Fri, Dec 19, 2025
Whatsapp

Gurdaspur: ਬੇਅਦਬੀ ਦੇ ਮਾਮਲੇ ’ਚ ਨਵਾਂ ਮੋੜ; ਮੁਲਜ਼ਮ ਦੇ ਹੱਕ ’ਚ ਪਰਿਵਾਰ ਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਲਗਾਇਆ ਧਰਨਾ

ਕਸਬਾ ਬਹਿਰਾਮਪੁਰ ਦੇ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੇ ਮਾਮਲੇ ਵਿਚ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਉਕਤ ਮੁਲਜ਼ਮ ਦੇ ਹੱਕ ’ਚ ਪਰਿਵਾਰਕ ਮੈਂਬਰਾ ਸਮੇਤ ਪਿੰਡ ਵਾਸੀਆਂ ਨੇ ਬਹਿਰਾਮਪੁਰ ਚੌਂਕ ਵਿੱਚ ਧਰਨਾ ਲਗਾ ਦਿੱਤਾ।

Reported by:  PTC News Desk  Edited by:  Aarti -- July 29th 2023 08:23 PM
Gurdaspur: ਬੇਅਦਬੀ ਦੇ ਮਾਮਲੇ ’ਚ ਨਵਾਂ ਮੋੜ; ਮੁਲਜ਼ਮ ਦੇ ਹੱਕ ’ਚ ਪਰਿਵਾਰ ਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਲਗਾਇਆ ਧਰਨਾ

Gurdaspur: ਬੇਅਦਬੀ ਦੇ ਮਾਮਲੇ ’ਚ ਨਵਾਂ ਮੋੜ; ਮੁਲਜ਼ਮ ਦੇ ਹੱਕ ’ਚ ਪਰਿਵਾਰ ਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਲਗਾਇਆ ਧਰਨਾ

ਰਵੀਬਖਸ਼ ਸਿੰਘ ਅਰਸ਼ੀ (ਦੀਨਾਨਗਰ, 29 ਜੁਲਾਈ): ਕਸਬਾ ਬਹਿਰਾਮਪੁਰ ਦੇ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ  ਬੇਅਦਬੀ ਦੇ ਮਾਮਲੇ ਵਿਚ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਉਕਤ ਮੁਲਜ਼ਮ ਦੇ ਹੱਕ ’ਚ ਪਰਿਵਾਰਕ ਮੈਂਬਰਾ ਸਮੇਤ ਪਿੰਡ ਵਾਸੀਆਂ ਨੇ ਬਹਿਰਾਮਪੁਰ ਚੌਂਕ ਵਿੱਚ ਧਰਨਾ ਲਗਾ ਦਿੱਤਾ। 

ਦੱਸ ਦਈਏ ਕਿ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਕਸਬਾ ਬਹਿਰਾਮਪੁਰ ਵਿਖੇ ਗੁਰਦੁਆਰਾ  ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ  ਦੇ ਚਰਨ ਛੋਹ ਗੁਰੂਦੁਆਰਾ ਸਾਹਿਬ ਵਿਖੇ ਕੁਝ ਦਿਨ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ  ਬੇਅਦਬੀ ਹੋਣ ਦਾ  ਮਾਮਲਾ ਸਾਹਮਣੇ ਆਇਆ ਸੀ। ਜਿਸ ਦੇ ਚਲਦਿਆਂ ਬਹਿਰਾਮਪੁਰ ਪੁਲਿਸ ਵੱਲੋਂ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਦੇ ਹੱਕ ਪਰਿਵਾਰਿਕ ਮੈਂਬਰਾਂ ਅਤੇ ਲੋਕਾਂ ਨੇ ਧਰਨਾ ਪ੍ਰਦਰਸ਼ਨ ਕਰ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ ਜਾਹਿਰ ਕੀਤਾ। 


ਇਸ ਮੌਕੇ ਗੱਲਬਾਤ ਕਰਦੇ ਹੋਏ ਉਕਤ ਮੁਲਜ਼ਮ ਦੀ ਭੈਣ ਨੇ ਦੱਸਿਆ ਕਿ ਸਾਡੇ ਭਰਾ ਨੂੰ ਨਸ਼ੇ ਦੇ ਮੁੱਦੇ ਵਿਚ ਘਰੋਂ ਪੁੱਛਗਿੱਛ ਲਈ ਗਿ੍ਫ਼ਤਾਰ ਕੀਤਾ ਗਿਆ ਸੀ ਪਰ ਬੇਅਦਬੀ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਜਿਸ ਦਾ ਅਸੀਂ ਡੱਟ ਕੇ ਵਿਰੋਧ ਕਰਦੇ ਹਾਂ। 

ਇਸ ਦੌਰਾਨ ਧਰਨੇ ਵਿਚ ਸ਼ਾਮਿਲ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਵੀ ਕਿਹਾ ਕੇ ਜੇਕਰ ਪੁਲਿਸ ਨੇ ਗ਼ਲਤ ਕੀਤਾ ਹੈ ਤਾਂ ਮੈਂ ਬਿਲਕੁਲ ਲੋਕਾਂ ਦੇ ਨਾਲ ਹੈ ਹੁਣ ਪੁਲਿਸ ਨੇ ਇੱਕ ਹਫਤੇ ਦਾ ਟਾਈਮ ਲਿਆ ਹੈ ਇਸ ਮਾਮਲੇ ਦੀ ਸਹੀ ਜਾਂਚ ਕੀਤੀ ਜਾਵੇਗੀ।  


ਉੱਥੇ ਹੀ ਦੂਜੇ ਪਾਸੇ ਧਰਨਾਕਾਰੀਆਂ ