ਵਿਆਹ ਸਮਾਗਮ 'ਤੇ ਜਾ ਰਹੇ ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ

By  Jashan A November 9th 2019 10:13 AM

ਵਿਆਹ ਸਮਾਗਮ 'ਤੇ ਜਾ ਰਹੇ ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ,ਹੁਸ਼ਿਆਰਪੁਰ: ਹੁਸ਼ਿਆਰਪੁਰ-ਜਲੰਧਰ ਮੁੱਖ ਮਾਰਗ 'ਤੇ ਇਕ ਟਰੱਕ ਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਜਿਸ ਕਾਰਨ 5 ਦੋਸਤਾਂ 'ਚੋਂ 2 ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ, ਉੱਥੇ ਹੀ 3 ਦੋਸਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ।

Road Accident ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਕਰ ਇੰਨੀ ਭਿਆਨਕ ਸੀ ਕਿ ਹਾਦਸੇ 'ਚ ਕਾਰ ਦੇ ਪਰਖੱਚੇ ਉੱਡ ਗਏ। ਉਧਰ ਲੋਕਾਂ ਵਲੋਂ ਸੂਚਨਾ ਦੇਣ 'ਤੇ ਥਾਣਾ ਮਾਡਲ ਟਾਊਨ 'ਚ ਤਾਇਨਾਤ ਏ. ਐੱਸ. ਆਈ. ਨੀਰਜ ਕੁਮਾਰ ਮੌਕੇ 'ਤੇ ਪਹੁੰਚੇ ਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਭੇਜਿਆ, ਜਿਥੇ ਬਾਅਦ 'ਚ ਉਨ੍ਹਾਂ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਹੋਰ ਪੜ੍ਹੋ: ਬਟਾਲਾ 'ਚ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 8 ਤੋਂ 10 ਮੌਤਾਂ ਦਾ ਖਦਸ਼ਾ

ਮਿਲੀ ਜਾਣਕਾਰੀ ਮੁਤਾਬਕ ਪੰਜੇ ਦੋਸਤ ਹਿਮਾਚਲ ਪ੍ਰਦੇਸ਼ 'ਚ ਕਿਸੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਗਏ ਸਨ ਤੇ ਰਸਤੇ 'ਚ ਉਹਨਾਂ ਨਾਲ ਇਹ ਹਾਦਸਾ ਵਾਪਰ ਗਿਆ। ਜਿਸ ਕਾਰਨ 2 ਜਣਿਆ ਦੀ ਮੌਤ ਹੋ ਗਈ।

Road Accident ਹਾਦਸੇ ਬਾਰੇ ਸੂਚਨਾ ਮਿਲਦੇ ਹੀ ਪੰਜਾਂ ਦੋਸਤਾਂ ਦੇ ਮਾਪੇ ਹੁਸ਼ਿਆਰਪੁਰ ਪਹੁੰਚ ਗਏ। ਹਾਦਸੇ 'ਚ ਮਾਰੇ ਗਏ ਰੋਹਿਤ ਕੁਮਾਰ ਤੇ ਅਭਿਸ਼ੇਕ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਉਧਰ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਟਰੱਕ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਟਰੱਕ ਡਰਾਈਵਰ ਖਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News

Related Post