ਅਥਾਹ ਸੇਵਾ ਭਾਵਨਾ ਨੇ ਰਾਮਜੀ ਦਾਸ ਤੋਂ ਬਣਾ ਦਿੱਤਾ ਭਗਤ ਪੂਰਨ ਸਿੰਘ, ਜਨਮ ਦਿਨ 'ਤੇ ਵਿਸ਼ੇਸ਼

By  Ravinder Singh June 4th 2022 01:22 PM -- Updated: June 4th 2022 03:55 PM

ਹਰ ਸਮਾਜ ਵਿਚ ਕੁਝ ਅਭਾਗੇ ਲੋਕ ਹੁੰਦੇ ਹਨ ਜੋ ਬਿਮਾਰ, ਅੰਗਹੀਣ ਜਾਂ ਸਮਾਜ ਵੱਲੋਂ ਦੁਰਕਾਰੇ ਗਏ ਹੁੰਦੇ ਹਨ। ਇਨ੍ਹਾਂ ਵਿਚ ਕੁਝ ਉਹ ਅੰਗਹੀਣ ਵੀ ਹਨ, ਜਿਨ੍ਹਾਂ ਨੂੰ ਕਿਸੇ ਵੀ ਹਸਪਤਾਲ ਵਿਚ ਦਾਖ਼ਲ ਨਹੀਂ ਕੀਤਾ ਜਾਂਦਾ ਤੇ ਉਹ ਸੜਕਾਂ 'ਤੇ ਰੁਲ-ਰੁਲ ਕੇ ਮਰ ਜਾਂਦੇ ਹਨ। ਫਿਰ ਇਨ੍ਹਾਂ ਦਾ ਧਿਆਨ ਰੱਖਣ ਵਾਲਾ ਕੌਣ ਹੈ? ਇਨ੍ਹਾਂ ਦਾ ਖ਼ਿਆਲ ਰੱਖਣ ਵਾਲਾ ਸੀ ਭਗਤ ਪੂਰਨ ਸਿੰਘ। ਭਗਤ ਪੂਰਨ ਸਿੰਘ, ਜਿਨ੍ਹਾਂ ਦਾ ਪਹਿਲਾ ਨਾਂ ਰਾਮਜੀ ਦਾਸ ਸੀ ਅਤੇ ਉਨ੍ਹਾਂ ਦਾ ਜਨਮ 4 ਜੂਨ 1904 ਨੂੰ ਛਿੱਬੂ ਮੱਲ ਤੇ ਮਹਿਤਾਬ ਕੌਰ ਦੇ ਘਰ ਪਿੰਡ ਰਾਜੇਵਾਲ ਰੇਹਣੋ ਤਹਿਸੀਲ ਖੰਨਾ, ਜ਼ਿਲ੍ਹਾ ਲੁਧਿਆਣਾ 'ਚ ਹੋਇਆ। ਉਨ੍ਹਾਂ ਨੂੰ ਬਚਪਨ ਤੋਂ ਹੀ ਸੇਵਾ ਦਾ ਸ਼ੌਂਕ ਸੀ।

