ਵੱਡੀ ਖ਼ਬਰ: ਹੈਦਰਾਬਾਦ ਗੈਂਗਰੇਪ ਤੇ ਕਤਲ ਕਾਂਡ ਦੇ ਚਾਰੇ ਮੁਲਜ਼ਮ ਢੇਰ

By  Jashan A December 6th 2019 08:13 AM -- Updated: December 6th 2019 08:43 AM

ਵੱਡੀ ਖ਼ਬਰ: ਹੈਦਰਾਬਾਦ ਗੈਂਗਰੇਪ ਤੇ ਕਤਲ ਕਾਂਡ ਦੇ ਚਾਰੇ ਮੁਲਜ਼ਮ ਢੇਰ,ਨਵੀਂ ਦਿੱਲੀ: ਹੈਦਰਾਬਾਦ 'ਚ ਮਹਿਲਾ ਡਾਕਟਰ ਨਾਲ ਹੋਏ ਗੈਂਗਰੇਪ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇਸ ਕੇਸ ਦੇ ਚਾਰੇ ਮੁਲਜ਼ਮ ਪੁਲਿਸ ਮੁਕਾਬਲੇ 'ਚ ਮਾਰੇ ਗਏ ਹਨ। ਇਸ ਦੀ ਪੁਸ਼ਟੀ ਪੁਲਿਸ ਕਮਿਸ਼ਨਰ ਨੇ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਮੁਲਜ਼ਮਾਂ ਨੂੰ ਜੁਰਮ ਵਾਲੀ ਥਾਂ ਲੈ ਕੇ ਗਈ ਸੀ ਜਿੱਥੋਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਪੁਲਿਸ ਵੱਲੋਂ ਚਲਾਈ ਗੋਲੀ ਵਿੱਚ ਚਾਰਾਂ ਦੀ ਮੌਤ ਹੋ ਗਈ।

ਹੋਰ ਪੜ੍ਹੋ : ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੜਕ ਹਾਦਸੇ 'ਚ ਸਰਕਾਰੀ ਹਸਪਤਾਲ ਦੇ ਡਾਕਟਰ ਸਮੇਤ 2 ਮੌਤਾਂ

https://twitter.com/ANI/status/1202771440245735425?s=20

ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲ ‘ਚ ਕੰਮ ਕਰਨ ਵਾਲੀ ਡਾਕਟਰ ਨਾਲ ਸ਼ਹਿਰ ਦੇ ਬਾਹਰੀ ਇਲਾਕੇ ‘ਚ 4 ਲੋਕਾਂ ਨੇ ਬਲਾਤਕਾਰ ਕੀਤਾ ਸੀ ਅਤੇ ਉਸ ਦਾ ਕਤਲ ਕਰ ਦਿੱਤਾ ਸੀ। ਬਾਅਦ ‘ਚ ਇਸ ਮਹਿਲਾ ਡਾਕਟਰ ਦੀ ਝੁਲਸੀ ਹੋਈ ਲਾਸ਼ ਬਰਾਮਦ ਹੋਈ ਸੀ।ਪੁਲਿਸ ਵੱਲੋਂ ਇਹਨਾਂ ਚਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

https://twitter.com/ANI/status/1202779603170807808?s=20

https://twitter.com/ANI/status/1202785212456783873?s=20

-PTC News

Related Post