ਪੰਜਾਬ ਸਰਕਾਰ ਦੀ ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ, ਬਣਾਏ ਜਾਣਗੇ ਮੁਹੱਲਾ ਕਲੀਨਿਕ

By  Pardeep Singh May 20th 2022 02:27 PM

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਆਏ ਦਿਨ ਵੱਡੇ ਐਲਾਨ ਕੀਤੇ ਜਾ ਰਹੇ ਹਨ। ਹੁਣ ਭਗਵੰਤ ਮਾਨ ਦੀ ਸਰਕਾਰ ਦਿੱਲੀ ਮੁਹੱਲਾ ਕਲੀਨਿਕ ਦੀ ਤਰਜ਼ ਉੱਤੇ ਪੰਜਾਬ ਵਿੱਚ ਕਲੀਨਿਕ ਬਣਾਉਣ ਜਾ ਰਹੇ ਹਨ।  ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਿਹਤ ਅਧਿਕਾਰੀਆਂ ਨਾਲ ਮੁਹੱਲਾ ਕਲੀਨਿਕਾਂ ਉੱਤੇ ਵਿਸ਼ੇਸ਼ ਚਰਚਾ ਕੀਤੀ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ। ਸੀਐਮ ਨੇ ਟਵੀਟ ਵਿੱਚ ਲਿਖਿਆ ਹੈ ਕਿ  ਸਿਹਤ ਮੰਤਰੀ-ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਦਿੱਲੀ ਦੀ ਤਰਜ ‘ਤੇ ਪੰਜਾਬ 'ਚ ਮੁਹੱਲਾ ਕਲੀਨਿਕ ਬਣਾਉਣ ਜਾ ਰਹੇ ਹਾਂ ਪੰਜਾਬ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਅਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ।

ਪੰਜਾਬ ਸਰਕਾਰ ਹਰ ਵਿਧਾਨ ਸਭਾ ਵਿੱਚ ਇਕ ਮੁਹੱਲਾ ਕਲੀਨਿਕ ਬਣਾਉਣ ਦੇ ਇਰਾਦੇ ਨਾਲ ਕੰਮ ਕਰ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਵਧੀਆਂ ਇਲਾਜ ਮੁਫ਼ਤ ਦਿੱਤਾ ਜਾਵੇਗਾ।

ਭਗਵੰਤ ਮਾਨ ਸਰਕਾਰ ਨੇ ਬੀਤੇ ਦਿਨ ਡਾਕਟਰਾਂ ਦਾ ਸਮਾਂ  ਸਵੇਰੇ 8:00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਕੀਤਾ ਹੈ। ਸਰਕਾਰ ਦਾ ਕਹਿਣਾ ਸੀ ਕਿ ਸੂਬੇ ਵਿੱਚ ਡਾਕਟਰਾਂ ਦੀ ਘਾਟ ਹੋਣ ਕਰਕੇ ਇਕ ਘੰਟਾ ਸਮਾਂ ਵਧਾਇਆ ਹੈ।

-PTC News

Related Post