PM ਮੋਦੀ ਅੱਜ ਪੰਜਾਬ ਦੌਰੇ 'ਤੇ, ਹੁਸ਼ਿਆਰਪੁਰ 'ਚ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ

By  Jashan A May 10th 2019 08:20 AM

PM ਮੋਦੀ ਅੱਜ ਪੰਜਾਬ ਦੌਰੇ 'ਤੇ, ਹੁਸ਼ਿਆਰਪੁਰ 'ਚ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ,ਹੁਸ਼ਿਆਰਪੁਰ: ਲੋਕ ਸਭਾ ਚੋਣਾਂ ਨੂੰ ਲੈ ਸਿਆਸੀ ਅਖਾੜਾ ਭਖ ਚੁੱਕਿਆ ਹੈ, ਜਿਸ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।ਪੰਜਾਬ ‘ਚ ਚੋਣ ਮੈਦਾਨ ‘ਚ ਉਤਰੇ ਸਾਰੇ ਉਮੀਦਵਾਰ ਚੋਣ ਪ੍ਰਚਾਰ ਕਰ ਰਹੇ ਹਨ।ਉਥੇ ਹੀ ਉਹਨਾਂ ਦੇ ਹੱਕ ‘ਚ ਪਾਰਟੀ ਦੇ ਸੀਨੀਅਰ ਆਗੂ ਵੀ ਨਿੱਤਰ ਰਹੇ ਹਨ।

modi PM ਮੋਦੀ ਅੱਜ ਪੰਜਾਬ ਦੌਰੇ 'ਤੇ, ਹੁਸ਼ਿਆਰਪੁਰ 'ਚ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ

ਹੋਰ ਪੜ੍ਹੋ:ਸੰਨੀ ਦਿਓਲ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਕੱਲ ਪਹੁੰਚੇ ਰਹੇ ਨੇ ਬਾਲੀਵੁੱਡ ਦੇ ਦਿੱਗਜ ਸਿਤਾਰੇ

ਜਿਸ ਦੌਰਾਨ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ 'ਤੇ ਹਨ ਤੇ ਉਹ ਹੁਸ਼ਿਆਰਪੁਰ 'ਚ ਭਾਜਪਾ ਦੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ 'ਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਲੋਕਾਂ ਨੂੰ ਭਾਜਪਾ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕਰਨਗੇ।

modi PM ਮੋਦੀ ਅੱਜ ਪੰਜਾਬ ਦੌਰੇ 'ਤੇ, ਹੁਸ਼ਿਆਰਪੁਰ 'ਚ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ

ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ-ਭਾਜਪਾ ਲੀਡਰਸ਼ਿਪ ਮੌਜੂਦ ਰਹੇਗੀ। ਮਿਲੀ ਜਾਣਕਾਰੀ ਮੁਤਾਬਕ ਉਥੇ ਹੀ ਸਟੇਜ 'ਤੇ ਗੁਰਦਾਸਪੁਰ, ਜਲੰਧਰ, ਹੁਸ਼ਿਆਰਪੁਰ ਅਤੇ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸਟੇਜ 'ਤੇ ਹਾਜ਼ਰ ਰਹਿਣਗੇ।

ਹੋਰ ਪੜ੍ਹੋ:ਪਠਾਨਕੋਟ ‘ਚ ਅਮਿਤ ਸ਼ਾਹ ਵੱਲੋਂ ਸੰਨੀ ਦਿਓਲ ਦੇ ਹੱਕ ‘ਚ ਚੋਣ ਪ੍ਰਚਾਰ, ਲੋਕਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ

modi PM ਮੋਦੀ ਅੱਜ ਪੰਜਾਬ ਦੌਰੇ 'ਤੇ, ਹੁਸ਼ਿਆਰਪੁਰ 'ਚ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਦੇ ਹੱਕ ‘ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਪਠਾਨਕੋਟ ਰੈਲੀ ਕਰਨ ਆਏ ਸਨ, ਜਿਥੇ ਉਹਨਾਂ ਸੰਨੀ ਦਿਓਲ ਦੇ ਹੱਕ ‘ਚ ਲੋਕਾਂ ਤੋਂ ਵੋਟਾਂ ਮੰਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ‘ਚ 13 ਸੀਟਾਂ ‘ਤੇ 19 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।

-PTC News

Related Post