Sun, Dec 21, 2025
Whatsapp

ਫਾਜ਼ਿਲਕਾ 'ਚ ਬੱਚੇ ਬਣੇ ਜਾਨ ਦੇ ਵੈਰੀ, ਮਾਂ-ਬਾਪ ਨੂੰ ਕੱਢਿਆ ਘਰੋਂ

ਫਾਜ਼ਿਲਕਾ ਦੇ ਜਲਾਲਾਬਾਦ ਦੇ ਪਿੰਡ ਢੰਡੀ ਕਦੀਮ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ

Reported by:  PTC News Desk  Edited by:  Amritpal Singh -- May 29th 2024 03:43 PM -- Updated: May 29th 2024 03:45 PM
ਫਾਜ਼ਿਲਕਾ 'ਚ ਬੱਚੇ ਬਣੇ ਜਾਨ ਦੇ ਵੈਰੀ, ਮਾਂ-ਬਾਪ ਨੂੰ ਕੱਢਿਆ ਘਰੋਂ

ਫਾਜ਼ਿਲਕਾ 'ਚ ਬੱਚੇ ਬਣੇ ਜਾਨ ਦੇ ਵੈਰੀ, ਮਾਂ-ਬਾਪ ਨੂੰ ਕੱਢਿਆ ਘਰੋਂ

Punjab News: ਫਾਜ਼ਿਲਕਾ ਦੇ ਜਲਾਲਾਬਾਦ ਦੇ ਪਿੰਡ ਢੰਡੀ ਕਦੀਮ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਮਾਪਿਆਂ ਦੀ ਜਾਨ ਦੇ ਦੁਸ਼ਮਣ ਉਨ੍ਹਾਂ ਦੇ ਹੀ ਬੱਚੇ ਹੋਣ ਦਾ ਦੋਸ਼ ਲਗਾਇਆ ਜਾ ਰਿਹਾ ਹੈ ਸਗੋਂ ਮਾਪਿਆਂ ਨੂੰ ਉਨ੍ਹਾਂ ਦੇ ਸਮਾਨ ਸਮੇਤ ਘਰੋਂ ਬਾਹਰ ਕੱਢ ਦਿੱਤਾ ਗਿਆ।

ਜਾਣਕਾਰੀ ਦਿੰਦੇ ਹੋਏ ਸਰਕਾਰੀ ਹਸਪਤਾਲ 'ਚ ਦਾਖਲ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦੇ ਤਿੰਨ ਲੜਕਿਆਂ ਅਤੇ ਉਸ ਦੇ ਪਿਤਾ ਅਤੇ ਭਰਾ ਨੇ ਮਿਲ ਕੇ ਪੰਚਾਇਤ ਨੂੰ ਬੁਲਾਇਆ ਅਤੇ ਕਿਹਾ ਕਿ ਉਸ ਦੇ ਨਾਂ ਵਾਲੀ ਜ਼ਮੀਨ ਲੜਕਿਆਂ ਦੇ ਨਾਂ ਕਰਵਾ ਦਿੱਤੀ ਜਾਵੇ ਅਤੇ ਜਦੋਂ ਉਸ ਨੇ ਨਾਂਹ ਕਰ ਦਿੱਤੀ। ਸਾਰਿਆਂ ਨੇ ਇਕਜੁੱਟ ਹੋ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦਾ ਸਾਮਾਨ ਲੈ ਕੇ ਘਰੋਂ ਬਾਹਰ ਸੁੱਟ ਦਿੱਤਾ।


ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਸ ਦੇ ਬੱਚੇ ਉਸ ਦੀ ਜਾਨ ਦੇ ਦੁਸ਼ਮਣ ਬਣ ਗਏ ਹਨ ਅਤੇ ਉਸ ਨੂੰ ਆਪਣੇ ਬੱਚਿਆਂ ਤੋਂ ਹੀ ਖ਼ਤਰਾ ਹੈ ਜੋ ਉਨ੍ਹਾਂ ਨੂੰ ਲੈਣ ਨਹੀਂ ਦਿੱਤਾ ਜਾ ਰਿਹਾ ਹੈ।

ਉਸ ਨੇ ਦੋਸ਼ ਲਾਇਆ ਕਿ ਕੁਝ ਸਮਾਂ ਪਹਿਲਾਂ ਵੀ ਉਸ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਉਹ ਕਰੀਬ ਇੱਕ ਮਹੀਨੇ ਤੱਕ ਘਰੋਂ ਬਾਹਰ ਰਿਹਾ ਸੀ ਪਰ ਹੁਣ ਉਸ ਨਾਲ ਫਿਰ ਤੋਂ ਕੁੱਟਮਾਰ ਕੀਤੀ ਗਈ ਹੈ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਸਰਕਾਰੀ ਹਸਪਤਾਲ ਦੇ ਐਸਐਮਓ ਡਾਕਟਰ ਜੋਤੀ ਕਪੂਰ ਦਾ ਕਹਿਣਾ ਹੈ ਕਿ ਹਸਪਤਾਲ ਵਿੱਚ ਦਾਖ਼ਲ ਸਤਨਾਮ ਸਿੰਘ ਦੇ ਅੰਦਰੂਨੀ ਸੱਟਾਂ ਲੱਗੀਆਂ ਹਨ, ਇਸ ਸਬੰਧੀ ਪੁਲਿਸ ਨੂੰ ਕਾਰਵਾਈ ਕਰਦਿਆਂ ਸੂਚਨਾ ਦਿੱਤੀ ਜਾ ਰਹੀ ਹੈ।

ਦੂਜੇ ਪਾਸੇ ਜਦੋਂ ਇਸ ਸਬੰਧੀ ਜਲਾਲਾਬਾਦ ਦੇ ਡੀਐਸਪੀ ਏ ਆਰ ਸ਼ਰਮਾ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਐਸਐਚਓ ਦੀ ਡਿਊਟੀ ਲਗਾਈ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਕਿ ਦੋਸ਼ਾਂ ਵਿੱਚ ਕਿੰਨੀ ਸੱਚਾਈ ਹੈ ਅਤੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ

- PTC NEWS

Top News view more...

Latest News view more...

PTC NETWORK
PTC NETWORK