ਅਥਾਹ ਸੇਵਾ ਭਾਵਨਾ ਨੇ ਰਾਮਜੀ ਦਾਸ ਤੋਂ ਬਣਾ ਦਿੱਤਾ ਭਗਤ ਸਿੰਘ ਪੂਰਨ, ਜਨਮ ਦਿਨ 'ਤੇ ਵਿਸ਼ੇਸ਼

ਉਨ੍ਹਾਂ ਦੇ ਪਿਤਾ ਸ਼ਾਹੂਕਾਰ ਸਨ। ਉਨ੍ਹਾਂ ਨੇ ਆਪਣੀ ਮੁੱਢਲੀ ਵਿੱਦਿਆ ਪਿੰਡ ਦੇ ਸਰਕਾਰੀ ਸੀਨੀਅਰ ਸਕੂਲ ਖੰਨਾ ਤੋਂ ਪ੍ਰਾਪਤ ਕੀਤੀ ਸੀ। ਦਸਵੀਂ ਜਮਾਤ ਵਿੱਚ ਪੜ੍ਹਦਿਆਂ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਤੇ ਅਚਾਨਕ ਘਰ ਵਿੱਚ ਗ਼ਰੀਬੀ ਆ ਜਾਣ ਕਾਰਨ ਪੜ੍ਹਾਈ ਵਿਚਾਲੇ ਹੀ ਛੱਡ ਕੇ ਮਾਂ ਦੇ ਕੋਲ ਲਾਹੌਰ ਜਾਣਾ ਪਿਆ। ਉੱਥੇ ਉਨ੍ਹਾਂ ਦੇ ਮਾਤਾ ਲੋਕਾਂ ਦੇ ਘਰਾਂ ਵਿੱਚ ਭਾਂਡੇ ਮਾਂਜਣ ਦਾ ਕੰਮ ਕਰਦੇ ਸਨ। ਭਗਤ ਪੂਰਨ ਸਿੰਘ ਨੇ ਸਾਰੀ ਜ਼ਿੰਦਗੀ ਬ੍ਰਹਮਚਾਰੀ ਰਹਿ ਕੇ ਦੀਨ, ਦੁਖੀਆਂ, ਰੋਗੀਆਂ ਤੇ ਅਪਾਹਿਜਾਂ ਦੀ ਸੇਵਾ 'ਚ ਆਪਣਾ ਜੀਵਨ ਅਰਪਣ ਕਰ ਦਿੱਤਾ ਸੀ। ਉਨ੍ਹਾਂ ਦਾ ਆਦਰਸ਼ ਸੀ ਕਿ ਹਰੇਕ ਬੰਦਾ ਹੱਥੀਂ ਕੰਮ ਕਰੇ, ਘਰੇਲੂ ਦਸਤਕਾਰੀਆਂ ਅਪਣਾਏ, ਰੁੱਖ ਲਗਾਏ, ਅਪਾਹਜ ਲੋੜਵੰਦਾਂ ਦੀ ਸਹਾਇਤਾ ਕਰੇ। ਉਨ੍ਹਾਂ ਨੂੰ ਅਨੇਕਾਂ ਸੰਸਥਾਵਾਂ ਤੇ ਭਾਰਤ ਸਰਕਾਰ ਵੱਲੋਂ ਮਾਨ-ਸਨਮਾਨ ਪ੍ਰਾਪਤ ਹੋਇਆ।

ਅਥਾਹ ਸੇਵਾ ਭਾਵਨਾ ਨੇ ਰਾਮਜੀ ਦਾਸ ਤੋਂ ਬਣਾ ਦਿੱਤਾ ਭਗਤ ਸਿੰਘ ਪੂਰਨ, ਜਨਮ ਦਿਨ 'ਤੇ ਵਿਸ਼ੇਸ਼

ਭਗਤ ਪੂਰਨ ਸਿੰਘ ਦਾ ਬਚਪਨ ਦਾ ਨਾਂ 'ਰਾਮਜੀ ਦਾਸ' ਸੀ। ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕੀਤੀ ਨਿਸ਼ਕਾਮ ਸੇਵਾ ਅਤੇ ਲਾਚਾਰ ਤੇ ਲਾਵਾਰਿਸ ਰੋਗੀਆਂ ਦੀ ਸੇਵਾ-ਸੰਭਾਲ ਨੇ ਉਨ੍ਹਾਂ ਨੂੰ ਰਾਮਜੀ ਦਾਸ ਤੋਂ 'ਭਗਤ ਪੂਰਨ ਸਿੰਘ' ਬਣਾ ਦਿੱਤਾ। ਗਿਆਨੀ ਕਰਤਾਰ ਸਿੰਘ ਤੇ ਭਗਤ ਜੀ ਦੀ ਮਾਤਾ ਮਹਿਤਾਬ ਕੌਰ ਨੇ ਉਨ੍ਹਾਂ ਦੀ ਸੇਵਾ ਨੂੰ ਵੇਖ ਕੇ 'ਭਗਤ ਜੀ' ਕਹਿ ਕੇ ਸੰਬੋਧਨ ਕੀਤਾ। ਮਾਤਾ ਮਹਿਤਾਬ ਕੌਰ ਨੇ ਬਚਪਨ ਤੋਂ ਹੀ ਉਨ੍ਹਾਂ ਨੂੰ ਧਰੂ ਭਗਤ, ਹਨੂੰਮਾਨ, ਸ਼ਿਵ ਜੀ, ਭਰਥਰੀ ਭਗਤ, ਗੁਰੂਆਂ, ਪੀਰਾਂ, ਸੰਤਾਂ ਦੇ ਇਤਿਹਾਸ ਸਬੰਧੀ ਕਿੱਸੇ ਕਹਾਣੀਆਂ ਸੁਣਾ ਕੇ ਇਸ ਪਾਸੇ ਵੱਲ ਲਾਇਆ। ਭਗਤ ਪੂਰਨ ਸਿੰਘ ਨੇ ਮਰਨ ਕਿਨਾਰੇ ਬਿਸਤਰੇ 'ਤੇ ਪਈ ਆਪਣੀ ਮਾਤਾ ਨਾਲ ਇਹ ਪ੍ਰਣ ਕੀਤਾ ਕਿ ਮੈਂ ਉਮਰ ਭਰ ਕੁਆਰਾ ਰਹਾਂਗਾ ਤੇ ਬੇਸਹਾਰਾ, ਅਪੰਗਾਂ ਤੇ ਗ਼ਰੀਬਾਂ ਦੀ ਸੇਵਾ ਵਿਚ ਹੀ ਜੀਵਨ ਬਤੀਤ ਕਰਾਂਗਾ।

