ਕੈਨੇਡਾ ਦੇ ਓਨਟਾਰੀਓ 'ਚ ਗੋਲੀਬਾਰੀ 'ਚ ਜ਼ਖਮੀ ਭਾਰਤੀ ਵਿਦਿਆਰਥੀ ਦੀ ਮੌਤ

By  Jasmeet Singh September 19th 2022 03:20 PM

ਓਨਟਾਰੀਓ, 19 ਸਟੰਬਰ: ਕੈਨੇਡਾ ਦੇ ਓਨਟਾਰੀਓ ‘ਚ ਗੋਲੀਬਾਰੀ ‘ਚ ਜ਼ਖਮੀ ਹੋਏ ਭਾਰਤੀ ਵਿਦਿਆਰਥੀ ਦੀ ਸ਼ਨੀਵਾਰ ਨੂੰ ਮੌਤ ਹੋ ਗਈ। ਇਸ ਤੋਂ ਇਲਾਵਾ ਇਸ ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਸਮੇਤ ਦੋ ਹੋਰ ਲੋਕਾਂ ਦੀ ਵੀ ਜਾਨ ਚਲੀ ਗਈ।

ਹਿਲਟਨ ਟੈਰੀਟੋਰੀਅਲ ਪੁਲਿਸ ਸਰਵਿਸ (ਐੱਚ.ਆਰ.ਪੀ.ਐੱਸ.) ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਪਿਛਲੇ ਸੋਮਵਾਰ ਨੂੰ ਮਿਲਟਨ 'ਚ ਗੋਲੀਬਾਰੀ 'ਚ ਇਕ ਭਾਰਤੀ ਵਿਦਿਆਰਥੀ ਜ਼ਖਮੀ ਹੋ ਗਿਆ ਸੀ। ਉਸ ਦੀ ਪਛਾਣ ਸਤਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਹੈਮਿਲਟਨ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਤਵਿੰਦਰ ਸਿੰਘ ਐਮ.ਕੇ. ਆਟੋ ਰਿਪੇਅਰਜ਼ ਵਿੱਚ ਪਾਰਟ ਟਾਈਮ ਕੰਮ ਕਰਦਾ ਸੀ। ਇਸ ਦੌਰਾਨ ਗੋਲੀਬਾਰੀ 'ਚ ਉਸ ਨੂੰ ਵੀ ਗੋਲੀ ਲੱਗੀ ਸੀ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਸ ਘਟਨਾ ਵਿੱਚ ਟੋਰਾਂਟੋ ਪੁਲਿਸ ਦੇ ਕਾਂਸਟੇਬਲ ਐਂਡਰਿਊ ਹੌਗ ਅਤੇ ਐਮਕੇ ਆਟੋ ਰਿਪੇਅਰ ਦੇ ਮਾਲਕ ਸ਼ਕੀਲ ਅਸ਼ਰਫ਼ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਸੀਨੀਅਰ ਸਿਟੀਜਨਾਂ ਨੂੰ ਨਾ ਆਉਣ ਦਿੱਤੀ ਜਾਵੇ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ : ਡੀਸੀ

ਪੁਲਿਸ ਨੇ ਦੱਸਿਆ ਕਿ ਹਮਲਾਵਰ ਵੱਲੋਂ ਕੀਤੀ ਗਈ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਵਿੱਚ ਹਮਲਾਵਰ ਦੀ ਮੌਤ ਹੋ ਗਈ। ਉਸ ਦੀ ਪਛਾਣ 40 ਸਾਲਾ ਸੀਨ ਪੈਟਰੀ ਵਜੋਂ ਹੋਈ ਹੈ।

-PTC News

Related Post