ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਚਾਰ ਲੋਕਾਂ ਦੀ ਮੌਤ

By  Shanker Badra December 27th 2019 12:05 PM

ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਚਾਰ ਲੋਕਾਂ ਦੀ ਮੌਤ:ਹੁਸ਼ਿਆਰਪੁਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਫਗਵਾੜਾ ਰੋਡ 'ਤੇ ਬੀਤੀ ਰਾਤ ਇੱਕ ਟੈਂਪਰ ਅਤੇ ਫੋਰ ਵ੍ਹੀਲਰ 'ਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। [caption id="attachment_373438" align="aligncenter" width="300"]Hoshiarpur-Phagwara Road Accident, Four people Deat ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਚਾਰ ਲੋਕਾਂ ਦੀ ਮੌਤ[/caption] ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਸਵੇਰੇ ਕਰੀਬ ਤਿੰਨ ਵਜੇ ਟਾਟਾ 407 ਵਾਹਨ ਤੇ ਟਿੱਪਰ ਦੀ ਸਿੱਧੀ ਟੱਕਰ ਹੋ ਗਈ ਹੈ। ਇਸ ਦੌਰਾਨ ਦੋਵੇਂ ਵਾਹਨਾਂ 'ਚ ਸਵਾਰ ਚਾਰ ਲੋਕਾਂ ਹੋ ਗਈ। ਇਸ ਨਾਲ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਇਸ ਹਾਦਸੇ ਤੋਂ ਬਾਅਦ ਵਾਹਨਾਂ 'ਚ ਸਵਾਰ ਲੋਕ ਅੰਦਰ ਬੁਰੀ ਤਰ੍ਹਾਂ ਫਸ ਗਏ ਸਨ।ਇਸ ਹਾਦਸੇ ਤੋਂ ਬਾਅਦ ਆਸਪਾਸ ਦੇ ਲੋਕ ਭੱਜ ਕੇ ਪਹੁੰਚੇ ਤੇ ਬਚਾਅ ਕਾਰਜ ਸ਼ੁਰੂ ਕੀਤਾ। [caption id="attachment_373437" align="aligncenter" width="300"]Hoshiarpur-Phagwara Road Accident, Four people Deat ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਚਾਰ ਲੋਕਾਂ ਦੀ ਮੌਤ[/caption] ਇਸ ਮੌਕੇ 'ਤੇ ਮੌਜੂਦ ਲੋਕਾਂ ਨੂੰ ਲਾਸ਼ਾਂ ਨੂੰ ਬਾਹਰ ਕੱਢਣ 'ਚ ਕਾਫ਼ੀ ਮੁਸ਼ੱਕਤ ਕਰਨੀ ਪਈ ਹੈ ਅਤੇ ਲਾਸ਼ਾਂ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਰੱਖਵਾਈਆਂ ਗਈਆਂ ਹਨ। ਸਿਵਲ ਹਸਪਤਾਲ 'ਚ ਹੀ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕੀਤਾ ਜਾਵੇਗਾ। ਇਸ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਫ਼ਿਲਹਾਲ ਪਛਾਣ ਨਹੀਂ ਹੋ ਸਕੀ ਹੈ ਪਰ ਇਕ ਵਿਅਕਤੀ ਲੁਧਿਆਣਾ ਤੇ ਇਕ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। [caption id="attachment_373436" align="aligncenter" width="300"]Hoshiarpur-Phagwara Road Accident, Four people Deat ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਚਾਰ ਲੋਕਾਂ ਦੀ ਮੌਤ[/caption] ਦੱਸਿਆ ਜਾ ਰਿਹਾ ਹੈ ਕਿ ਹਾਦਸਾ ਟਿੱਪਰ ਚਾਲਕ ਨੂੰ ਨੀਂਦ ਆਉਣ ਕਾਰਨ ਵਾਪਰਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਘਟਨਾ ਵਾਲੀ ਥਾਂ ਪਹੁੰਚ ਗਈ ਤੇ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਦਸਾ ਕਿਸ ਵਜ੍ਹਾ ਨਾਲ ਹੋਇਆ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦਾ ਪਛਾਣ ਦੇ ਯਤਨ ਕੀਤੇ ਜਾ ਰਹੇ ਹਨ। -PTCNews

Related Post