ਹੁਸ਼ਿਆਰਪੁਰ ਚੋਣ ਰੈਲੀ : ਨਰਿੰਦਰ ਮੋਦੀ ਵਰਗਾ ਤਜ਼ਰਬੇਕਾਰ ਵਿਅਕਤੀ ਦੇਸ਼ ਦਾ ਪ੍ਰਧਾਨ ਮੰਤਰੀ ਹੋਣਾ ਚਾਹੀਦਾ ਹੈ : ਪ੍ਰਕਾਸ਼ ਸਿੰਘ ਬਾਦਲ

By  Shanker Badra May 10th 2019 06:14 PM -- Updated: May 10th 2019 06:17 PM

ਹੁਸ਼ਿਆਰਪੁਰ ਚੋਣ ਰੈਲੀ : ਨਰਿੰਦਰ ਮੋਦੀ ਵਰਗਾ ਤਜ਼ਰਬੇਕਾਰ ਵਿਅਕਤੀ ਦੇਸ਼ ਦਾ ਪ੍ਰਧਾਨ ਮੰਤਰੀ ਹੋਣਾ ਚਾਹੀਦਾ ਹੈ : ਪ੍ਰਕਾਸ਼ ਸਿੰਘ ਬਾਦਲ:ਹੁਸ਼ਿਆਰਪੁਰ : ਇਸ ਵੇਲੇ ਦੇਸ਼ ਭਰ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਮਹੌਲ ਗਰਮਾਇਆ ਹੋਇਆ ਹੈ।ਉਥੇ ਹੀ ਪੰਜਾਬ ‘ਚ ਵੀ ਲੋਕ ਸਭਾ ਚੋਣਾਂ ਨੂੰ ਲੈ ਕੇ ਮਹੌਲ ਭੱਖਿਆ ਹੋਇਆ ਹੈ।ਪੰਜਾਬ ਰਾਜ ਅੰਦਰ 19 ਮਈ ਨੂੰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਹੁਣ ਇਸ ਵੇਲੇ ਪੰਜਾਬ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ।ਉਥੇ ਹੀ ਉਹਨਾਂ ਦੇ ਹੱਕ ‘ਚ ਪਾਰਟੀ ਦੇ ਸੀਨੀਅਰ ਆਗੂ ਵੀ ਨਿੱਤਰ ਰਹੇ ਹਨ।

ਹੁਸ਼ਿਆਰਪੁਰ ਚੋਣ ਰੈਲੀ : ਨਰਿੰਦਰ ਮੋਦੀ ਵਰਗਾ ਤਜ਼ਰਬੇਕਾਰ ਵਿਅਕਤੀ ਦੇਸ਼ ਦਾ ਪ੍ਰਧਾਨ ਮੰਤਰੀ ਹੋਣਾ ਚਾਹੀਦਾ ਹੈ : ਪ੍ਰਕਾਸ਼ ਸਿੰਘ ਬਾਦਲ

ਇਸ ਨੂੰ ਮੁੱਖ ਰੱਖਦਿਆਂ ਅਕਾਲੀ -ਭਾਜਪਾ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹੁਸ਼ਿਆਰਪੁਰ 'ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਹਨ।ਇਸ ਦੌਰਾਨ ਸਟੇਜ਼ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਭਾਜਪਾ ਲੀਡਰਸ਼ਿਪ ਮੌਜੂਦ ਹੈ।

Hoshiarpur : SAD-BJP candidates favor Election campaign Narendra Modi ਹੁਸ਼ਿਆਰਪੁਰ ਚੋਣ ਰੈਲੀ : ਨਰਿੰਦਰ ਮੋਦੀ ਵਰਗਾ ਤਜ਼ਰਬੇਕਾਰ ਵਿਅਕਤੀ ਦੇਸ਼ ਦਾ ਪ੍ਰਧਾਨ ਮੰਤਰੀ ਹੋਣਾ ਚਾਹੀਦਾ ਹੈ : ਪ੍ਰਕਾਸ਼ ਸਿੰਘ ਬਾਦਲ

