ਹੁਸ਼ਿਆਰਪੁਰ: ਮਾਨਸਿਕ ਪ੍ਰੇਸ਼ਾਨੀ 'ਚ ਲੜਕੀ ਨੇ ਨਿਗਲੀ ਜ਼ਹਿਰੀਲੀ ਦਵਾਈ, ਹੋਈ ਮੌਤ

By  Jashan A April 4th 2019 10:06 AM -- Updated: April 4th 2019 04:25 PM

ਹੁਸ਼ਿਆਰਪੁਰ: ਮਾਨਸਿਕ ਪ੍ਰੇਸ਼ਾਨੀ 'ਚ ਲੜਕੀ ਨੇ ਨਿਗਲੀ ਜ਼ਹਿਰੀਲੀ ਦਵਾਈ, ਹੋਈ ਮੌਤ,ਹੁਸ਼ਿਆਰਪੁਰ: ਹੁਸ਼ਿਆਰਪੁਰ 'ਚ ਇੱਕ 13 ਸਾਲਾਂ ਲੜਕੀ ਵੱਲੋਂ ਮਾਨਸਿਕ ਪ੍ਰੇਸ਼ਾਨੀ 'ਚ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਨਿਗਲਣ ਨਾਲ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ 13 ਸਾਲਾ ਪੂਨਮ ਪੁੱਤਰੀ ਵੀਰਪਾਲ ਵਾਸੀ ਪਿੰਡ ਮੂਨਕਾਂ ਟਾਂਡਾ ਵਜੋਂ ਹੋਈ ਹੈ।

hsp ਹੁਸ਼ਿਆਰਪੁਰ: ਮਾਨਸਿਕ ਪ੍ਰੇਸ਼ਾਨੀ 'ਚ ਲੜਕੀ ਨੇ ਨਿਗਲੀ ਜ਼ਹਿਰੀਲੀ ਦਵਾਈ, ਹੋਈ ਮੌਤ

ਇਸ ਮਾਮਲੇ ਸਬੰਧੀ ਮ੍ਰਿਤਕਾ ਪੂਨਮ ਦੇ ਪਿਤਾ ਵੀਰਪਾਲ ਦਾ ਕਹਿਣਾ ਹੈ ਕਿ ਉਹ ਆਪਣੀ ਪਤਨੀ ਤੇ 9 ਬੱਚਿਆਂ ਨਾਲ ਟਾਂਡਾ ਦੇ ਮੂਨਕਾਂ ਪਿੰਡ 'ਚ ਰਹਿ ਕੇ ਮਜ਼ਦੂਰੀ ਦਾ ਕੰਮ ਕਰਦਾ ਸੀ।

ਹੋਰ ਪੜ੍ਹੋ:ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ ‘ਚ ਨਿਕਲੀਆਂ ਸਰਕਾਰੀ ਨੌਕਰੀਆਂ, ਇੰਝ ਕਰੋ ਅਪਲਾਈ

ਬੀਤੀ ਦਿਨੀ ਪੂਨਮ ਦੇ ਬੇਹੋਸ਼ ਹੋਣ 'ਤੇ ਉਸ ਨੂੰ ਇਲਾਜ ਲਈ ਪਹਿਲਾਂ ਟਾਂਡਾ ਤੇ ਬਾਅਦ 'ਚ ਹੁਸ਼ਿਆਰਪੁਰ ਸਿਵਲ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਇਲਾਜ ਦੌਰਾਨ ਦੇਰ ਰਾਤ ਉਸ ਦੀ ਮੌਤ ਹੋ ਗਈ।

hsp ਹੁਸ਼ਿਆਰਪੁਰ: ਮਾਨਸਿਕ ਪ੍ਰੇਸ਼ਾਨੀ 'ਚ ਲੜਕੀ ਨੇ ਨਿਗਲੀ ਜ਼ਹਿਰੀਲੀ ਦਵਾਈ, ਹੋਈ ਮੌਤ

ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਟਾਂਡਾ ਥਾਣਾ ਪੁਲਿਸ ਨੇ ਮ੍ਰਿਤਕਾ ਦੇ ਪਿਤਾ ਵੀਰਪਾਲ ਦੇ ਬਿਆਨਾਂ 'ਤੇ ਧਾਰਾ 174 ਅਧੀਨ ਕਾਰਵਾਈ ਕਰਕੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।

-PTC News

Related Post