ਇੱਕ ਭਰਾ ਨੂੰ ਭੈਣ ਦੀ ਰਾਖੀ ਕਰਨੀ ਪਈ ਮਹਿੰਗੀ, ਸ਼ਰਾਰਤੀ ਅਨਸਰਾਂ ਨੇ ਇਸ ਗੱਲ ਦਾ ਲਿਆ ਬਦਲਾ

By  Joshi November 3rd 2018 04:09 PM -- Updated: November 3rd 2018 04:10 PM

ਇੱਕ ਭਰਾ ਨੂੰ ਭੈਣ ਦੀ ਰਾਖੀ ਕਰਨੀ ਪਈ ਮਹਿੰਗੀ, ਸ਼ਰਾਰਤੀ ਅਨਸਰਾਂ ਨੇ ਇਸ ਗੱਲ ਦਾ ਲਿਆ ਇਹ ਬਦਲਾ,ਹੁਸ਼ਿਆਰਪੁਰ: ਹੁਸ਼ਿਆਰਪੁਰ 'ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀ ਹੈਰਾਨ ਹੋ ਜਾਓਗੇ, ਜਿਥੇ ਸਰਕਾਰੀ ਕਾਲਜ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ।

ਦੱਸਿਆ ਜਾ ਰਿਹਾ ਹੈ ਕਿ ਭੈਣ ਨਾਲ ਹੋਈ ਛੇੜਛਾੜ ਤੋਂ ਬਾਅਦ ਭਰਾ ਨੇ ਸਾਰਿਆਂ ਸਾਹਮਣੇ ਹਮਲਾਵਰ ਤੋਂ ਮੁਆਫੀ ਮੰਗਵਾਈ ਸੀ, ਜਿਸ ਤੋਂ ਬਾਅਦ ਨੌਜਵਾਨ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਲੜਕੀ ਭਰਾ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਦਾ ਪਤਾ ਚਲਦਿਆ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਉਹਨਾਂ ਨੇ ਇਸ ਲੜਕੇ ਨੂੰ ਛੁਡਵਾਇਆ।

ਹੋਰ ਪੜ੍ਹੋ: ਕੋਟਕਪੂਰਾ-ਜੈਤੋ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ ਇੱਕ ਗੰਭੀਰ ਜ਼ਖਮੀ

ਸਥਾਨਕ ਪੁਲਿਸ ਘਟਨਾ ਵਾਲੀ ਜਗ੍ਹਾ ਦਾ ਜਾਇਜਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਜ਼ਖਮੀ ਵਿਅਕਤੀ ਨੂੰ ਨੇੜੇ ਦੇ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਸ ਮੌਕੇ ਲੜਕੇ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਅਧਿਕਾਰੀਆਂ ਨੂੰ ਮੰਗ ਕੀਤੀ ਕਿ ਉਹਨਾਂ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।

—PTC News

Related Post