ਰਿਵਾਇਤੀ ਪਾਰਟੀਆਂ ਤੋਂ ਕਿਵੇਂ ਵੱਖਰਾ ਹੋਵੇਗਾ ਸੰਯੁਕਤ ਸਮਾਜ ਮੋਰਚੇ ਦਾ ਕੰਮ ? ਵੇਖੋ ਖਾਸ ਰਿਪੋਰਟ

By  Pardeep Singh January 13th 2022 01:20 PM -- Updated: January 13th 2022 01:33 PM

ਮੁਹਾਲੀ: ਪੰਜਾਬ ਵਿਧਾਨ ਸਭਾ ਚੋਣਾਂ 2022 ਕੁੱਝ ਨਵਾਂ ਲੈ ਕੇ ਆ ਰਹੀਆਂ ਹਨ। ਪੰਜਾਬ ਵਿੱਚ ਇਤਿਹਾਸ ਗਵਾਹ ਹੈ ਕਿ ਰਵਾਇਤੀ ਪਾਰਟੀਆਂ ਦਾ ਸਿਆਸਤ ਉੱਤੇ ਕਬਜ਼ਾ ਰਿਹਾ ਹੈ। ਵਿਧਾਨ ਸਭਾ ਚੋਣਾਂ 2022 ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ , ਆਮ ਆਦਮੀ ਪਾਰਟੀ ਅਤੇ ਸੰਯੁਕਤ ਸਮਾਜ ਮੋਰਚਾ ਮੈਦਾਨ ਵਿੱਚ ਹਨ। ਕੇਂਦਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜ਼ਬੂਰ ਕਰਨ ਤੋਂ ਬਾਅਦ, ਕਿਸਾਨ ਜਥੇਬੰਦੀ ਸੰਯੁਕਤ ਸਮਾਜ ਮੋਰਚਾ ਹੁਣ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਸਿਆਸਤ ਵਿੱਚ ਉਤਰ ਗਿਆ ਹੈ। ਪੀਟੀਸੀ ਦੇ ਸੰਪਾਦਕ ਹਰਪ੍ਰੀਤ ਸਿੰਘ ਦੁਆਰਾ ਹੋਸਟ ਕੀਤੇ ਗਏ ਇੱਕ ਟੀਵੀ ਵਿਚਾਰ ਤਕਰਾਰ ਸ਼ੋਅ ਦੇ ਬੁੱਧਵਾਰ ਦੇ ਐਡੀਸ਼ਨ ਵਿਚ ਇਸ ਮੁੱਦੇ ਉੱਤੇ ਵਿਚਾਰ ਚਰਚਾ ਕੀਤੀ ਗਈ। ਬੁਲਾਰਿਆਂ ਵਿੱਚ ਸੀਨੀਅਰ ਪੱਤਰਕਾਰ ਸਾਧੂ ਸਿੰਘ ਬਰਾੜ, ਡਾ. ਪਿਆਰੇ ਲਾਲ ਗਰਗ, ਸਾਬਕਾ ਰਜਿਸਟਰਾਰ, ਬਾਬਾ ਫ਼ਰੀਦ ਯੂਨੀਵਰਸਿਟੀ, ਸਿਆਸੀ ਮਾਹਿਰ ਪ੍ਰੋ.ਮਨਜੀਤ ਸਿੰਘ, ਅਤੇ ਜੰਗਵੀਰ ਸਿੰਘ ਟਾਂਡਾ, ਸੰਯੁਕਤ ਸਮਾਜ ਮੋਰਚਾ ਦੇ ਮੈਂਬਰ ਆਦਿ ਸਨ। ਜਿੱਥੇ ਕਿਸਾਨ ਜਥੇਬੰਦੀ ਸੰਯੁਕਤ ਸਮਾਜ ਮੋਰਚਾ ਨੇ 14 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 117 ਸੀਟਾਂ 'ਤੇ ਚੋਣ ਲੜਨ ਦਾ ਐਲਾਨ ਕੀਤਾ ਹੈ ਅਤੇ ਦਾਅਵਾ ਕੀਤਾ ਹੈ ਕਿ ਉਹ ਸਿਆਸਤ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਕਰਨਗੇ। ਇਸ ਫੈਸਲੇ ਨੇ ਕਈ ਸਿਆਸੀ ਜਥੇਬੰਦੀਆਂ ਨੂੰ ਹੈਰਾਨ ਕਰ ਦਿੱਤਾ ਹੈ। ਸਵਾਲ ਉਠਾਏ ਜਾ ਰਹੇ ਹਨ ਕਿ ਕੀ ਕਿਸਾਨ ਸਿਆਸੀ ਮਾਮਲਿਆਂ ਨੂੰ ਸੰਭਾਲ ਸਕਦੇ ਹਨ। ਕਈ ਸਿਆਸੀ ਆਗੂ ਇਹ ਕਹਿ ਰਹੇ ਹਨ ਕਿ ਉਨ੍ਹਾਂ (ਕਿਸਾਨਾਂ) ਨੂੰ ਸਿਆਸੀ ਲਾਹਾ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਹਾਲਾਂਕਿ, ਕਿਸਾਨਾਂ ਦਾ ਮੰਨਣਾ ਹੈ ਕਿ ਪੰਜਾਬ ਵਿੱਚ ਸਿਆਸੀ ਪਾਰਟੀਆਂ ਦਾ ਰਿਕਾਰਡ ਚੰਗਾ ਨਹੀਂ ਹੈ ਅਤੇ ਲੋਕਾਂ ਨੂੰ ਤਬਦੀਲੀ ਦੀ ਲੋੜ ਹੈ। ਸੰਯੁਕਤ ਸਮਾਜ ਮੋਰਚਾ ਨੇ ਦਾਅਵਾ ਕੀਤਾ ਹੈ ਕਿ ਉਹ ਰਾਜਨੀਤੀ ਵਿੱਚ ਨਵਾਂ ਬਦਲਾਅ ਲਿਆਉਣਗੇ। ਸੀਨੀਅਰ ਪੱਤਰਕਾਰ ਸਾਧੂ ਸਿੰਘ ਬਰਾੜ ਨੇ ਕਿਹਾ ਕਿ ਕਿਸਾਨ ਸਿਆਸਤ ਵਿੱਚ ਆਉਣ ਤੋਂ ਬਾਅਦ ਆਪਣੀ "ਪਛਾਣ" ਗੁਆ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਦੂਜੇ ਪਾਸੇ ਜੰਗਵੀਰ ਸਿੰਘ ਟਾਂਡਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਉਹ ਜਨਤਾ ਦੇ ਮਸਲੇ ਜ਼ਮੀਨੀ ਪੱਧਰ ’ਤੇ ਹੱਲ ਕਰਨਗੇ। ਸਿਆਸੀ ਮਾਹਿਰ ਪ੍ਰੋ.ਮਨਜੀਤ ਸਿੰਘ ਨੇ ਇਲਜ਼ਾਮ ਲਗਾਇਆ ਹੈ ਕਿ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਫਾਇਦੇ ਲਈ ਵਰਤਣਾ ਚਾਹੁੰਦੇ ਹਨ। ਮਨਜੀਤ ਸਿੰਘ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਪਹਿਲੇ ਪੜਾਅ 'ਤੇ 'ਆਪ' ਦੇ ਨਾਪਾਕ ਮਨਸੂਬਿਆਂ ਬਾਰੇ ਪਤਾ ਲੱਗ ਗਿਆ ਸੀ। ਸਿਆਸੀ ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਕਿਤੇ ਨਾ ਕਿਤੇ 'ਆਪ' ਨੂੰ ਇਹ ਵੀ ਡਰ ਹੈ ਕਿ ਸੰਯੁਕਤ ਸਮਾਜ ਮੋਰਚਾ ਉਸ ਦੀ ਪੇਂਡੂ ਵੋਟ ਘਟਾ ਦੇਵੇਗਾ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਨੂੰ ਕੁੱਲ 23.9 ਫੀਸਦੀ ਵੋਟਾਂ ਮਿਲੀਆਂ ਸਨ। Also read:PTC Vichar Taqrar: Farmers' political plunge 'giving' jitters to AAP ਕਿਸਾਨ ਆਗੂਆਂ ਦਾ ਮੰਨਣਾ ਹੈ ਕਿ ਪੰਜਾਬ ਦੇ ਵੋਟਰ ਹਮੇਸ਼ਾ ਹੀ ਸਥਾਪਤ ਸਿਆਸੀ ਪਾਰਟੀਆਂ ਦੇ ਖ਼ਿਲਾਫ਼ ਰਹੇ ਹਨ ਅਤੇ ਉਨ੍ਹਾਂ ਨੂੰ ਤੀਜੇ ਫਰੰਟ ਦੀ ਲੋੜ ਹੈ। ਇਹ ਵੋਟਰ ਹੁਣ ਪੰਜਾਬ ਵਿੱਚ ਬਦਲਾਅ ਚਾਹੁੰਦੇ ਹਨ। ਇਹ ਵੀ ਪੜ੍ਹੋ:PTC Vichar Taqrar: 'ਆਪ' ਪਾਰਟੀ ਦੀਆਂ ਟਿਕਟਾਂ ਦੀ ਵੰਡ ਨੂੰ ਲੈ ਕੇ ਵੱਡਾ ਖੁਲਾਸਾ, ਵੇਖੋ ਖਾਸ ਰਿਪੋਰਟ -PTC News

Related Post