ਛੋਟ ਦਾ ਚੁੱਕਿਆ ਨਜਾਇਜ਼ ਫਾਇਦਾ ਤਾਂ ਮੁੜ ਤੋਂ ਕੀਤੀ ਜਾਵੇਗੀ ਸਖਤੀ : ਚੰਡੀਗੜ੍ਹ ਪ੍ਰਸ਼ਾਸਕ

By  Jagroop Kaur May 24th 2021 09:13 PM

ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਕਮੀ ਵੇਖਦੇ ਹੋਏ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਮਜ਼ਦੂਰਾਂ, ਵਪਾਰੀਆਂ, ਦੁਕਾਨਦਾਰਾਂ ਅਤੇ ਵਪਾਰਕ ਸੰਸਥਾਵਾਂ ਦੇ ਜੀਵਣ ਦੇ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਸੋਮਵਾਰ ਨੂੰ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਦੀ ਇਕ ਵਾਰ-ਰੂਮ ਦੀ ਬੈਠਕ 'ਚ ਕੁਝ ਮਹੱਤਵਪੂਰਨ ਫੈਸਲੇ ਲਏ ਗਏ ਹਨ। ਇਹ ਕਿਹਾ ਗਿਆ ਹੈ ਕਿ ਜੇ ਸ਼ਹਿਰ 'ਚ ਕੋਰੋਨਾ ਸਥਿਤੀ 'ਚ ਕੋਈ ਸੁਧਾਰ ਨਹੀਂ ਹੋਇਆ ਤਾਂ ਪਾਬੰਦੀਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਦੁਬਾਰਾ ਲਾਗੂ ਕੀਤੀਆਂ ਜਾਣਗੀਆਂ।Coronavirus Update: Chandigarh plans for weekend curfew from May 28 to 31read more :ਮਿਲਖਾ ਸਿੰਘ ਹਸਪਤਾਲ ਮੁਹਾਲੀ ’ਚ ਦਾਖਲ, ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸਿਹਤਯਾਬੀ ਦੀ ਕਾਮਨਾ

ਨਾਈਟ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਵੀਕੈਂਡ ਕਰਫਿਊ ਸ਼ੁੱਕਰਵਾਰ 28 ਮਈ ਸ਼ਾਮ 6 ਵਜੇ ਤੋਂ ਸੋਮਵਾਰ 31 ਮਈ ਤੱਕ ਜਾਰੀ ਰਹੇਗਾ। ਹਾਲਾਂਕਿ ਵੀਕੈਂਡ ਦੇ ਕਰਫਿਊ ਦੇ ਦੌਰਾਨ ਸਿਰਫ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਖੁੱਲਾ ਰਹਿਣ ਦਿੱਤਾ ਜਾਵੇਗਾ। ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹੀ ਰਹਿਣ ਦੀ ਇਜਾਜ਼ਤ ਹੋਵੇਗੀ।Amid reduction in coronavirus cases, Chandigarh revises shop timings

Read More : ਜਲੰਧਰ ਸਣੇ ਹੋਰਨਾਂ ਜ਼ਿਲ੍ਹਿਆਂ ‘ਚ ਜਾਣੋ ਕੋਰੋਨਾ ਦੇ ਹਾਲਾਤ, ਕਿਥੇ ਮਿਲੀ ਰਾਹਤ ਕਿਥੇ ਬਣੀ...

ਇਸ ਤੋਂ ਇਲਾਵਾ ਇਸ ਸਮੇਂ ਸਾਰੇ ਸ਼ਾਪਿੰਗ ਮਾਲ, ਸਿਨੇਮਾ ਹਾਲ, ਥੀਏਟਰ, ਅਜਾਇਬ ਘਰ, ਜਿਮ, ਲਾਇਬ੍ਰੇਰੀ, ਸਪਾ, ਸੈਲੂਨ, ਸੁਖਨਾ ਝੀਲ ਅਤੇ ਰਾਕ ਗਾਰਡਨ ਬੰਦ ਰਹਿਣਗੇ। ਰੈਸਟੋਰੈਂਟ 'ਚ ਵੀ ਖਾਣ ਪੀਣ ਦੀ ਆਗਿਆ ਨਹੀਂ ਹੋਵੇਗੀ। ਹਾਲਾਂਕਿ, ਹੋਮ ਡਿਲਿਵਰੀ ਅਤੇ ਟੇਕ-ਅਵੇ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ, ਸੰਪਰਕ ਕੇਂਦਰ ਖੁੱਲੇ ਰਹਿਣਗੇ। ਹਾਲਾਂਕਿ, COVID ਪਰੋਟੋਕਾਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਏਗੀ।

ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਜਿੱਥੋਂ ਤੱਕ ਹੋ ਸਕੇ, ਨਿੱਜੀ ਖੇਤਰ ਦੇ ਕਰਮਚਾਰੀ ਘਰ ਤੋਂ ਕੰਮ ਕਰਨ ਤਾਂ ਬਿਹਤਰ ਹੈ। ਹਾਲਾਂਕਿ, ਜਿੱਥੇ ਪ੍ਰਾਈਵੇਟ ਸੈਕਟਰਾਂ 'ਚ ਜ਼ਰੂਰੀ ਹੈ, ਜੇਕਰ ਉਨ੍ਹਾਂ ਦੇ ਖੁੱਲ੍ਹੇ ਹੋਣ ਤਾਂ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਏਗੀ। ਖੇਡ ਕੇਂਦਰ ਰਾਸ਼ਟਰੀ ਖਿਡਾਰੀਆਂ ਅਤੇ ਓਲੰਪਿਕ ਅਤੇ ਨੈਸ਼ਨਲ ਖੇਡਾਂ ਦੀ ਤਿਆਰੀ ਕਰਨ ਵਾਲਿਆਂ ਲਈ ਖੁੱਲ੍ਹੇ ਰਹਿਣਗੇ।

Related Post