ਹੁਸ਼ਿਆਰਪੁਰ 'ਚ ਵੀ ਦੇਖਣ ਨੂੰ ਮਿਲਿਆ 'ਭਾਰਤ ਬੰਦ' ਦਾ ਅਸਰ, ਚੰਡੀਗੜ੍ਹ ਰੋਡ ਕੀਤਾ ਜਾਮ

By  Jashan A January 8th 2020 10:33 AM -- Updated: January 8th 2020 10:34 AM

ਹੁਸ਼ਿਆਰਪੁਰ 'ਚ ਵੀ ਦੇਖਣ ਨੂੰ ਮਿਲਿਆ 'ਭਾਰਤ ਬੰਦ' ਦਾ ਅਸਰ, ਚੰਡੀਗੜ੍ਹ ਰੋਡ ਕੀਤਾ ਜਾਮ,ਹੁਸ਼ਿਆਰਪੁਰ: ਦੇਸ਼ ਦੀਆਂ ਵੱਖ-ਵੱਖ ਜੱਥੇਬੰਦੀਆਂ ਵੱਲੋਂ ਦਿੱਤੇ ਭਾਰਤ ਦੇ ਬੰਦ ਦਾ ਅਸਰ ਹੁਸ਼ਿਆਰਪੁਰ 'ਚ ਵੀ ਦੇਖਣ ਮਿਲਿਆ ਹੈ।ਹੁਸ਼ਿਆਰਪੁਰ 'ਚ ਸੀਟੂ ਦੇ ਵਰਕਰਾਂ ਵਲੋਂ ਚੰਡੀਗੜ੍ਹ ਰੋਡ ਜਾਮ ਕਰ ਦਿੱਤਾ ਗਿਆ।

Hoshiarpurਇਹਨਾਂ ਦਾ ਆਰੋਪ ਹੈ ਕਿ ਇਹ ਸਾਰੇ ਵਰਕਰ ਅੱਜ ਸਵੇਰੇ ਹੁਸ਼ਿਆਰਪੁਰ ਬੱਸ ਅੱਡੇ 'ਤੇ ਬੱਸਾਂ ਰੋਕਣ ਲਈ ਆਏ ਸਨ ਪਰ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਰੋਡ ਜਾਮ ਕਰਨ ਦਾ ਫੈਸਲਾ ਲੈਣਾ ਪਿਆ। ਪ੍ਰਦਰਸ਼ਨ ਦੌਰਾਨ ਪੁਰਸ਼ਾਂ ਦੇ ਨਾਲ-ਨਾਲ ਔਰਤਾਂ ਵੀ ਵੱਡੀ ਗਿਣਤੀ 'ਚ ਸ਼ਾਮਲ ਹਨ।

ਹੋਰ ਪੜ੍ਹੋ: ਮੁੰਬਈ: ਘਾਟਕੋਪਰ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੋਕਾਂ 'ਚ ਸਹਿਮ ਦਾ ਮਾਹੌਲ

Hoshiarpurਜ਼ਿਕਰਯੋਗ ਹੈ ਕਿ ਦੇਸ਼ ਪੱਧਰੀ ਹੜਤਾਲ ‘ਚ ਆਲ ਇੰਡੀਆ ਬੈਂਕ ਮੁਲਾਜ਼ਮ ਐਸੋਸੀਏਸ਼ਨ, ਆਲ ਇੰਡੀਆ ਬੈਂਕ ਆਫ਼ੀਸਰਜ਼ ਐਸੋਸੀਏਸ਼ਨ, ਬੈਂਕ ਇੰਪਲਾਈਜ਼ ਫ਼ੈਡਰੇਸ਼ਨ ਆੱਫ਼ ਇੰਡੀਆ, ਇੰਡੀਅਨ ਨੈਸ਼ਨਲ ਬੈਂਕ ਇੰਪਲਾਈਜ਼ ਫ਼ੈਡਰੇਸ਼ਨ ਭਾਰਤੀ ਰਾਸ਼ਟਰੀ ਬੈਂਕ ਅਧਿਕਾਰੀ ਤੇ ਬੈਂਕ ਕਰਮਚਾਰੀ ਸੈਨਾ ਮਹਾਂਸੰਘ ਜਿਹੀਆਂ ਬੈਂਕ ਯੂਨੀਅਨਾਂ ਸ਼ਾਮਲ ਹੋ ਰਹੀਆਂ ਹਨ।

-PTC Ne

Related Post