ਅਥਾਹ ਸੇਵਾ ਭਾਵਨਾ ਨੇ ਰਾਮਜੀ ਦਾਸ ਤੋਂ ਬਣਾ ਦਿੱਤਾ ਭਗਤ ਸਿੰਘ ਪੂਰਨ, ਜਨਮ ਦਿਨ 'ਤੇ ਵਿਸ਼ੇਸ਼

ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਸੇਵਾ ਦਾ ਮੁੱਢ ਸੰਨ 1934 ਵਿਚ ਚਾਰ ਸਾਲ ਦੇ ਬੱਚੇ ਪਿਆਰਾ ਸਿੰਘ ਦੀ ਸੇਵਾ ਤੋਂ ਸ਼ੁਰੂ ਕੀਤਾ। ਇਸ ਅਪੰਗ ਬੱਚੇ ਨੂੰ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਦੀ ਡਿਓਢੀ ਅੱਗੇ ਕੋਈ ਛੱਡ ਗਿਆ ਸੀ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਬੱਚੇ ਨੂੰ ਭਗਤ ਜੀ ਦੇ ਹਵਾਲੇ ਕਰ ਕੇ ਆਖਿਆ, ''ਪੂਰਨ ਸਿੰਘ! ਤੂੰ ਅੱਜ ਤੋਂ ਇਸ ਬੱਚੇ ਦੀ ਸੇਵਾ-ਸੰਭਾਲ ਕਰ।'' ਭਗਤ ਜੀ ਲਈ ਇਹ ਬੱਚਾ ਪਿਆਰ ਦਾ ਸੋਮਾ ਹੋ ਨਿਬੜਿਆ, ਤੇ ਉਸ ਦਾ ਨਾਂ 'ਪਿਆਰਾ ਸਿੰਘ' ਹੋ ਗਿਆ। ਭਗਤ ਪੂਰਨ ਸਿੰਘ 14 ਸਾਲ ਇਸ ਲਾਚਾਰ ਬੱਚੇ ਨੂੰ ਵੱਖ-ਵੱਖ ਥਾਵਾਂ 'ਤੇ ਮੋਢਿਆਂ 'ਤੇ ਚੁੱਕ ਕੇ ਫਿਰਦੇ ਰਹੇ ਕਿਉਂਕਿ ਉਸ ਵੇਲੇ ਉਨ੍ਹਾਂ ਕੋਲ ਕੋਈ ਪੱਕੀ ਜਗ੍ਹਾ ਨਹੀਂ ਸੀ। ਇਸ ਦੌਰਾਨ ਭਗਤ ਜੀ ਜੋ ਵੀ ਸਮਾਂ ਮਿਲਦਾ, ਉਹ ਵੱਖ-ਵੱਖ ਲਾਇਬ੍ਰੇਰੀਆਂ ਵਿਚ ਸਮਾਜ ਦੀਆਂ ਵੱਖ-ਵੱਖ ਸਮੱਸਿਆਵਾਂ ਦਾ ਅਧਿਐਨ ਕਰਦੇ ਅਤੇ ਉਨ੍ਹਾਂ ਦੇ ਦੁੱਖਾਂ ਦੇ ਹੱਲ ਬਾਰੇ ਸੋਚਦੇ। 1981 ਈ. ਵਿੱਚ ‘ਪਦਮਸ੍ਰੀ’ ਐਵਾਰਡ, 1990 ਈ. ਵਿੱਚ ਹਾਰਮਨੀ ਐਵਾਰਡ, 1991 ਈ. ਵਿੱਚ ਰੋਗ ਰਤਨ ਐਵਾਰਡ ਤੇ 1991 ਵਿੱਚ ਭਾਈ ਘਨ੍ਹੱਈਆ ਐਵਾਰਡ ਮਿਲੇ। ਭਗਤ ਪੂਰਨ ਸਿੰਘ ਦੇ ਦਿਲ ਨੂੰ ਸਾਕਾ ਨੀਲਾ ਤਾਰਾ ਦੀ ਦੁਖਦਾਇਕ ਘਟਨਾ ਤੋਂ ਏਨਾ ਸਦਮਾ ਪੁੱਜਿਆ ਸੀ ਕਿ ਇਨ੍ਹਾਂ ਨੇ ਰੋਸ ਵਜੋਂ ਪਦਮ ਵਿਭੂਸ਼ਨ ਐਵਾਰਡ ਵਾਪਸ ਕਰ ਦਿੱਤਾ ਸੀ। ਅਖੀਰ ਭਗਤ ਪੂਰਨ ਸਿੰਘ 5 ਅਗਸਤ, 1992 ਨੂੰ ਸਦੀਵੀ ਵਿਛੋੜਾ ਦੇ ਗਏ।



ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕਾ ਧੂਰੀ 'ਚ ਲਾਪਤਾ ਹੋਣ ਦੇ ਲੱਗੇ ਪੋਸਟਰ

Related Post