ਹੁਸ਼ਿਆਰਪੁਰ 'ਚ 2 ਪੁਲਿਸ ਮੁਲਾਜ਼ਮਾਂ ਨੂੰ ਹੋਇਆ ਕੋਰੋਨਾ, ਜ਼ਿਲੇ 'ਚ ਪੀੜਤ ਮਰੀਜ਼ਾਂ ਦੀ ਗਿਣਤੀ 167

By  Shanker Badra June 24th 2020 05:04 PM -- Updated: June 24th 2020 05:05 PM

ਹੁਸ਼ਿਆਰਪੁਰ 'ਚ 2 ਪੁਲਿਸ ਮੁਲਾਜ਼ਮਾਂ ਨੂੰ ਹੋਇਆ ਕੋਰੋਨਾ, ਜ਼ਿਲੇ 'ਚ ਪੀੜਤ ਮਰੀਜ਼ਾਂ ਦੀ ਗਿਣਤੀ 167:ਹੁਸ਼ਿਆਰਪੁਰ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਲੌਕਡਾਊਨ 'ਚ ਢਿੱਲ ਮਿਲਦਿਆਂ ਹੀ ਪੰਜਾਬ ਵਿੱਚ ਵਾਇਰਸ ਤੇਜ਼ੀ ਨਾਲ ਵਧਿਆ ਹੈ। ਹੁਸ਼ਿਆਰਪੁਰ ਵਿੱਚ 2 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।

ਹੁਸ਼ਿਆਰਪੁਰ ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 167 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 417 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ 2 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਨ੍ਹਾਂ 'ਚੋਂ ਇੱਕ ਮਰੀਜ਼ 27 ਸਾਲਾ ਵਿਅਕਤੀ ਤਹਿਸੀਲ ਮੁਕੇਰੀਆਂ ਦੇ ਪਿੰਡ ਕਾਲੂਚਾਗ ਅਤੇ ਦੂਜਾ ਮਰੀਜ਼ 52 ਸਾਲਾ ਵਿਅਕਤੀ ਤਹਿਸੀਲ ਟਾਂਡਾ ਦੇ ਪਿੰਡ ਮੂਨਕਾਂ ਦਾ ਹੈ।

ਇਹ ਦੋਵੇਂ ਮਰੀਜ਼ ਪੁਲਿਸ ਮੁਲਾਜ਼ਮ ਹਨ, ਜਿਨ੍ਹਾਂ ਨੂੰ ਜਲੰਧਰ ਵਿਖੇ ਇਕਾਂਤਵਾਸ ਕੀਤਾ ਹੋਇਆ ਹੈ। ਦੱਸ ਦੇਈਏ ਕਿ ਜ਼ਿਲ੍ਹੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 10988 ਹੋ ਗਈ ਹੈ ਤੇ 10135 ਨੈਗਟਿਵ ਅਤੇ 668 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ। ਹੁਸ਼ਿਆਰਪੁਰ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 167 ਹੋ ਗਈ ਹੈ ਅਤੇ 140 ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ।

-PTCNews

Related Post