ਲੋਕਾਂ ਤੋਂ ਮਿਲੇ ਅਥਾਹ ਪਿਆਰ ਨੂੰ ਮੈਂ ਸ਼ਬਦਾਂ 'ਚ ਬਿਆਨ ਨਹੀਂ ਕਰ ਸਕਦਾ : ਬਿਕਰਮ ਸਿੰਘ ਮਜੀਠੀਆ

By  Ravinder Singh August 17th 2022 12:21 PM -- Updated: August 18th 2022 09:37 AM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਪਣੀ ਪਤਨੀ ਵਿਧਾਇਕਾ ਗੁਨੀਵ ਕੌਰ ਨਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਬਿਕਰਮ ਸਿੰਘ ਮਜੀਠੀਆ ਨਾਲ ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਵੀ ਮੌਜੂਦ ਸਨ। ਸਭ ਤੋਂ ਪਹਿਲਾਂ ਸੀਨੀਅਰ ਅਕਾਲੀ ਆਗੂ ਨੇ ਗੁਰੂ ਘਰ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।


ਲੋਕਾਂ ਤੋਂ ਮਿਲੇ ਅਥਾਹ ਪਿਆਰ ਨੂੰ ਮੈਂ ਸ਼ਬਦਾਂ 'ਚ ਬਿਆਨ ਨਹੀਂ ਕਰ ਸਕਦਾ : ਬਿਕਰਮ ਸਿੰਘ ਮਜੀਠੀਆ

ਇਸ ਮਗਰੋਂ ਮਜੀਠੀਆ ਨੇ ਸ਼ਬਦ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਉਹ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਲੰਗਰ ਛਕਣ ਪੁੱਜੇ। ਇਸ ਪਿੱਛੋਂ ਉਨ੍ਹਾਂ ਨੇ ਝੂਠੇ ਭਾਂਡੇ ਸਾਫ਼ ਕਰਨ ਦੀ ਸੇਵਾ ਵੀ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਇੱਕ ਅਸਲੀ ਸਿੱਖ ਵਜੋਂ ਆਪਣੇ ਪਰਿਵਾਰ ਨਾਲ ਮੱਥਾ ਟੇਕਣ ਆਏ ਹਨ। ਪੰਜਾਬ ਦੇ ਲੋਕਾਂ ਤੋਂ ਜੋ ਮੈਨੂੰ ਪਿਆਰ ਮਿਲਿਆ ਹੈ, ਉਸ ਨੂੰ ਮੈਂ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ।


ਲੋਕਾਂ ਤੋਂ ਮਿਲੇ ਅਥਾਹ ਪਿਆਰ ਨੂੰ ਮੈਂ ਸ਼ਬਦਾਂ 'ਚ ਬਿਆਨ ਨਹੀਂ ਕਰ ਸਕਦਾ : ਬਿਕਰਮ ਸਿੰਘ ਮਜੀਠੀਆ

ਉਨ੍ਹਾਂ ਨੇ ਦਾਅਵਾ ਕੀਤਾ ਕਿ ਅੱਗੇ ਵੀ ਲੋਕਾਂ ਦੀ ਸੇਵਾ ਕਰਦਾ ਰਹਾਂਗਾ। ਅੱਜ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਇਆ ਹਾਂ। ਉਨ੍ਹਾਂ ਨੇ ਕਿਹਾ ਕਿ ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਸੀ। ਮਜੀਠੀਆ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਜਿੱਤਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਮਜੀਠੀਆ ਨੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਇਹ ਸਭ ਵਾਹਿਗੁਰੂ ਦੀ ਕਿਰਪਾ ਸਦਕਾ ਹੀ ਸੰਭਵ ਹੋ ਸਕਿਆ ਹੈ। ਉਸ ਦਾ ਵਾਹਿਗੁਰੂ ਵਿੱਚ ਅਟੁੱਟ ਵਿਸ਼ਵਾਸ ਹੈ। ਇਹੀ ਕਾਰਨ ਹੈ ਕਿ ਅੱਜ ਉਹ ਇੱਥੇ ਮੱਥਾ ਟੇਕਣ ਆਏ ਹਨ। ਸੱਚ ਦੀ ਲੰਬੀ ਲੜਾਈ ਅਜੇ ਲੜਨੀ ਬਾਕੀ ਹੈ, ਇਸ ਲਈ ਇਹ ਵਾਹਿਗੁਰੂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਆਪਣੇ ਸਮਰਥਕਾਂ ਦਾ ਧੰਨਵਾਦ ਵੀ ਕੀਤਾ।


ਲੋਕਾਂ ਤੋਂ ਮਿਲੇ ਅਥਾਹ ਪਿਆਰ ਨੂੰ ਮੈਂ ਸ਼ਬਦਾਂ 'ਚ ਬਿਆਨ ਨਹੀਂ ਕਰ ਸਕਦਾ : ਬਿਕਰਮ ਸਿੰਘ ਮਜੀਠੀਆ

ਇਸ ਮੌਕੇ ਵਿਧਾਇਕ ਗੁਨੀਵ ਕੌਰ ਨੇ ਵੀ ਗੁਰੂ ਘਰ ਵਿੱਚ ਪ੍ਰਸ਼ਾਦੇ ਬਣਾਉਣ ਦੀ ਸੇਵਾ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਿਕਰਮ ਸਿੰਘ ਮਜੀਠੀਆ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦਗਰ ਉਤੇ ਸਿਜਦਾ ਕੀਤਾ ਸੀ ਤੇ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ਉਤੇ ਚੱਲਣ ਲਈ ਪ੍ਰੇਰਿਤ ਕੀਤਾ ਸੀ।


ਇਸ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਦਾ ਫਿਲੌਰ ਤੇ ਹੋਰ ਥਾਵਾਂ ਉਤੇ ਅਕਾਲੀ-ਬਸਪਾ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ ਸੀ। ਗੰਨਾ ਕਾਸ਼ਤਕਾਰਾਂ ਵੱਲੋਂ ਵਿੱਢੇ ਗਏ ਸੰਘਰਸ਼ ਸਬੰਧੀ ਉਨ੍ਹਾਂ ਨੇ ਕਿਹਾ ਕਿ 72 ਕਰੋੜ ਰੁਪਏ ਦੀ ਅਦਾਇਗੀ ਸਰਕਾਰ ਨੂੰ ਜਲਦ ਤੋਂ ਜਲਦ ਕਰਵਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਦਾਇਗੀ ਦੇ ਨਾਲ ਨਾਲ ਗੰਨੇ ਦਾ ਰੇਟ ਜੋ ਕਿ ਪਿਛਲੀ ਸਰਕਾਰ ਤੈਅ ਕਰ ਕੇ ਗਈ ਸੀ ਉਸ ਰੇਟ ਯੂਪੀ ਤੇ ਹਰਿਆਣਾ ਦੇ ਰੇਟ ਤੋਂ ਵੱਧ ਪੰਜਾਬ ਦੇ ਕਿਸਾਨਾਂ ਨੂੰ ਮਿਲਣਾ ਚਾਹੀਦਾ ਹੈ।




ਇਹ ਵੀ ਪੜ੍ਹੋ : ਭਾਰੀ ਮੀਂਹ ਕਾਰਨ ਸ਼ਿਮਲਾ 'ਚ ਹਿਮਲੈਂਡ ਨੇੜੇ ਖਿਸਕੀ ਜ਼ਮੀਨ, ਵੱਡੀ ਗਿਣਤੀ 'ਚ ਵਾਹਨ ਨੁਕਸਾਨੇ ਗਏ

Related Post