ਰੂਸ-ਯੂਕਰੇਨ ਜੰਗ ਦਾ ਅਸਰ: ਸ਼੍ਰੀਲੰਕਾ 'ਚ ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ ਹੋਇਆ ਵਾਧਾ

By  Riya Bawa March 12th 2022 02:55 PM

Petrol Diesel Prices: ਰੂਸ-ਯੂਕਰੇਨ ਜੰਗ ਵਿਚਕਾਰ ਜਿੱਥੇ ਇੱਕ ਪਾਸੇ ਕੱਚੇ ਤੇਲ ਦੀਆਂ ਕੀਮਤਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਹਨ। ਉੱਥੇ ਹੀ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਦੇਸ਼ 'ਚ ਇਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਤੋਂ ਜ਼ਿਆਦਾਤਰ ਲੋਕ ਡਰੇ ਹੋਏ ਹਨ। ਪਰ ਭਾਰਤ ਦੇ ਗੁਆਂਢੀ ਦੇਸ਼ ਸ਼੍ਰੀਲੰਕਾ 'ਚ ਲੰਕਾ ਇੰਡੀਅਨ ਆਇਲ ਕੰਪਨੀ (LIOC) ਨੇ ਇੱਕ ਦਿਨ ਵਿੱਚ ਪੈਟਰੋਲ ਦੀ ਕੀਮਤ ਵਿੱਚ 50 ਰੁਪਏ (ਸ਼੍ਰੀਲੰਕਾਈ ਰੁਪਏ) ਤੱਕ ਦਾ ਵਾਧਾ ਕਰ ਦਿੱਤਾ ਹੈ। Petrol Diesel Prices ਸ਼੍ਰੀਲੰਕਾ ਵਿੱਚ ਇੰਡੀਅਨ ਆਇਲ ਕਾਰਪੋਰੇਸ਼ਨ (IOC) ਦੀ ਸਹਾਇਕ ਕੰਪਨੀ ਨੇ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇੱਕ ਮਹੀਨੇ ਵਿੱਚ ਇਹ ਤੀਜੀ ਵਾਰ ਵਾਧਾ ਹੋਇਆ ਹੈ। ਲੰਕਾ ਇੰਡੀਅਨ ਆਇਲ ਕੰਪਨੀ (LIOC) ਨੇ ਕਿਹਾ, ਡੀਜ਼ਲ ਦੀ ਕੀਮਤ 75 ਰੁਪਏ ਪ੍ਰਤੀ ਲੀਟਰ ਅਤੇ ਪੈਟਰੋਲ ਦੀ ਕੀਮਤ 50 ਰੁਪਏ ਹੈ। ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਹੁਣ ਦੇਸ਼ 'ਚ ਪੈਟਰੋਲ 254 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 214 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। Petrol Diesel Prices, LIOC, Petrol Prices, Sri lanka, Diesel Prices, Business news ਇਹ ਵੀ ਪੜ੍ਹੋ : ਲੋਕਾਂ ਨੂੰ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਆਉਣਾ ਪਵੇਗਾ : ਭਗਵੰਤ ਮਾਨ ਕੰਪਨੀ ਦਾ ਕਹਿਣਾ ਹੈ ਕਿ ਸ਼੍ਰੀਲੰਕਾਈ ਰੁਪਏ ਦੀ ਕੀਮਤ 'ਚ ਭਾਰੀ ਗਿਰਾਵਟ ਕਾਰਨ ਉਸ ਨੇ ਇਹ ਫੈਸਲਾ ਲਿਆ ਹੈ। ਵਧੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। LIOC ਦੇ ਮੈਨੇਜਿੰਗ ਡਾਇਰੈਕਟਰ ਮਨੋਜ ਗੁਪਤਾ ਨੇ ਕਿਹਾ, “ਸ੍ਰੀਲੰਕਾ ਦਾ ਰੁਪਿਆ ਸੱਤ ਦਿਨਾਂ ਦੇ ਅੰਦਰ ਅਮਰੀਕੀ ਡਾਲਰ ਦੇ ਮੁਕਾਬਲੇ 57 ਰੁਪਏ ਤੱਕ ਡਿੱਗ ਗਿਆ ਹੈ। ਇਸ ਦਾ ਸਿੱਧਾ ਅਸਰ ਤੇਲ ਅਤੇ ਗੈਸੋਲੀਨ ਉਤਪਾਦਾਂ ਦੀਆਂ ਕੀਮਤਾਂ 'ਤੇ ਪੈਂਦਾ ਹੈ। Petrol Diesel Prices, LIOC, Petrol Prices, Sri lanka, Diesel Prices, Business news ਇਹ ਵੀ ਪੜ੍ਹੋ : ਲੋਕਾਂ ਨੂੰ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਆਉਣਾ ਪਵੇਗਾ : ਭਗਵੰਤ ਮਾਨ ਯੂਕਰੇਨ 'ਤੇ ਰੂਸੀ ਹਮਲੇ ਤੋਂ ਬਾਅਦ ਪੱਛਮੀ ਦੇਸ਼ ਰੂਸ 'ਤੇ ਪਾਬੰਦੀਆਂ ਲਗਾ ਰਹੇ ਹਨ, ਜਿਸ ਕਾਰਨ ਤੇਲ ਅਤੇ ਗੈਸ ਦੀਆਂ ਕੀਮਤਾਂ ਵੀ ਵੱਧ ਰਹੀਆਂ ਹਨ। ਗੁਪਤਾ ਨੇ ਕਿਹਾ, “ਅਸੀਂ ਇਸ ਸਮੇਂ ਤੇਲ ਦੀਆਂ ਉੱਚੀਆਂ ਅੰਤਰਰਾਸ਼ਟਰੀ ਕੀਮਤਾਂ ਕਾਰਨ ਭਾਰੀ ਨੁਕਸਾਨ ਝੱਲ ਰਹੇ ਹਾਂ, ਇਸ ਲਈ ਕੀਮਤਾਂ ਵਧਾਉਣ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ। ਭਾਅ ਵਧਣ ਦੇ ਬਾਵਜੂਦ ਉਸ ਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ। -PTC News

Related Post