ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਅੰਨਦਾਤਾ, ਪਰਿਵਾਰ 'ਚ ਸੋਗ ਦੀ ਲਹਿਰ

By  Jashan A July 24th 2019 02:54 PM

ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਅੰਨਦਾਤਾ, ਪਰਿਵਾਰ 'ਚ ਸੋਗ ਦੀ ਲਹਿਰ,ਹੁਸ਼ਿਆਰਪੁਰ: ਸੱਤਾ 'ਚ ਆਉਣ ਤੋਂ ਪਹਿਲਾਂ ਭਾਵੇ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਕਰਜ਼ਾ ਮੁਆਫੀ ਦੇ ਵਾਅਦੇ ਕੀਤੇ ਸਨ ਕਿ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਜਾਵੇਗਾ। ਪਰ ਅੱਜ ਸੂਬਾ ਸਰਕਾਰ ਦੇ ਸਾਰੇ ਵਾਅਦੇ ਖੋਖਲੇ ਹੁੰਦੇ ਜਾ ਰਹੇ ਹਨ ਤੇ ਅੱਜ ਵੀ ਕਿਸਾਨ ਕਰਜ਼ੇ ਕਾਰਨ ਆਪਣੀਆਂ ਜਾਨਾ ਗਵਾ ਰਹੇ ਹਨ।

ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਤੋਂ ਸਾਹਮਣੇ ਆਇਆ ਹੈ, ਜਿਥੇ ਕਰਜ਼ੇ ਦੀ ਬਲੀ ਚੜੇ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਅਜੀਤ ਸਿੰਘ ਉਮਰ 50 ਸਾਲ ਨਿਵਾਸੀ ਉਸਮਾਨ ਸ਼ਹੀਦ ਵਜੋਂ ਹੋਈ ਹੈ।

ਹੋਰ ਪੜ੍ਹੋ: ਚੀਨ 'ਚ ਹੜ੍ਹ ਨੇ ਮਚਾਈ ਤਬਾਹੀ, 10 ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ

ਮਿਲੀ ਜਾਣਕਰੀ ਮੁਤਾਬਕ ਕਿਸਾਨ ਅਜੀਤ ਸਿੰਘ ਬੈਂਕ ਤੋਂ ਲੈ ਢਾਈ ਲੱਖ ਰੁਪਏ ਕਰਜ਼ੇ ਨੂੰ ਲੈ ਕੇ ਪ੍ਰੇਸ਼ਾਨ ਸੀ ਤੇ ਉਸ ਕੋਲ ਸਿਰਫ 2 ਏਕੜ ਜ਼ਮੀਨ ਸੀ। ਜਿਸ ਨਾਲ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ।

ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਉਥੇ ਹੀ ਘਟਨਾ ਸੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post