ਗੁਰਨਾਮ ਸਿੰਘ ਚੰਡੂਨੀ ਦਾ ਵੱਡਾ ਬਿਆਨ , ਜੇ ਸਰਕਾਰ MSP 'ਤੇ ਕਾਨੂੰਨ ਬਣਾਏ ਤਾਂ ਸੋਧਾਂ 'ਤੇ ਵਿਚਾਰ ਹੋ ਸਕਦੈ

By  Shanker Badra February 12th 2021 05:26 PM

ਬਹਾਦੁਰਗੜ : ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਅੰਦੋਲਨ ਦਾ ਅੱਜ 79ਵਾਂ ਦਿਨ ਹੈ। ਖੇਤੀ ਕਾਨੂੰਨ ਦੇ ਵਿਰੋਧ 'ਚ ਅਤੇ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਹਰਿਆਣਾ ਦੇ ਬਹਾਦੁਰਗੜ 'ਚ ਅੱਜ ਕਿਸਾਨਾਂ ਦੀ ਮਹਾਂਪੰਚਾਇਤ ਹੋਈ  ਹੈ। ਇਸ ਦੌਰਾਨ ਕਿਸਾਨ ਆਗੂਆਂ ਨੇਮਹਾਂਪੰਚਾਇਤ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ ਹੈ।ਕਿਸਾਨ ਆਗੂ ਡਾ.ਦਰਸ਼ਨਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਹਿੰਦੇ ਹਨ MSP ਸੀ ਹੈ ਤੇ ਰਹੇਗੀ ਪਰ ਅਸੀਂ ਕਹਿੰਦੇ ਹਾਂ ਮੋਦੀ ਝੂਠਾ ਸੀ ਹੈ ਤੇ ਰਹੇਗਾ।

If the government legislates on MSP, amendments may be considered : Gurnam Singh Charuni ਗੁਰਨਾਮ ਸਿੰਘ ਚੰਡੂਨੀ ਦਾ ਵੱਡਾ ਬਿਆਨ , ਜੇ ਸਰਕਾਰ MSP 'ਤੇ ਕਾਨੂੰਨ ਬਣਾਏ ਤਾਂ ਸੋਧਾਂ 'ਤੇ ਵਿਚਾਰ ਹੋ ਸਕਦੈ

ਪੜ੍ਹੋ ਹੋਰ ਖ਼ਬਰਾਂ : ਹਰਿਆਣਾ ਦੇ ਬਹਾਦੁਰਗੜ 'ਚ ਅੱਜ ਕਿਸਾਨਾਂ ਦੀ ਮਹਾਂਪੰਚਾਇਤ ਸ਼ੁਰੂ , ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੰਡੂਨੀ ਨੇ ਇੱਕ ਵੱਡਾ ਬਿਆਨ ਦਿੱਤਾ ਹੈ ਕਿ MSP ਕਾਨੂੰਨ ਬਣਨ 'ਤੇ ਸੋਧਾਂ 'ਤੇ ਵਿਚਾਰ ਹੋ ਸਕਦਾ ਹੈ। ਜੇ ਤੁਸੀਂ ਪ੍ਰਾਈਵੇਟ ਖਰੀਦਦੇ ਹੋ ਤਾਂ ਸਰਕਾਰ ਨੂੰ ਇਹ ਦੇਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਪੂਰੇ ਰੇਟ 'ਤੇ ਖਰੀਦਣਾ ਚਾਹੀਦਾ ਹੈ। ਕਿਸਾਨ ਲੋਕਤੰਤਰੀ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਖੇਤੀਬਾੜੀ ਕਾਨੂੰਨ ਦੇਸ਼ ਦੇ ਹਿੱਤ ਵਿੱਚ ਨਹੀਂ ਹਨ। ਚੰਡੂਨੀ ਨੇ ਕਿਹਾ ਕਿ ਭਾਈਚਾਰਾ ਤੋੜਨ ਦੀ ਕੋਸ਼ਿਸ਼ ਅਸਫਲ ਹੋਈ, ਕਿਸਾਨੀ ਭਾਈਚਾਰਾ ਹੋਰ ਮਜ਼ਬੂਤ ਹੋਇਆ ਹੈ। ਜਿੰਨੀ ਦੇਰ ਹੋ ਰਹੀ ਹੈ ,ਉਨ੍ਹਾਂ ਹੀ ਕਿਸਾਨ ਅੰਦੋਲਨ ਸਾਰੇ ਦੇਸ਼ ਵਿਚ ਫੈਲ ਰਿਹਾ ਹੈ। ਜੋ ਰਾਜਾ ਪਰਜਾ ਦੇ ਹਿੱਤ ਵਿੱਚ ਕੰਮ ਨਹੀਂ ਕਰੇ ਤਾਂ ਉਸ ਸਰਕਾਰ ਨੂੰ ਗਿਰਾਣਾ ਬੇਹਤਰ ਹੈ।

