Tue, Mar 10, 2026
Whatsapp

ਪੰਜਾਬ-ਹਰਿਆਣਾ ’ਚ ਛਾਈ ਸੰਘਣੀ ਧੁੰਦ, ਆਉਣ ਵਾਲੇ ਦਿਨਾਂ ’ਚ ਇਸ ਤਰ੍ਹਾਂ ਦਾ ਰਹੇਗਾ ਮੌਸਮ

ਇੱਕ ਵਾਰ ਫਿਰ ਤੋਂ ਪੰਜਾਬ ਸਣੇ ਵੱਖ-ਵੱਖ ਸੂਬਿਆਂ ’ਚ ਮੌਸਮ ਦਾ ਮਿਜ਼ਾਜ ਬਦਲਿਆ। ਪੰਜਾਬ ਅਤੇ ਹਰਿਆਣਾ ’ਚ ਸਵੇਰ ਤੋਂ ਹੀ ਸੰਘਣੀ ਧੁੰਦ ਦੀ ਚਿੱਟੀ ਚਾਦਰ ਦੇਖਣ ਨੂੰ ਮਿਲੀ ਜਿਸ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ।

Reported by:  PTC News Desk  Edited by:  Aarti -- February 18th 2023 01:45 PM
ਪੰਜਾਬ-ਹਰਿਆਣਾ ’ਚ ਛਾਈ ਸੰਘਣੀ ਧੁੰਦ, ਆਉਣ ਵਾਲੇ ਦਿਨਾਂ ’ਚ ਇਸ ਤਰ੍ਹਾਂ ਦਾ ਰਹੇਗਾ ਮੌਸਮ

ਪੰਜਾਬ-ਹਰਿਆਣਾ ’ਚ ਛਾਈ ਸੰਘਣੀ ਧੁੰਦ, ਆਉਣ ਵਾਲੇ ਦਿਨਾਂ ’ਚ ਇਸ ਤਰ੍ਹਾਂ ਦਾ ਰਹੇਗਾ ਮੌਸਮ

Punjab Weather Update: ਇੱਕ ਵਾਰ ਫਿਰ ਤੋਂ ਪੰਜਾਬ ਸਣੇ ਵੱਖ-ਵੱਖ ਸੂਬਿਆਂ ’ਚ ਮੌਸਮ ਦਾ ਮਿਜ਼ਾਜ ਬਦਲਿਆ। ਪੰਜਾਬ ਅਤੇ ਹਰਿਆਣਾ ’ਚ ਸਵੇਰ ਤੋਂ ਹੀ ਸੰਘਣੀ ਧੁੰਦ ਦੀ ਚਿੱਟੀ ਚਾਦਰ ਦੇਖਣ ਨੂੰ ਮਿਲੀ ਜਿਸ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ। ਜਦਕਿ ਦਿੱਲੀ ’ਚ ਮੌਸਮ ਕਾਫੀ ਸੁਹਾਵਨਾ ਰਿਹਾ।

ਦੱਸ ਦਈਏ ਕਿ ਪੰਜਾਬ ਦੇ ਮਾਲਵੇ ਦੇ ਤਲਵੰਡੀ ਸਾਬੋ ਖੇਤਰ ’ਚ ਸਵੇਰ ਤੋਂ ਹੀ ਸੰਘਣੀ ਧੁੰਦ ਛਾਈ ਰਹੀ। ਜਿਸ ਦੇ ਕਾਰਨ ਰਾਹਗੀਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। 


ਸੰਘਣੀ ਧੁੰਦ ਦੇ ਚੱਲਦੇ ਸੜਕ ’ਤੇ ਆਵਾਜਾਈ ਕਾਫੀ ਪ੍ਰਭਾਵਿਤ ਹੋਈ। ਸੜਕ ’ਤੇ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਸੰਘਣੀ ਧੁੰਦ ਦੇ ਚੱਲਦੇ ਕਿਸਾਨ ਕਾਫੀ ਖੁਸ਼ ਨਜ਼ਰ ਆਏ। ਕਿਉਂਕਿ ਇਹ ਸੰਘਣੀ ਧੁੰਦ ਫਸਲਾਂ ਦੇ ਲਈ ਕਾਫੀ ਲਾਹੇਬੰਦ ਦੱਸੀ ਜਾ ਰਹੀ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਆਈਐਮਡੀ ਦੇ ਅਨੁਸਾਰ ਦੇਸ਼ਭਰ ’ਚ 19 ਫਰਵਰੀ ਤੱਕ ਤਾਪਮਾਨ ਵਿੱਚ ਮਾਮੂਲੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੇਗਾ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: BSF ਨੂੰ ਮਿਲੀ ਵੱਡੀ ਸਫਲਤਾ. ਸਰਹੱਦ ਤੋਂ 20 ਪੈਕਟ ਹੈਰੋਇਨ, 2 ਪਿਸਤੌਲ ਤੇ 242 ਕਾਰਤੂਸ ਬਰਾਮਦ

- PTC NEWS

Top News view more...

Latest News view more...

PTC NETWORK
PTC NETWORK