ਚੰਡੀਗੜ੍ਹ 'ਚ ਪੰਜਾਬ ਪੁਲਿਸ ਦਾ ਮੁਲਾਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ, PGI 'ਚ ਦਾਖਲ

By  Pardeep Singh July 20th 2022 10:03 AM

ਚੰਡੀਗੜ੍ਹ: ਚੰਡੀਗੜ੍ਹ 'ਚ ਅੱਜ ਬੁੱਧਵਾਰ ਸਵੇਰੇ ਕਰੀਬ 5.30 ਵਜੇ ਸੈਕਟਰ 22-ਸੀ ਸਥਿਤ ਹੋਟਲ ਡਾਇਮੰਡ ਪਲਾਜ਼ਾ 'ਚ ਏ.ਕੇ.-47 ਤੋਂ ਗੋਲੀ ਚੱਲ ਗਈ। ਇਸ ਹਾਦਸੇ ਵਿੱਚ ਪੰਜਾਬ ਪੁਲਿਸ ਦਾ ਇੱਕ ਜਵਾਨ ਜ਼ਖਮੀ ਹੋ ਗਿਆ ਹੈ। ਗੋਲੀ ਪੁਲਿਸ ਮੁਲਾਜ਼ਮ ਦੇ ਢਿੱਡ ਵਿੱਚੋਂ ਲੰਘਦੀ ਹੋਈ ਦੀਵਾਰ ‘ਤੇ ਲੱਗੇ ਸ਼ੀਸ਼ੇ ‘ਚ ਜਾ ਵੱਜੀ।

 ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਦੇਰ ਰਾਤ ਕਰੀਬ 1 ਵਜੇ ਹੋਟਲ ਪਹੁੰਚੇ ਸਨ। ਸਵੇਰੇ ਇੱਕ ਕਰਮਚਾਰੀ ਬਾਥਰੂਮ ਗਿਆ। ਉਥੇ ਹੀ ਇਹ ਘਟਨਾ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਗੋਲੀ ਗਲਤੀ ਨਾਲ ਚੱਲੀ ਸੀ ਪਰ ਪੁਲਸ ਜਾਂਚ 'ਚ ਜੁਟੀ ਹੋਈ ਹੈ। ਜ਼ਖਮੀ ਪੁਲਸ ਮੁਲਾਜ਼ਮ ਦੀ ਪਛਾਣ ਦੀਪਕ ਵਜੋਂ ਹੋਈ ਹੈ। ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

ਇਲਾਕੇ ਦੇ ਡੀਐਸਪੀ ਗੁਰਮੁੱਖ ਸਿੰਘ, ਸੈਕਟਰ-17 ਥਾਣੇ ਦੇ ਐਸਐਚਓ ਅਤੇ ਸੈਕਟਰ-22 ਚੌਕੀ ਦੇ ਇੰਚਾਰਜ ਟੀਮ ਸਮੇਤ ਮੌਕੇ ’ਤੇ ਪੁੱਜੇ। ਫੋਰੈਂਸਿਕ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ।

ਇਹ ਵੀ ਪੜ੍ਹੋ:ਪੰਜਾਬ 'ਚ ਕੋਰੋਨਾ ਦਾ ਮੁੜ ਕਹਿਰ ਸ਼ੁਰੂ, ਪਿਛਲੇ 24 ਘੰਟਿਆਂ 'ਚ 4 ਲੋਕਾਂ ਦੀ ਮੌਤ, 60 ਮਰੀਜ਼ਾਂ ਦੀ ਸਥਿਤੀ ਗੰਭੀਰ

-PTC News

Related Post