If the government legislates on MSP, amendments may be considered : Gurnam Singh Charuni ਗੁਰਨਾਮ ਸਿੰਘ ਚੰਡੂਨੀ ਦਾ ਵੱਡਾ ਬਿਆਨ , ਜੇ ਸਰਕਾਰ MSP 'ਤੇ ਕਾਨੂੰਨ ਬਣਾਏ ਤਾਂ ਸੋਧਾਂ 'ਤੇ ਵਿਚਾਰ ਹੋ ਸਕਦੈ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਉਹ ਲੋਕ ਹਾਂ ਜੋ ਪੰਚਾਇਤੀ ਪ੍ਰਣਾਲੀ ਦੀ ਪਾਲਣਾ ਕਰਦੇ ਹਾਂ। ਅਸੀਂ ਫ਼ੈਸਲਿਆਂ ਵਿਚਕਾਰ ਪੰਚਾਂ ਜਾਂ ਮੰਚਾਂ ਨੂੰ ਨਹੀਂ ਬਦਲਦੇ। ਸਾਡਾ ਦਫ਼ਤਰ ਸਿੰਘੂ ਸਰਹੱਦ 'ਤੇ ਰਹੇਗਾ ਅਤੇ ਸਾਡੇ ਲੋਕ ਵੀ ਉਥੇ ਹੀ ਰਹਿਣਗੇ। ਸਰਕਾਰ ਦੀ ਗੱਲਬਾਤ ਦੀ ਜੋ ਲਾਈਨ ਸੀ, ਉਸੇ ਤਰਜ਼ 'ਤੇ ਗੱਲਬਾਤ ਦਾ ਆਯੋਜਨ ਕਰਨਾ ਚਾਹੀਦਾ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਮੰਗਾਂ ਪੂਰੀਆਂ ਨਾ ਹੋਣ ਤੱਕ ਇਹ ਸੰਘਰਸ਼ ਇੰਝ ਹੀ ਜਾਰੀ ਰਹੇਗਾ। ਉਹਨਾਂ ਕਿਹਾ ਕਿ ਭਾਵੇਂ ਹੀ ਸਰਕਾਰ ਗੱਲਬਾਤ ਲਈ ਆਖਦੀ ਹੋਵੇ ਪਰ ਸਰਕਾਰ ਵੱਲੋਂ ਅਧਿਕਾਰਿਕ ਤੌਰ 'ਤੇ ਕੇਂਦਰ ਵੱਲੋਂ ਕਿਸਾਨਾਂ ਨੂੰ ਕੋਈ ਸੱਦਾ ਨਹੀਂ ਮਿਲਿਆ।

If the government legislates on MSP, amendments may be considered : Gurnam Singh Charuni ਗੁਰਨਾਮ ਸਿੰਘ ਚੰਡੂਨੀ ਦਾ ਵੱਡਾ ਬਿਆਨ , ਜੇ ਸਰਕਾਰ MSP 'ਤੇ ਕਾਨੂੰਨ ਬਣਾਏ ਤਾਂ ਸੋਧਾਂ 'ਤੇ ਵਿਚਾਰ ਹੋ ਸਕਦੈ

