ਹੈਦਰਾਬਾਦ ਗੈਂਗਰੇਪ ਤੇ ਕਤਲ ਕਾਂਡ ਮਾਮਲਾ: ਚਾਰੇ ਮੁਲਜ਼ਮਾਂ ਦੇ ਮਾਰੇ ਜਾਣ ਦੀ ਖ਼ਬਰ ਸੁਣ ਲੜਕੀਆਂ ਨੇ ਇੰਝ ਕੀਤਾ ਖੁਸ਼ੀ ਦਾ ਇਜ਼ਹਾਰ, ਦੇਖੋ ਵੀਡੀਓ

By  Jashan A December 6th 2019 09:04 AM -- Updated: December 6th 2019 09:06 AM

ਹੈਦਰਾਬਾਦ ਗੈਂਗਰੇਪ ਤੇ ਕਤਲ ਕਾਂਡ ਮਾਮਲਾ: ਚਾਰੇ ਮੁਲਜ਼ਮਾਂ ਦੇ ਮਾਰੇ ਜਾਣ ਦੀ ਖ਼ਬਰ ਸੁਣ ਲੜਕੀਆਂ ਨੇ ਇੰਝ ਕੀਤਾ ਖੁਸ਼ੀ ਦਾ ਇਜ਼ਹਾਰ, ਦੇਖੋ ਵੀਡੀਓ,ਹੈਦਰਾਬਾਦ: ਹੈਦਰਾਬਾਦ ਦੇ ਸ਼ਾਦਨਗਰ 'ਚ ਇੱਕ ਮਹਿਲਾ ਡਾਕਟਰ (ਪਸ਼ੂਆਂ) ਨਾਲ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਮਾਮਲੇ 'ਚ ਚਾਰ ਮੁਲਜ਼ਮਾਂ ਨੂੰ ਪੁਲਿਸ ਨੇ ਮੁੱਠਭੇੜ ਦੌਰਾਨ ਢੇਰ ਕਰ ਦਿੱਤਾ।

ਇਸ ਖ਼ਬਰ ਤੋਂ ਬਾਅਦ ਹੈਦਰਾਬਾਦ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦੌਰਾਨ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਕੁਝ ਲੜਕੀਆਂ ਇਸ ਖ਼ਬਰ ਸੁਣਨ ਤੋਂ ਬਾਅਦ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੀਆਂ ਹਨ।ਵੀਡੀਓ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਲੜਕੀਆਂ ਖੁਸ਼ ਹੋ ਰਹੀਆਂ ਹਨ।

ਹੋਰ ਪੜ੍ਹੋ : ਗੁਰਦਾਸਪੁਰ ਦੇ ਬੇਅੰਤ ਇੰਜੀਨੀਅਰਿੰਗ ਕਾਲਜ ਦੀ ਇਲੈਕਟਰਾਨਿਕ ਲੈਬ ਨੂੰ ਲੱਗੀ ਅੱਗ

ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਪੁਲਿਸ ਮੁਲਜ਼ਮਾਂ ਦੋਸ਼ੀਆਂ ਨੂੰ ਮੌਕੇ 'ਤੇ ਲੈ ਗਈ ਸੀ ਪਰ ਚਾਰਾਂ ਦੋਸ਼ੀਆਂ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਜਿਸ 'ਤੇ ਪੁਲਿਸ ਨੇ ਉਨ੍ਹਾਂ ਨੂੰ ਉੱਥੇ ਹੀ ਢੇਰ ਕਰ ਦਿੱਤਾ।ਇਸ ਦੀ ਪੁਸ਼ਟੀ ਪੁਲਿਸ ਕਮਿਸ਼ਨਰ ਨੇ ਕਰ ਦਿੱਤੀ ਹੈ।

-PTC News

Related Post