ਭਾਰਤੀ ਕਰੰਸੀ 'ਤੇ ਛਪੇ ਮਾਤਾ ਲੱਛਮੀ ਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ : ਅਰਵਿੰਦ ਕੇਜਰੀਵਾਲ

By  Ravinder Singh October 26th 2022 01:01 PM

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀ ਕਰੰਸੀ ਨੋਟਾਂ 'ਤੇ ਮਾਤਾ ਲੱਛਮੀ ਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਛੁਪਵਾਉਣ ਦੀ ਅਪੀਲ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਅਸੀਂ ਸਾਰੇ ਚਾਹੁੰਦੇ ਹਾਂ ਕਿ ਭਾਰਤ ਵਿਕਸਿਤ ਦੇਸ਼ ਬਣੇ ਪਰ ਕੋਸ਼ਿਸ਼ਾਂ ਉਦੋਂ ਹੀ ਕਾਮਯਾਬ ਹੁੰਦੀਆਂ ਹਨ, ਜਦੋਂ ਦੇਵੀ-ਦੇਵਤਿਆਂ ਦੀ ਕਿਰਪਾ ਹੁੰਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਨਵੇਂ ਕਰੰਸੀ ਨੋਟ 'ਤੇ ਮਹਾਤਮਾ ਗਾਂਧੀ ਦੀ ਤਸਵੀਰ ਦੇ ਨਾਲ ਮਾਤਾ ਲੱਛਮੀ ਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਪ੍ਰਕਾਸ਼ਿਤ ਹੋ ਸਕਦੀਆਂ ਹਨ।

ਭਾਰਤੀ ਕਰੰਸੀ 'ਤੇ ਛਪੇ ਮਾਤਾ ਲੱਛਮੀ ਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ : ਅਰਵਿੰਦ ਕੇਜਰੀਵਾਲਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਸਾਰੇ ਚਾਹੁੰਦੇ ਹਾਂ ਕਿ ਭਾਰਤ ਇਕ ਅਮੀਰ ਤੇ ਖ਼ੁਸ਼ਹਾਲ ਦੇਸ਼ ਬਣੇ। 'ਆਪ' ਮੁਖੀ ਕੇਜਰੀਵਾਲ ਨੇ ਕਿਹਾ ਕਿ ਅੱਜ ਮੇਰੀ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀ ਕਰੰਸੀ ਉਤੇ ਗਾਂਧੀ ਜੀ ਦੀ ਤਸਵੀਰ ਦੇ ਨਾਲ ਮਾਤਾ ਲੱਛਮੀ ਤੇ ਗਣੇਸ਼ ਜੀ ਦੀ ਤਸਵੀਰ ਲਗਾਉਣ ਦੀ ਅਪੀਲ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਸਾਰੇ ਨੋਟ ਬਦਲਣ ਦੀ ਮੰਗ ਨਹੀਂ ਕਰ ਰਹੇ। ਅਸੀਂ ਚਾਹੁੰਦੇ ਹਾਂ ਕਿ ਇਹ ਨਿਯਮ ਨਵੇਂ ਨੋਟਾਂ ਉਤੇ ਲਾਗੂ ਕੀਤਾ ਜਾਵੇ।

ਇਹ ਵੀ ਪੜ੍ਹੋ : ਠੇਕੇ ਤੋਂ ਸ਼ਰਾਬ ਦੀਆਂ ਬੋਤਲਾਂ ਸਮੇਤ ਡੇਢ ਲੱਖ ਰੁਪਏ ਦੀ ਲੁੱਟ, ਘਟਨਾ ਸੀਸੀਟੀਵੀ 'ਚ ਕੈਦ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਭਾਰਤੀ ਅਰਥਵਿਵਸਥਾ ਨੂੰ ਅੱਗੇ ਲਿਜਾਣ ਲਈ ਬਹੁਤ ਯਤਨ ਕਰਨ ਦੀ ਜ਼ਰੂਰਤ ਹੈ ਪਰ ਇਸ ਨਾਲ ਦੇਵੀ-ਦੇਵਤਿਆਂ ਦਾ ਆਸ਼ੀਰਵਾਦ ਵੀ ਚਾਹੀਦਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜੇ ਭਾਰਤੀ ਕਰੰਸੀ ਉਤੇ ਲੱਛਮੀ-ਗਣੇਸ਼ ਜੀ ਦੀ ਤਸਵੀਰ ਹੋਵੇਗੀ ਤਾਂ ਪੂਰੇ ਦੇਸ਼ ਨੂੰ ਉਨ੍ਹਾਂ ਦਾ ਆਸ਼ੀਰਵਾਦ ਮਿਲੇਗਾ। ਮਾਤਾ ਲੱਛਮੀ ਨੂੰ ਖ਼ੁਸ਼ਹਾਲੀ ਦੀ ਦੇਵੀ ਮੰਨਿਆ ਜਾਂਦਾ ਹੈ। ਗਣੇਸ਼ ਜੀ ਨੂੰ ਵਿਘਨਹਾਰਤਾ ਕਿਹਾ ਜਾਂਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਰਤੀ ਕਰੰਸੀ ਦੇ ਇਕ ਪਾਸੇ ਗਾਂਧੀ ਜੀ ਦੀ ਤਸਵੀਰ ਹੈ, ਇਸ ਨੂੰ ਜਿਵੇਂ ਹੈ ਉਸੇ ਤਰ੍ਹਾਂ ਹੀ ਰਹਿਣ ਦਿਓ। ਦੂਜੇ ਪਾਸੇ ਗਣੇਸ਼ ਜੀ ਤੇ ਲੱਛਮੀ ਜੀ ਦੀ ਤਸਵੀਰ ਲਗਾਈ ਜਾਵੇ।

-PTC News

 

Related Post