ਇਸ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਨਰਿੰਦਰ ਮੋਦੀ ਦਾ ਪੰਜਾਬ ਨਾਲ ਪੁਰਾਣਾ ਰਿਸ਼ਤਾ ਹੈ।ਮੋਦੀ ਵਰਗਾ ਤਜ਼ਰਬੇਕਾਰ ਵਿਅਕਤੀ ਦੇਸ਼ ਦਾ ਪ੍ਰਧਾਨ ਮੰਤਰੀ ਹੋਣਾ ਚਾਹੀਦਾ ਹੈ।ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਨਰਿੰਦਰ ਮੋਦੀ ਦੀ ਇਬਰਾਹਿਮ ਲਿੰਕਨ ਤੁਲਨਾ ਕੀਤੀ ਹੈ।ਕਰਤਾਰਪੁਰ ਸਾਹਿਬ ਦਾ ਲਾਂਘਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੇਣ ਹੈ।

Hoshiarpur : SAD-BJP candidates favor Election campaign Narendra Modi ਹੁਸ਼ਿਆਰਪੁਰ ਚੋਣ ਰੈਲੀ : ਨਰਿੰਦਰ ਮੋਦੀ ਵਰਗਾ ਤਜ਼ਰਬੇਕਾਰ ਵਿਅਕਤੀ ਦੇਸ਼ ਦਾ ਪ੍ਰਧਾਨ ਮੰਤਰੀ ਹੋਣਾ ਚਾਹੀਦਾ ਹੈ : ਪ੍ਰਕਾਸ਼ ਸਿੰਘ ਬਾਦਲ

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ 'ਤੇ ਨਿਸ਼ਾਨੇ ਸਾਧੇ ਹਨ।ਕਾਂਗਰਸ ਦੇ ਪ੍ਰਧਾਨ ਮੰਤਰੀਆਂ ਨੇ ਪੰਜਾਬ ਨਾਲ ਹਰ ਪੱਖ ਤੋਂ ਧੱਕਾ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਦੇ ਦਿੱਲ 'ਚ ਪੰਜਾਬ ਲਈ ਪਿਆਰ ਨਹੀਂ ਸੀ।ਪੰਜਾਬੀਆਂ ਦੀ ਆਜ਼ਾਦੀ ਲਈ ਵੱਡੀ ਦੇਣ ਪਰ ਆਜ਼ਾਦ ਹੋਣ ਮਗਰੋਂ ਨਹਿਰੂ ਨੇ ਕਿਹਾ ਪੰਜਾਬੀ ਸੂਬਾ ਮੇਰੀ ਲਾਸ਼ 'ਤੇ ਬਣੇਗਾ।ਕੈਪਟਨ ਅਮਰਿੰਦਰ ਨੇ ਸ੍ਰੀ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਝੂਠੀ ਸਹੁੰ ਖਾਧੀ ਸੀ।

Hoshiarpur : SAD-BJP candidates favor Election campaign Narendra Modi ਹੁਸ਼ਿਆਰਪੁਰ ਚੋਣ ਰੈਲੀ : ਨਰਿੰਦਰ ਮੋਦੀ ਵਰਗਾ ਤਜ਼ਰਬੇਕਾਰ ਵਿਅਕਤੀ ਦੇਸ਼ ਦਾ ਪ੍ਰਧਾਨ ਮੰਤਰੀ ਹੋਣਾ ਚਾਹੀਦਾ ਹੈ : ਪ੍ਰਕਾਸ਼ ਸਿੰਘ ਬਾਦਲ

ਇਸ ਦੌਰਾਨ ਹੁਸ਼ਿਆਰਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੰਕਲਪ ਰੈਲੀ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ , ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਵੇਤ ਮਲਿਕ ,ਲੋਕ ਸਭਾ ਸੀਟ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ,ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸੋਮ ਪ੍ਰਕਾਸ਼ ,ਬੀਬੀ ਜਗੀਰ ਕੌਰ ਮੌਜੂਦ ਸਨ।

-PTCNews

Related Post