ਹੁਸ਼ਿਆਰਪੁਰ: ਸਕੂਲ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਇਕ ਬੱਚੇ ਦੀ ਹੋਈ ਮੌਤ, 13 ਜ਼ਖ਼ਮੀ

By  Riya Bawa July 29th 2022 09:29 AM -- Updated: July 29th 2022 10:45 AM

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਦਸੂਹਾ ਨੇੜੇ ਇੱਕ ਕਾਨਵੈਂਟ ਸਕੂਲ ਬੱਸ ਨਾਲ ਵੱਡਾ ਹਾਦਸਾ ਵਾਪਰਿਆ ਹੈ। ਸਕੂਲ ਬੱਸ ਵਿੱਚ 40 ਦੇ ਕਰੀਬ ਬੱਚੇ ਸਵਾਰ ਸਨ। ਇਸ ਹਾਦਸੇ ਵਿੱਚ ਕਰੀਬ 13 ਬੱਚੇ ਜ਼ਖ਼ਮੀ ਹੋ ਗਏ ਹਨ ਜਦੋਂਕਿ ਬੱਸ ਦੇ ਸੁਪਰਵਾਈਜ਼ਰ ਤੇ ਦੋ ਬੱਚਿਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ ਹੈ।

ਹੁਸ਼ਿਆਰਪੁਰ: ਸਕੂਲ ਬੱਸ ਨਾਲ ਵਾਪਰਿਆ ਵੱਡਾ ਹਾਦਸਾ, 13 ਬੱਚੇ ਜ਼ਖ਼ਮੀ

ਇਹ ਬੱਸ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ ਤੇ ਅਚਾਨਕ ਕੌਮੀ ਰਾਜਮਾਰਗ 'ਤੇ ਰਿਲਾਇੰਸ ਪੰਪ ਦੇ ਨੇੜੇ ਹਾਦਸਾਗ੍ਰਸਤ ਹੋ ਗਈ।

ਇਸ ਦੌਰਾਨ ਹੁਣ ਮੌਕੇ 'ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ।

2 ਵਿਦਿਆਰਥੀ ਤੇ ਬੱਸ ਕੰਡਕਟਰ ਜਲੰਧਰ ਦੇ ਹਸਪਤਾਲ 'ਚ ਦਾਖਲ

ਜਾਣਕਾਰੀ ਅਨੁਸਾਰ ਸੇਂਟ ਪਾਲ ਕਾਨਵੈਂਟ ਸਕੂਲ ਦਸੂਹਾ ਦੀ ਬੱਸ ਵੱਖ-ਵੱਖ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਬੱਸ ਸਕੂਲ ਤੋਂ ਥੋੜ੍ਹੀ ਦੂਰ ਸਥਿਤ ਰਿਲਾਇੰਸ ਪੈਟਰੋਲ ਪੰਪ ਨੇੜੇ ਪੁੱਜੀ ਤਾਂ ਪਿੱਛਿਓਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਬੱਸ ਪਿੱਛੇ ਤੋਂ ਬੁਰੀ ਤਰ੍ਹਾਂ ਨੁਕਸਾਨੀ ਗਈ।

ਇਹ ਵੀ ਪੜ੍ਹੋ : MiG-21 Plane Crash: ਮਿਗ-21 ਲੜਾਕੂ ਜਹਾਜ਼ ਹੋਇਆ ਕਰੈਸ਼, ਦੋਵੇਂ ਪਾਇਲਟਾਂ ਦੀ ਹੋਈ ਮੌਤ

ਦਸੂਹਾ ਵਿਖੇ ਹੋਈ ਸਕੂਲ ਬੱਸ ਅਤੇ ਟਰੱਕ ਦੇ ਹੋਏ ਐਕਸੀਡੈਂਟ ਦੀਆਂ ਤਸਵੀਰਾਂ

ਹੁਸ਼ਿਆਰਪੁਰ 'ਚ ਟਰੱਕ ਨੇ ਸਕੂਲੀ ਬੱਸ ਨੂੰ ਮਾਰੀ ਟੱਕਰ, 13 ਬੱਚੇ ਜ਼ਖ਼ਮੀ

ਦਸੂਹਾ ਵਿਖੇ ਬੱਸ ਹਾਦਸੇ ਵਿਚ ਬੱਚੇ ਦੀ ਮੌਤ ਹੋਣ ਦੀ ਖ਼ਬਰ ਦੱਸੀ ਜਾ ਰਹੀ ਹੈ। ਬੱਚੇ ਦਾ ਨਾਮ ਹਰਮਨ ਸਿੰਘ ਪਿੰਡ ਲੋਧੀ ਚੱਕ ਟਾਂਡਾ ਹੈ।

 

ਹੁਸ਼ਿਆਰਪੁਰ 'ਚ ਟਰੱਕ ਨੇ ਸਕੂਲੀ ਬੱਸ ਨੂੰ ਮਾਰੀ ਟੱਕਰ, 13 ਬੱਚੇ ਜ਼ਖ਼ਮੀ

ਹਾਦਸਾ ਹੁੰਦੇ ਹੀ ਚੀਕ ਚਿਹਾੜਾ ਪੈ ਗਿਆ ਅਤੇ ਹਫੜਾ-ਦਫੜੀ ਮਚ ਗਈ। ਸੜਕ 'ਤੇ ਮੌਜੂਦ ਲੋਕਾਂ ਨੇ ਦੌੜਭੱਜ ਕਰ ਕੇ ਕਿਸੇ ਤਰ੍ਹਾਂ ਡਰੇ-ਸਹਿਮੇ ਹੋਏ ਬੱਚਿਆਂ ਨੂੰ ਬਾਹਰ ਕੱਢਿਆ।

 

 

-PTC News

Related Post