ਕਿਸਾਨੀ ਸੰਘਰਸ਼ 'ਤੇ ਬੋਲੇ ਸੰਨੀ ਦਿਓਲ, ਕਿਸਾਨਾਂ ਤੇ ਪਾਰਟੀ ਦੋਹਾਂ ਨਾਲ ਖੜ੍ਹੇ ਹੋਣ ਦੀ ਕਹੀ ਗੱਲ

By  Jagroop Kaur December 6th 2020 07:24 PM

ਜਿਥੇ ਪੂਰਾ ਦੇਸ਼ ਇਸ ਵੇਲੇ ਕਿਸਾਨੀ ਸੰਘਰਸ਼ ਨਾਲ ਜੁੜਿਆ ਹੈ। ਜਿਥੇ ਬਾਲੀਵੁਡ ਅਤੇ ਪਾਲੀਵੁੱਡ ਕਲਾਕਾਰ ਕਿਸਾਨਾਂ ਦੇ ਨਾਲ ਹਨ। ਉਥੇ ਹੀ ਹੁਣ ਲੰਬੇ ਸਮੇਂ ਬਾਅਦ ਬਾਲੀਵੁੱਡ ਅਦਾਕਾਰ ਤੇ ਗੁਰਦਾਸ ਤੋਂ ਐੱਮ.ਪੀ. ਸੰਨੀ ਦਿਓਲ ਆਖਿਰਕਾਰ ਕਿਸਾਨਾਂ ਦੇ ਮਸਲੇ ’ਤੇ ਆਪਣੀ ਚੁੱਪੀ ਤੋੜਦੇ ਹੋਏ ਬੋਲ ਹੀ ਪਏ ਹਨ । ਹਾਲਾਂਕਿ ਬਹੁਤ ਸਮੇਂ ਤੋਂ ਸੰਨੀ ਦਿਓਲ ਕਿਸਾਨ ਧਰਨਿਆਂ ’ਤੇ ਟਿੱਪਣੀ ਕਰਨ ਤੋਂ ਬਚਦੇ ਆਏ ਹਨ। ਪਰ ਇਸ ਵਾਰ ਉਹਨਾਂ ਖੁੱਲ੍ਹ ਕੇ ਆਪਣੀ ਗੱਲ ਰੱਖੀ ਹੈ।

Image

 

ਸੰਨੀ ਦਿਓਲ ਨੇ ਟਵਿਟਰ ’ਤੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ’ਚ ਉਨ੍ਹਾਂ ਲਿਖਿਆ, ‘ਮੇਰੀ ਪੂਰੀ ਦੁਨੀਆ ਨੂੰ ਬੇਨਤੀ ਹੈ ਕਿ ਇਹ ਕਿਸਾਨ ਤੇ ਸਾਡੀ ਸਰਕਾਰ ਦਾ ਮਾਮਲਾ ਹੈ। ਇਸ ਵਿਚਾਲੇ ਕੋਈ ਵੀ ਨਾ ਆਵੇ ਕਿਉਂਕਿ ਦੋਵੇਂ ਆਪਸ ’ਚ ਗੱਲਬਾਤ ਕਰਕੇ ਇਸ ਦਾ ਹੱਲ ਕੱਢਣਗੇ। ਮੈਂ ਜਾਣਦਾ ਹਾਂ ਕਈ ਲੋਕ ਇਸ ਦਾ ਫਾਇਦਾ ਉਠਾਉਣਾ ਚਾਹੁੰਦੇ ਹਨ ਤੇ ਉਹ ਲੋਕ ਅੜਚਨ ਪਾ ਰਹੇ ਹਨ। ਉਹ ਕਿਸਾਨਾਂ ਬਾਰੇ ਬਿਲਕੁਲ ਨਹੀਂ ਸੋਚ ਰਹੇ, ਉਨ੍ਹਾਂ ਦਾ ਆਪਣਾ ਹੀ ਖੁਦ ਦਾ ਕੋਈ ਸੁਆਰਥ ਹੋ ਸਕਦਾ ਹੈ।

Sunny Deol, BJP's candidate from Gurudaspur, declares assets worth Rs 87.18  crore | general elections 2019 News | Zee News

ਦੀਪ ਸਿੱਧੂ ਬਾਰੇ ਕੀਤੀ ਪੂਰੀ ਗੱਲ

ਸੰਨੀ ਦਿਓਲ ਅੱਗੇ ਕਹਿੰਦੇ ਹਨ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਪੰਜਾਬ ’ਚ ਪੂਰਾ ਲੇਖਾ-ਜੋਖਾ ਦੇਖਣ ਵਾਲੇ ਆਪਣੇ ਸਾਥੀ ਤੇ ਪੰਜਾਬੀ ਅਦਾਕਾਰ ਦੀਪ ਸਿੱਧੂ ਬਾਰੇ ਵੀ ਗੱਲਬਾਤ ਕੀਤੀ ਹੈ ਤੇ ਕਿਹਾ, ‘ਦੀਪ ਸਿੱਧੂ ਜੋ ਚੋਣਾਂ ਸਮੇਂ ਮੇਰੇ ਨਾਲ ਸੀ, ਲੰਮੇ ਸਮੇਂ ਤੋਂ ਮੇਰੇ ਨਾਲ ਨਹੀਂ ਹੈ। ਉਹ ਜੋ ਕੁਝ ਕਹਿ ਰਿਹਾ ਹੈ ਤੇ ਕਰ ਰਿਹਾ ਹੈ, ਉਹ ਖੁਦ ਆਪਣੀ ਇੱਛਾ ਨਾਲ ਕਰ ਰਿਹਾ ਹੈ। ਮੇਰਾ ਉਸ ਦੀ ਕਿਸੇ ਵੀ ਗਤੀਵਿਧੀ ਨਾਲ ਕੋਈ ਸਬੰਧ ਨਹੀਂ ਹੈ। ਮੈਂ ਆਪਣੀ ਪਾਰਟੀ ਤੇ ਕਿਸਾਨਾਂ ਦੇ ਨਾਲ ਹਾਂ ਤੇ ਹਮੇਸ਼ਾ ਕਿਸਾਨਾਂ ਦੇ ਨਾਲ ਰਹਾਂਗਾ। ਸਾਡੀ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੇ ਭਲੇ ਬਾਰੇ ਹੀ ਸੋਚਿਆ ਹੈ ਤੇ ਮੈਨੂੰ ਯਕੀਨ ਹੈ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਕੇ ਸਹੀ ਨਤੀਜੇ ’ਤੇ ਪਹੁੰਚੇਗੀ।

ਜ਼ਿਕਰਯੋਗ ਹੈ ਕਿ 2 ਦਸੰਬਰ ਨੂੰ ਇਕ ਟਵੀਟ ਰਾਹੀਂ ਸੰਨੀ ਦਿਓਲ ਨੇ ਆਪਣੇ ਕੋਰੋਨਾ ਪਾਜ਼ੇਟਿਵ ਆਏ ਹਨ ਤੇ ਘਰ ’ਚ ਕੁਆਰਨਟੀਨ ਹਨ। ਸੰਨੀ ਦਿਓਲ ਨੇ ਲਿਖਿਆ ਸੀ, ‘ਮੈਂ ਕੋਰੋਨਾ ਟੈਸਟ ਕਰਵਾਇਆ ਤੇ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਇਕਾਂਤਵਾਸ ’ਚ ਹਾਂ ਤੇ ਮੇਰੀ ਸਿਹਤ ਠੀਕ ਹੈ। ਮੇਰੀ ਬੇਨਤੀ ਹੈ ਕਿ ਤੁਹਾਡੇ ’ਚੋਂ ਜੋ ਵੀ ਲੋਕ ਬੀਤੇ ਕੁਝ ਦਿਨਾਂ ਤੋਂ ਮੇਰੇ ਸੰਪਰਕ ’ਚ ਆਏ ਸਨ, ਕਿਰਪਾ ਖੁਦ ਨੂੰ ਆਈਸੋਲੇਟ ਕਰਕੇ ਆਪਣੀ ਜਾਂਚ ਕਰਵਾਉਣ।’

 

Related Post