ਰਾਕੇਸ਼ ਟਿਕੈਤ ਨੇ ਕਿਹਾ ਕਿ MSP ਦੀ ਗਰੰਟੀ ਦੇਣ ਲਈ ਕਾਨੂੰਨ ਬਣੇ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਡੇ ਕਿਸਾਨਾਂ ਨੂੰ ਗੁੰਮਰਾਹ ਕਰਕੇ ਲਾਲ ਕਿਲ੍ਹੇ 'ਤੇ ਲਿਜਾਇਆ ਗਿਆ ਹੈ। ਟਿਕੈਤ ਨੇ ਕਿਹਾ ਕਿਲੁਟੇਰਿਆਂ ਦਾ ਆਖ਼ਰੀ ਬਾਦਸ਼ਾਹ ਮੋਦੀ ਹੈ ,ਇਸਨੂੰ ਭਜਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਲਾਗੂ ਤੋਂ ਬਾਅਦ ਦਿੱਲੀ 'ਚ ਵੱਡੇ -ਵੱਡੇ ਗੁਦਾਮ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਜਰਾਤ ਨੂੰ ਆਜ਼ਾਦ ਕਰਵਾਇਆ ਜਾਵੇਗਾ, ਅਸੀਂ ਗੁਜਰਾਤ ਜਾਵਾਂਗੇ ਅਤੇ ਕਿਸਾਨਾਂ ਨੂੰ ਅੰਦੋਲਨ 'ਚ ਸ਼ਾਮਿਲ ਕੀਤਾ ਜਾਵੇਗਾ।

If the government legislates on MSP, amendments may be considered : Gurnam Singh Charuni ਗੁਰਨਾਮ ਸਿੰਘ ਚੰਡੂਨੀ ਦਾ ਵੱਡਾ ਬਿਆਨ , ਜੇ ਸਰਕਾਰ MSP 'ਤੇ ਕਾਨੂੰਨ ਬਣਾਏ ਤਾਂ ਸੋਧਾਂ 'ਤੇ ਵਿਚਾਰ ਹੋ ਸਕਦੈ

ਪੜ੍ਹੋ ਹੋਰ ਖ਼ਬਰਾਂ : Punjab Municipal Election 2021: ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ

ਇਸ ਤੋਂ ਪਹਿਲਾਂ ਬਹਾਦੁਰਗੜ 'ਚ ਮਹਾਂ ਪੰਚਾਇਤ ਦੇ ਮੰਚ ਤੋਂ ਕਿਸਾਨ ਆਗੂ ਡਾ.ਦਰਸ਼ਨਪਾਲ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਤੋਂ ਦਿੱਲੀ ਨੂੰ ਪੈਦਲ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਰੇ ਦਿਸ਼ਾਵਾਂ ਤੋਂ ਦਿੱਲੀ ਵੱਲ ਨੂੰ ਜਲਦੀ ਪੈਦਲ ਮਾਰਚਕਰਾਂਗੇ।ਯੁੱਧਵੀਰ ਸਿੰਘ ਨੇ ਕਿਹਾ ਕਿ ਦਿੱਲੀ ਵੱਲ ਵਧਿਆ ਜਾਵੇਗਾ। ਇਸ ਦੇ ਲਈ ਜਲਦੀ ਦਿਨ ਅਤੇ ਤਾਰੀਖ ਦਾ ਐਲਾਨ ਕੀਤਾ ਜਾਵੇਗਾ। ਇਸ ਮਹਾਂਪੰਚਾਇਤ 'ਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ,ਰਾਕੇਸ਼ ਟਿਕੈਤ ,ਗੁਰਨਾਮ ਸਿੰਘ ਚੰਡੂਨੀ , ਜੋਗਿੰਦਰ ਸਿੰਘ ਉਗਰਾਹਾਂ , ਡਾ.ਦਰਸ਼ਨਪਾਲ ,ਜਗਜੀਤ ਸਿੰਘ ਡੱਲੇਵਾਲ ,ਹਰਮੀਤ ਕਾਦੀਆਂ ,ਯੁੱਧਵੀਰ ਸਿੰਘ ਮੰਚ 'ਤੇ ਪਹੁੰਚੇ ਹਨ।

-PTCNews

Related Post