ਪੰਜਾਬ ਦੇ ਕਈ ਸ਼ਹਿਰਾਂ 'ਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ,ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

By  Shanker Badra June 5th 2018 07:25 PM -- Updated: June 5th 2018 07:32 PM

ਪੰਜਾਬ ਦੇ ਕਈ ਸ਼ਹਿਰਾਂ 'ਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ,ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ:ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਦੇ ਕਈ ਸ਼ਹਿਰਾਂ ਵਿਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਦਿੱਤੀ ਹੈ।ਇਸ ਸਬੰਧੀ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।ਇਹ ਅਲਰਟ 6.30 ਵਜੇ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 6 ਜ਼ਿਲਿਆਂ 'ਚ ਅਗਲੇ 2 ਘੰਟਿਆਂ 'ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਜਾਣਕਾਰੀ ਮਿਲੀ ਹੈ।ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ,ਗੁਰਦਾਸਪੁਰ,ਪਠਾਨਕੋਟ,ਹੁਸ਼ਿਆਰਪੁਰ,ਜਲੰਧਰ ਅਤੇ ਕਪੂਰਥਲਾ 'ਚ ਬਹੁਤ ਭਾਰੀ ਮੀਂਹ ਪੈ ਸਕਦਾ ਹੈ।ਦੱਸਿਆ ਜਾਂਦਾ ਹੈ ਕਿ 50 ਤੋਂ 70 ਕਿਲੋਮੀਟਰ ਫੀ ਘੰਟੇ ਦੀ ਤੇਜ਼ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾਂ ਹੈ। ਪੰਜਾਬ ਦੀਆਂ ਕਈ ਥਾਵਾਂ 'ਤੇ ਤੇਜ਼ ਹਨੇਰੀ ਤੇ ਝੱਖੜ ਨੇ ਦਸਤਕ ਦੇ ਦਿੱਤੀ ਹੈ ਅਤੇ ਮੀਂਹ ਦੀਆਂ ਹਲਕੀਆਂ ਛਿੱਟਾਂ ਵੀ ਸ਼ੁਰੂ ਹੋ ਗਈਆਂ ਹਨ। PTCNews

Related Post