ਸ਼ਰਮਨਾਕ! ਲੜਕੇ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਕੀਤਾ ਜਬਰ-ਜ਼ਨਾਹ

By  Jashan A November 7th 2019 11:27 AM

ਸ਼ਰਮਨਾਕ! ਲੜਕੇ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਕੀਤਾ ਜਬਰ-ਜ਼ਨਾਹ,ਹੁਸ਼ਿਆਰਪੁਰ: ਪੰਜਾਬ 'ਚ ਜਬਰ ਜ਼ਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਵਸ ਮਿਟਾਉਣ ਲਈ ਆਏ ਦਿਨ ਇਹਨਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

Rapeਅਜਿਹੀ ਹੀ ਇੱਕ ਹੋਰ ਘਟਨਾ ਹੁਸ਼ਿਆਰਪੁਰ ਦੇ ਮੁਹੱਲਾ ਦਸ਼ਮੇਸ਼ ਨਗਰ ਤੋਂ ਸਾਹਮਣੇ ਆਈ ਹੈ। ਜਿਥੇ ਗੁਆਂਢ 'ਚ ਰਹਿੰਦੇ ਵਿਅਕਤੀ ਨੇ ਕੁੜੀ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕੀਤਾ।

ਹੋਰ ਪੜ੍ਹੋ:ਪਾਕਿਸਤਾਨ ਦੇ ਲੋਕ ਵੀ ਹੋਏ ਪੰਜਾਬੀ ਗਾਇਕਾਂ ਦੇ ਮੁਰੀਦ, ਸ੍ਰੀ ਨਨਕਾਣਾ ਸਾਹਿਬ 'ਚ ਦੁਕਾਨਾਂ ਬਾਹਰ ਲੱਗੀਆਂ ਤਸਵੀਰਾਂ

ਪੀੜਤ ਮੁਤਾਬਕ ਉਹ ਹੁਸ਼ਿਆਰਪੁਰ ਦੇ ਸਰਕਾਰੀ ਕਾਲਜ 'ਚ ਪੜ੍ਹਦੀ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲੀ ਔਰਤ ਨੇ ਉਸ ਨੂੰ ਆਪਣੇ ਘਰ ਬੁਲਾਇਆ ਅਤੇ ਆਪਣੇ ਕਿਸੇ ਰਿਸ਼ਤੇਦਾਰ ਨਾਲ ਮੇਰਾ ਵਿਆਹ ਕਰਵਾਉਣ ਦੀ ਗੱਲ ਕਹੀ। ਵਿਆਹ ਦਾ ਝਾਂਸਾ ਦੇ ਕੇ ਉਸ ਨੇ ਮੇਰੇ ਉਸ ਵਿਅਕਤੀ ਨਾਲ ਨਾਜਾਇਜ਼ ਸਬੰਧ ਬਣਾ ਦਿੱਤੇ।

Rapeਇਸ ਤੋਂ ਬਾਅਦ ਪੀੜਤਾ ਅਤੇ ਉਸ ਦੇ ਪਰਿਵਾਰ ਨੇ ਜਦੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਰਜ ਕਰਵਾਈ ਤਾਂ ਉਕਤ ਮੁਲਜ਼ਮਾਂ ਨੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕਿਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਉਧਰ ਮਾਮਲੇ ਸਬੰਧੀ ਲੜਕੀ ਦੇ ਬਿਆਨ ਦਰਜ ਕਰ ਲਏ ਹਨ, ਜਿਨ੍ਹਾਂ ਦੇ ਅਧਾਰ 'ਤੇ ਮੁਲਜ਼ਮਾਂ ਖਿਲ਼ਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

-PTC News

Related Post