ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਬਾਰਸ਼ ਦੀ ਸੰਭਾਵਨਾ, IMD ਵੱਲੋਂ ਅਲਰਟ ਜਾਰੀ

By  Riya Bawa October 3rd 2021 10:53 AM

Weather Updates: ਦੇਸ਼ ਵਿਚ ਅਗਲੇ ਦਿਨਾਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਦੱਸਿਆ ਕਿ ਦਿੱਲੀ-ਐਨਸੀਆਰ 'ਚ ਅੱਜ ਦੁਪਹਿਰ ਹਲਕੀ ਬਾਰਸ਼ ਦਾ ਖਦਸ਼ਾ ਹੈ। ਰਾਜਧਾਨੀ 'ਚ ਕੱਲ੍ਹ ਘੱਟੋ-ਘੱਟ ਤਾਪਮਾਨ 26.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਇਸ ਮੌਸਮ 'ਚ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਜ਼ਿਆਦਾ ਸੀ। ਆਈਐਮਡੀ ਨੇ ਕਿਹਾ ਕਿ ਆਕਾਸ਼ 'ਚ ਬੱਦਲ ਛਾਏ ਰਹਿਣਗੇ ਤੇ ਹਲਕੀ ਬੂੰਦਾਬਾਦੀ ਤੇ ਬਾਰਸ਼ ਹੋ ਸਕਦੀ ਹੈ। ਇਨ੍ਹਾਂ ਇਲਾਕਿਆਂ 'ਚ ਭਾਰੀ ਬਾਰਸ਼ ਸੰਭਵ ਦਿੱਲੀ-ਐਨਸੀਆਰ 'ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 34 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਉਪ ਹਿਮਾਲਿਆਈ ਪੱਛਮੀ ਬੰਗਾਲ, ਸਿੱਕਮ, ਪੂਰਬ ਉੱਤਰ ਭਾਰਤ ਦੇ ਵੱਖ-ਵੱਖ ਹਿੱਸਿਆਂ, ਵਿਦਰਭਾ, ਮਰਾਠਵਾੜਾ, ਮੱਧ ਮਹਾਰਾਸ਼ਟਰ, ਤਟੀ ਕਰਨਾਟਕ, ਦੱਖਣੀ ਆਂਤਰਿਕ ਕਰਨਾਟਕ ਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਮੱਧਮ ਬਾਰਸ਼ ਦੇ ਨਾਲ ਕਿਤੇ-ਕਿਤੇ ਭਾਰੀ ਬਾਰਸ਼ ਸੰਭਵ ਹੈ। ਗੌਰਤਲਬ ਹੈ ਕਿ ਮੱਧ ਪ੍ਰਦੇਸ਼ 'ਚ ਇਸ ਵਾਰ ਦੱਖਣ ਪੱਛਮੀ ਮਾਨਸੂਨ 10 ਜੂਨ ਨੂੰ ਆਇਆ ਸੀ। ਮੌਜੂਦਾ ਸਮੇਂ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਹੋ ਰਹੀ ਬਾਰਸ਼ ਤੇ ਸਾਹਾ ਨੇ ਕਿਹਾ ਕਿ ਅਜਿਹਾ ਵਾਤਾਵਰਣ 'ਚ ਨਮੀ ਤੇ ਕੁਝ ਹੋਰ ਸਥਾਨਕ ਕਾਰਨਾਂ ਕਰਕੇ ਹੋਇਆ ਹੈ। -PTC News

Related Post