ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ ,ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

By  Shanker Badra December 29th 2018 08:38 PM

ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ ,ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ:ਹੁਸ਼ਿਆਰਪੁਰ : ਪੰਜਾਬ ਤੋਂ ਵਿਦੇਸ਼ ਗਏ ਪੰਜਾਬੀਆਂ ਦੀਆਂ ਲਗਾਤਾਰ ਹੋ ਰਹੀਆਂ ਹੱਤਿਆਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀ ਲੈ ਰਿਹਾ।ਪੰਜਾਬ ਦੇ ਨੌਜਵਾਨ ਡਾਲਰਾਂ-ਪੌਂਡਾਂ ਦੀ ਚਮਕ ਨੂੰ ਦੇਖ ਔਖੇ ਰਾਹਾਂ ਨੂੰ ਚੁਣਦੇ ਹਨ।

Hoshiarpur Punjabi youth Amandeep Singh USA Murder ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਜਿਸ ਕਰਕੇ ਡਾਲਰਾਂ ਅਤੇ ਪੌਂਡ ਦਾ ਕਰੇਜ਼ ਪੰਜਾਬੀਆਂ ਨੂੰ ਵਿਦੇਸ਼ਾਂ ਵਿਚ ਖਿੱਚ ਕੇ ਲਿਜਾ ਰਿਹਾ ਹੈ।ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।ਓਥੇ ਕਿਸੇ ਨੌਜਵਾਨ ਦਾ ਕਤਲ ਹੋ ਜਾਂਦਾ ਹੈ ਅਤੇ ਕਿਸੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਂਦੀ ਹੈ।

Hoshiarpur Punjabi youth Amandeep Singh USA Murder ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਇੱਕ ਤਾਜ਼ਾ ਖ਼ਬਰ ਅਮਰੀਕਾ ਤੋਂ ਸਾਹਮਣੇ ਆਈ ਹੈ ,ਜਿਥੇ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।ਹੁਸ਼ਿਆਰਪੁਰ ਦੇ ਪਿੰਡ ਮਿਆਣੀ ਦੇ ਇਕ ਪੰਜਾਬੀ ਨੌਜਵਾਨ ਦੀ ਅਮਰੀਕਾ ਦੇ ਸ਼ਹਿਰ ਨਿਊਜਰਸੀ ਨੇੜੇ ਪੈਂਦੇ ਸੈਨੇਸਲਵਾਨੀਆ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।

Hoshiarpur Punjabi youth Amandeep Singh USA Murder ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਜਿਸ ਦੀ ਪਛਾਣ 27 ਸਾਲਾ ਅਮਨਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਨਿਵਾਸੀ ਪਿੰਡ ਮਿਆਣੀ (ਹੁਸ਼ਿਆਰਪੁਰ) ਵਜੋਂ ਹੋਈ ਹੈ।ਦੱਸ ਦੇਈਏ ਕਿ ਅਮਨਦੀਪ ਸਿੰਘ 7 ਸਾਲ ਪਹਿਲਾ ਅਮਰੀਕਾ ਗਿਆ ਸੀ।

-PTCNews

Related Post