੋਂ ਹੋਈ ਰਿਹਾਅ

ਦੱਸ ਦੇਈਏ ਕਿ ਪਿਛਲੀ ਸੁਣਵਾਈ ਦੌਰਾਨ ਪੰਚਕੂਲਾ ਅਦਾਲਤ ਨੇ ਪੰਚਕੂਲਾ ਹਿੰਸਾ ਮਾਮਲੇ ਸੰਬੰਧੀ ਸੁਣਵਾਈ ਕਰਦੇ ਹੋਏ ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ ਤੋਂ ਦੇਸ਼ਧ੍ਰੋਹ ਦੀ ਧਾਰਾਹਟਾ ਦਿੱਤੀ ਸੀ ਅਤੇ ਆਈਪੀਸੀ ਦੀ ਧਾਰਾ 216, 145, 150, 151, 152, 153 ਅਤੇ 120 ਬੀ ਦੇ ਤਹਿਤ ਦੋਸ਼ ਤੈਅ ਕੀਤੇ ਗਏ ਸਨ।

Honeypreet Insan Bail After Release From Ambala jail ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਮਿਲੀ ਵੱਡੀ ਰਾਹਤ , ਜੇਲ੍ਹ ‘ਚੋਂ ਹੋਈ ਰਿਹਾਅ

ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਪੰਚਕੂਲਾ 'ਚ ਹੋਏ ਦੰਗਿਆਂ ਦੇ ਮਾਮਲੇ 'ਚ ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ 'ਤੇ ਸੁਣਵਾਈ ਚੱਲ ਰਹੀ ਹੈ। ਹਨੀਪ੍ਰੀਤ ਸਾਧਵੀਂ ਯੌਨ ਸ਼ੋਸ਼ਣ ਮਾਮਲੇ 'ਚ ਸੌਦਾ ਸਾਧ ਨੂੰ ਦੋਸ਼ੀ ਕਰਾਰ ਕੀਤੇ ਜਾਣ ਤੋਂ ਪੰਚਕੂਲਾ 'ਚ ਹਿੰਸਾ ਭੜਕਾਉਣ ਅਤੇ ਦੇਸ਼ ਧ੍ਰੋਹ ਮਾਮਲੇ ਦੀ ਦੋਸ਼ੀ ਹੈ।

-PTCNews

Related Post