ਨਸ਼ੇ ਖ਼ਿਲਾਫ਼ ਵੱਡੀ ਕਾਰਵਾਈ, ਗੰਨਾ ਪਿੰਡ 'ਚ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 11 ਜਣੇ ਗ੍ਰਿਫ਼ਤਾਰ

By  Ravinder Singh May 29th 2022 11:24 AM -- Updated: May 29th 2022 01:29 PM

ਜਲੰਧਰ : ਫਿਲੌਰ ਦੇ ਗੰਨਾ ਪਿੰਡ ਵਿੱਚ ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਦੀ ਨਿਗਰਾਨੀ ਹੇਠ ਸਵੇਰੇ 600 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੇ ਨਾਲ ਛਾਪੇਮਾਰੀ ਕੀਤੀ ਗਈ। ਐਸਐਸਪੀ ਸਵਪਨ ਸ਼ਰਮਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਗੁਪਤ ਛਾਪੇਮਾਰੀ ਕੀਤੀ ਗਈ ਜਿਸ ਵਿੱਚੋਂ ਫਿਲੌਰ ਪੁਲਿਸ ਨੂੰ ਵੀ ਦੂਰ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ ਜਿਨ੍ਹਾਂ ਕੋਲੋਂ ਡਰੱਗ ਮਨੀ, ਡਰੱਗਜ਼, ਡੋਡੇ ਚੂਰਾ ਪੋਸਤ ,ਸ਼ਰਾਬ ਬਰਾਮਦ ਕੀਤੀ ਹੈ। ਨਸ਼ੇ ਖ਼ਿਲਾਫ਼ ਵੱਡੀ ਕਾਰਵਾਈ, ਗੰਨਾ ਪਿੰਡ 'ਚ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 11 ਜਣੇ ਗ੍ਰਿਫ਼ਤਾਰ ਜਾਣਕਾਰੀ ਅਨੁਸਾਰ ਇਸ ਕਾਰਵਾਈ ਦੀ ਅਗਵਾਈ ਖੁਦ ਜਲੰਧਰ ਦਿਹਾਤੀ ਦੇ ਐੱਸਐੱਸਪੀ ਸਵਪਨ ਸ਼ਰਮਾ ਨੇ ਕੀਤੀ। ਗੰਨਾ ਪਿੰਡ ਵਿਖੇ ਇੰਨੀ ਵੱਡੀ ਛਾਪੇਮਾਰੀ ਦਾ ਕਾਰਨ ਇਸ ਪਿੰਡ ਵਿੱਚ ਵਿਕਦਾ ਨਸ਼ਾ ਬਣਿਆ ਹੈ। ਇਸ ਦਾ ਤਾਜ਼ਾ ਸਬੂਤ ਹੈ ਜਲੰਧਰ ਦੇ ਫਿਲੌਰ ਥਾਣੇ ਵਿੱਚ ਇਸ ਪਿੰਡ ਦੀਆਂ ਕਈ ਮਹਿਲਾਵਾਂ ਅਤੇ ਵਿਅਕਤੀਆਂ ਖ਼ਿਲਾਫ਼ ਪੁਲਿਸ ਵੱਲੋਂ ਐੱਨ ਡੀ ਪੀ ਐੱਸ ਦੇ ਮਾਮਲੇ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਹੀ ਦਿਨਾਂ ਵਿੱਚ ਜਲੰਧਰ ਦੇ ਇਸ ਪਿੰਡ ਵਿੱਚੋਂ ਪੁਲਿਸ ਨੇ ਕਈ ਔਰਤਾਂ ਅਤੇ ਵਿਅਕਤੀਆਂ ਨੂੰ ਨਸ਼ੇ ਦਾ ਕਾਰੋਬਾਰ ਕਰਨ ਦੇ ਜੁਰਮ ਵਿੱਚ ਗ੍ਰਿਫ਼ਤਾਰ ਕੀਤਾ ਹੈ। ਨਸ਼ੇ ਖ਼ਿਲਾਫ਼ ਵੱਡੀ ਕਾਰਵਾਈ, ਗੰਨਾ ਪਿੰਡ 'ਚ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 11 ਜਣੇ ਗ੍ਰਿਫ਼ਤਾਰਇੰਨਾ ਹੀ ਨਹੀਂ ਇਸ ਪਿੰਡ ਦੇ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਫਿਲੌਰ ਦੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਨਾਲ ਵੀ ਕੁਨੈਕਸ਼ਨ ਜੁੜੇ ਹੋਏ ਹਨ, ਜਿਨ੍ਹਾਂ ਨੂੰ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਐਸਐਸਪੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਇਹ ਰੇਡ ਜਾਰੀ ਹੈ ਅਤੇ ਉਮੀਦ ਹੈ ਕਿ ਇਸ ਦਾ ਕੋਈ ਵੱਡਾ ਨਤੀਜਾ ਨਿਕਲੇਗਾ। ਇਸ ਪੂਰੀ ਛਾਪੇਮਾਰੀ ਬਾਰੇ ਜਲੰਧਰ ਦੇ ਐੱਸ.ਐੱਸ.ਪੀ ਸਵਪਨ ਸ਼ਰਮਾ ਨੇ ਕਿਹਾ ਕਿ ਇਕੱਲੇ ਜਲੰਧਰ ਦੇ ਫਿਲੌਰ ਇਲਾਕੇ ਦੇ ਗੰਨਾ ਪਿੰਡ ਵਿਖੇ ਹੀ ਤਿੰਨ ਸੋ ਤੋਂ ਜ਼ਿਆਦਾ ਐੱਨਡੀਪੀਐੱਸ ਦੇ ਮਾਮਲੇ ਦਰਜ ਹਨ। ਨਸ਼ੇ ਖ਼ਿਲਾਫ਼ ਵੱਡੀ ਕਾਰਵਾਈ, ਗੰਨਾ ਪਿੰਡ 'ਚ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 11 ਜਣੇ ਗ੍ਰਿਫ਼ਤਾਰਉਨ੍ਹਾਂ ਦੱਸਿਆ ਕਿ ਆਏ ਦਿਨ ਇਸ ਪਿੰਡ ਦੇ ਲੋਕਾਂ ਵੱਲੋਂ ਇਹ ਸ਼ਿਕਾਇਤ ਵੀ ਮਿਲਦੀ ਸੀ ਕਿ ਪਿੰਡ ਵਿੱਚ ਨਸ਼ੇ ਦਾ ਕਾਰੋਬਾਰ ਪੂਰੇ ਜ਼ੋਰਾਂ ਉਤੇ ਹੈ। ਇਸੇ ਦੇ ਚੱਲਦਿਆਂ ਅੱਜ ਜਲੰਧਰ ਦਿਹਾਤੀ ਪੁਲਿਸ ਵੱਲੋਂ ਐੱਸ.ਟੀ.ਐੱਫ ਨਾਲ ਮਿਲ ਕੇ ਕਰੀਬ ਛੇ ਸੋ ਮੁਲਾਜ਼ਮਾਂ ਸਮੇਤ ਇਸ ਰੇਡ ਨੂੰ ਅੰਜਾਮ ਦਿੱਤਾ ਹੈ। ਰੇਡ ਦੌਰਾਨ ਕਰੀਬ ਛੱਬੀ ਘਰਾਂ ਨੂੰ ਰਾਊਂਡਅਪ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਛਾਪੇਮਾਰੀ ਤੋਂ ਬਾਅਦ ਵੱਖ-ਵੱਖ ਲੋਕਾਂ 'ਤੇ ਗਿਆਰਾਂ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਕੋਲੋਂ ਨਸ਼ਾ ਅਤੇ ਡਰੱਗ ਮਨੀ ਬਰਾਮਦ ਹੋਈ ਹੈ। ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਫਿਲੌਰ ਦੇ ਗੰਨਾ ਪਿੰਡ ਵਿਖੇ ਪੁਲੀਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਪੁਲਿਸ ਨੇ 36 ਘਰਾਂ ਦੀ ਨਿਸ਼ਾਨਦੇਹੀ ਕੀਤੀ। ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 92 ਕਿੱਲੋ ਭੁੱਕੀ, 60 ਗ੍ਰਾਮ ਹੈਰੋਇਨ, 260 ਲਿਟਰ ਦੇਸੀ ਨਾਜਾਇਜ਼ ਸ਼ਰਾਬ, 5 ਲੱਖ ਦੀ ਡਰੱਗ ਮਨੀ ਅਤੇ ਸੋਨੇ ਚਾਂਦੀ ਦੇ ਗਹਿਣੇ ਬਰਾਮਦ ਕੀਤੇ। ਛੇ ਲੋਕਾਂ ਦੇ ਖਿਲਾਫ਼ ਐਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਤਹਿਤ ਪੰਜ ਕੇਸ ਦਰਜ ਕੀਤੇ ਹਨ। ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਨਾਲ ਭਲਕੇ ਕਰਨਗੇ ਮੁਲਾਕਾਤ

Related Post