ਪਟਿਆਲਾ 'ਚ ਅਧਿਆਪਕਾਂ ਨੇ ਗਲ਼ ’ਚ ਟਾਇਰ ਪਾ ਕੇ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ

By  Riya Bawa September 5th 2021 03:12 PM -- Updated: September 5th 2021 03:19 PM

ਪਟਿਆਲਾ: ਪੰਜਾਬ ਦੇ ਵੱਖ ਵੱਖ ਸੂਬਿਆਂ ਵਿਚ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਦੇ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ।

 

ਇਸ ਦੇ ਚਲਦੇ ਅੱਜ ਪਟਿਆਲਾ ਵਿਚ ਪੱਕਾ ਮੋਰਚਾ ਲਾਈ ਬੈਠੇ ਐੱਨਐੱਸਕਿਊਐੱਫ ਵੋਕੇਸ਼ਨਲ ਅਧਿਆਪਕਾਂ ਨੇ ਅੱਜ ਅਧਿਆਪਕ ਦਿਵਸ ਮੌਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਦੱਸ ਦੇਈਏ ਕਿ ਇਹ ਅਧਿਆਪਕ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ।

ਮਿਲੀ ਜਾਣਕਾਰੀ ਦੇ ਮੁਤਾਬਿਕ ਇਨ੍ਹਾਂ ਅਧਿਆਪਕਾਂ ਵੱਲੋਂ ਇਹ ਪੱਕਾ ਮੋਰਚਾ ਇੱਥੇ ਸਰਹਿੰਦ ਰੋਡ ’ਤੇ ਸਥਿਤ ਗੁਰਦੁਆਰਾ ਦੂਖਨਿਵਾਰਨ ਸਾਹਿਬ ਦੇ ਨੇੜਲੇ ਬੱਸ ਅੱਡੇ ਵਿਚ ਲਾਇਆ ਹੋਇਆ ਹੈ। ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਦੇ ਰਹੇ ਹਨ ਅਧਿਆਪਕਾਂ ਨੇ ਅੱਜ ਅਧਿਆਪਕ ਦਿਵਸ ਦੇ ਮੌਕੇ 'ਤੇ ਅਨੋਖਾ ਪ੍ਰਦਰਸ਼ਨ ਕੀਤਾ ਹੈ।

ਇਸ ਰੋਸ ਮਾਰਚ ਦੌਰਾਨ ਅਧਿਆਪਕਾਂ ਨੇ ਅੱਜ ਗਲ ਵਿੱਚ ਟਾਇਰ ਪਾਏ ਹੋਏ ਸਨ ਉਥੇ ਹੀ ਸਰਕਾਰ ਵਿਰੋਧੀ ਨਾਅਰਿਆਂ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਸਬੰਧੀ ਬੈਨਰ ਵੀ ਗਲਾਂ ਵਿੱਚ ਪਾਏ ਹੋਏ ਸਨ।

-PTC News

Related Post