ਪੰਜਾਬ 'ਚ ਕੋਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਵਿੱਦਿਅਕ ਅਦਾਰੇ ਬੰਦ

By  Pardeep Singh January 17th 2022 03:37 PM -- Updated: January 17th 2022 03:42 PM

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਵਿਭਾਗ ਦੇ ਡਾਇਰੈਕਟਰ ਵੱਲੋਂ ਪੰਜਾਬ ਵਿਚਲੇ ਸਾਰੇ ਵਿਦਿਅਕ ਅਦਾਰਿਆਂ ਨੂੰ 25-1-2022 ਤੱਕ ਬੰਦ ਰੱਖਣਦੇ ਆਦੇਸ਼ ਦਿੱਤੇ ਹਨ। ਕੋਰੋਨਾ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਇਹ 25 ਜਨਵਰੀ ਤੱਕ ਸਾਰੇ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ ਅਤੇ ਇਹ ਵੀ ਕਿਹਾ ਗਿਆ ਹੈ ਕਿ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਆਮ ਦਿਨਾਂ ਵਾਂਗ ਹੀ ਹਾਜ਼ਰ ਹੋਵੇਗਾ।ਸਕੂਲਾਂ ਵਿਚੋਂ ਅਧਿਆਪਕ ਆਨਲਾਈਨ ਕਲਾਸਾਂ ਲਗਾਉਣਗੇ। ਦੱਸ ਦੇਈਏ ਕੀ ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਕੋਰੋਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿੱਚ ਸਾਰੇ ਵਿੱਦਿਅਕ ਅਦਾਰੇ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਹ ਵੀ ਪੜ੍ਹੋ:14 ਨੂੰ ਨਹੀਂ ਹੁਣ 20 ਤਰੀਖ ਨੂੰ ਹੋਣਗੀਆਂ ਪੰਜਾਬ ਵਿਧਾਨ ਸਭਾ ਚੋਣਾਂ -PTC News  

Related Post