ਕਰਜੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਕਿਸਾਨ, ਪਰਿਵਾਰ 'ਚ ਸੋਗ ਦੀ ਲਹਿਰ

By  Jashan A March 29th 2019 12:14 PM

ਕਰਜੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਕਿਸਾਨ, ਪਰਿਵਾਰ 'ਚ ਸੋਗ ਦੀ ਲਹਿਰ,ਹੁਸ਼ਿਆਰਪੁਰ: ਪੰਜਾਬ ‘ਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਤੱਕ ਪੰਜਾਬ ਦੇ ਕਈ ਕਿਸਾਨ ਕਰਜੇ ਤੋਂ ਤੰਗ ਆਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਚੁੱਕੇ ਹਨ।ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਉਸ਼ਮਨ ਸ਼ਹੀਦ ਤੋਂ ਸਾਹਮਣੇ ਆਇਆ ਹੈ ,ਜਿਥੇ ਕਰਜੇ ਤੋਂ ਤੰਗ ਆ ਕੇ ਕਿਸਾਨ ਨੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ।

debt ਕਰਜੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਕਿਸਾਨ, ਪਰਿਵਾਰ 'ਚ ਸੋਗ ਦੀ ਲਹਿਰ

ਮ੍ਰਿਤਕ ਕਿਸਾਨ ਦੀ ਪਹਿਚਾਣ ਸਨਪ੍ਰੀਤ ਸਿੰਘ ਉਮਰ 43 ਸਾਲ ਵਾਸੀ ਉਸ਼ਮਨ ਸ਼ਹੀਦ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸਨਪ੍ਰੀਤ ਦੀ ਚਾਰ ਏਕੜ 'ਚ ਖੇਤੀ ਸੀ ਅਤੇ ਉਸ 'ਤੇ ਛੇ ਲੱਖ ਦਾ ਕਰਜ਼ਾ ਸੀ, ਜਿਸ ਦੇ ਚਲਦੇ ਉਹ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਸੀ। ਸ ਵਾਰ ਉਸ ਦੀ ਫਸਲ ਵੀ ਖਰਾਬ ਹੋ ਗਈ ਸੀ, ਜਿਸ ਕਾਰਨ ਉਸ ਨੇ ਮੌਤ ਨੂੰ ਗਲੇ ਲਗਾ ਲਿਆ।

ਹੋਰ ਪੜ੍ਹੋ:ਹਲਕਾ ਲੰਬੀ ਦੇ ਪਿੰਡ ਫਤੂਹੀਵਾਲਾ ‘ਚ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਆਤਮ ਹੱਤਿਆ

debt ਕਰਜੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਕਿਸਾਨ, ਪਰਿਵਾਰ 'ਚ ਸੋਗ ਦੀ ਲਹਿਰ

ਉਥੇ ਹੀ ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਸਥਾਨਕ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Related Post