ਪੰਜਾਬ 'ਚ ਨਿੱਜੀ ਬੱਸ ਆਪ੍ਰੇਟਰਾਂ ਵੱਲੋਂ ਚੱਕਾ ਜਾਮ, ਲੋਕ ਹੋਏ ਖੱਜਲ-ਖੁਆਰ

By  Ravinder Singh August 9th 2022 11:01 AM -- Updated: August 9th 2022 11:10 AM

ਜਲੰਧਰ : ਨਿੱਜੀ ਬੱਸ ਆਪ੍ਰੇਟਰਾਂ ਵੱਲੋਂ ਅੱਜ ਪੰਜਾਬ ਭਰ ਵਿੱਚ ਚੱਕਾ ਜਾਮ ਕਰ ਦਿੱਤਾ ਗਿਆ ਹੈ। ਬੱਸ ਆਪ੍ਰੇਟਰ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੂਬਾ ਸਰਕਾਰ ਨੂੰ ਅਪੀਲ ਕਰ ਰਹੇ ਹਨ ਪਰ ਉਨ੍ਹਾਂ ਦੀ ਸਾਰ ਨਹੀਂ ਲਈ ਜਾ ਰਹੀ ਸੀ। ਇਸ ਕਾਰਨ ਪ੍ਰਾਈਵੇਟ ਬੱਸ ਆਪ੍ਰੇਟਰ ਵੱਲੋਂ ਚੱਕਾ ਜਾਮ ਕਰ ਕੇ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ। ਪੰਜਾਬ ਮੋਟਰ ਯੂਨੀਅਨ ਦੇ ਆਗੂ ਨੇ ਦੱਸਿਆ ਕਿ ਉਨ੍ਹਾਂ ਦੀ ਮੁੱਖ ਮੰਗ ਪ੍ਰਾਈਵੇਟ ਬੱਸਾਂ ਵਿੱਚ ਵੀ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇ। ਪੰਜਾਬ 'ਚ ਨਿੱਜੀ ਬੱਸ ਆਪ੍ਰੇਟਰਾਂ ਵੱਲੋਂ ਚੱਕਾ ਜਾਮ, ਲੋਕ ਹੋਏ ਖੱਜਲ-ਖੁਆਰਇਸ ਸਬੰਧੀ ਜਿਵੇਂ ਸਰਕਾਰੀ ਬੱਸਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ ਉਸੇ ਤਰ੍ਹਾਂ ਹੀ ਪ੍ਰਾਈਵੇਟ ਬੱਸਾਂ ਨੂੰ ਵੀ ਔਰਤਾਂ ਦੇ ਮੁਫ਼ਤ ਸਫ਼ਰ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ। ਯੂਨੀਅਨ ਵੱਲੋਂ ਨਿੱਜੀ ਬੱਸਾਂ ਨੂੰ ਸਰਕਾਰੀ ਬੱਸਾਂ ਵਾਂਗ ਫੰਡਿੰਗ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜੁਗਾੜੂ ਰੇਹੜੀਆਂ ਰਾਹੀਂ ਸਵਾਰੀਆਂ ਢੋਹਣ ਦਾ ਕੰਮ ਬੰਦ ਹੋਵੇ। ਜੁਗਾੜੂ ਰੇਹੜੀਆਂ ਕਾਰਨ ਉਨ੍ਹਾਂ ਦਾ ਕਾਰੋਬਾਰ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਆਗੂਆਂ ਨੇ ਕਿਹਾ ਕਿ ਬੱਸ ਅੱਡਿਆਂ ਉਤੇ ਬੱਸਾਂ ਖੜ੍ਹੀਆਂ ਕਰ ਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਪੰਜਾਬ 'ਚ ਨਿੱਜੀ ਬੱਸ ਆਪ੍ਰੇਟਰਾਂ ਵੱਲੋਂ ਚੱਕਾ ਜਾਮ, ਲੋਕ ਹੋਏ ਖੱਜਲ-ਖੁਆਰਇਸ ਤੋਂ ਬਾਅਦ 10 ਤੋਂ 14 ਅਗਸਤ ਤੱਕ ਬੱਸਾਂ ਉਤੇ ਕਾਲੀਆਂ ਝੰਡੀਆਂ ਲਗਾ ਕੇ ਰੋਸ ਜ਼ਾਹਿਰ ਕੀਤਾ ਜਾਵੇਗਾ। ਇਸ ਤੋਂ ਬਾਅਦ ਲੁਧਿਆਣਾ ਵਿੱਚ 14 ਅਗਸਤ ਨੂੰ ਬੱਸ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਜਲੰਧਰ ਬੱਸ ਅੱਡੇ ਉਤੇ ਪ੍ਰਾਈਵੇਟ ਬੱਸ ਚਾਲਕਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਤੇ ਟਰਾਂਸਪੋਰਟ ਮੰਤਰੀ ਖ਼ਿਲਾਫ਼ ਨਾਅਰੇ ਲਗਾਏ। ਆਗੂਆਂ ਨੇ ਕਿਹਾ ਕਿ ਨਿੱਜੀ ਬੱਸ ਚਾਲਕਾਂ ਨੂੰ ਪੰਜਾਬ ਸਰਕਾਰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਾਈਵੇਟ ਬੱਸ ਚਾਲਕਾਂ ਵੱਲੋਂ ਹੜਤਾਲ ਕਾਰਨ ਲੋਕ ਕਾਫੀ ਪ੍ਰਭਾਵਿਤ ਹੋਏ। ਵੱਡੀ ਗਿਣਤੀ ਵਿੱਚ ਜਿਹੜੇ ਲੋਕ ਪ੍ਰਾਈਵੇਟ ਬੱਸਾਂ ਵਿੱਚ ਸਫ਼ਰ ਕਰਦੇ ਹਨ, ਉਹ ਕਾਫੀ ਖੱਜਲ-ਖੁਆਰ ਹੋਏ। ਅੱਜ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਆਪਣੀਆਂ ਮੰਗਾਂ ਨੂੰ ਲੈ ਕੇ ਬੱਸਾਂ ਦੇ ਚੱਕੇ ਜਾਮ ਕਾਰਨ ਗੁਰਦਾਸਪੁਰ ਵਿੱਚ ਬੱਸਾਂ ਉਤੇ ਸਫ਼ਰ ਕਰਨ ਵਾਲੇ ਆਮ ਲੋਕਾਂ ਨੂੰ ਬੱਸ ਨਾ ਮਿਲਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੂੰ ਕਈ-ਕਈ ਘੰਟੇ ਬੱਸ ਦੀ ਉਡੀਕ ਕਰਨੀ ਪਈ। ਇਹ ਵੀ ਪੜ੍ਹੋ : ਜਥੇਦਾਰ ਵੱਲੋਂ ਦੇਸ਼ ਦੀ ਵੰਡ ਸਮੇਂ ਜਾਨ ਗੁਆ ਚੁੱਕੇ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਅਪੀਲ

Related Post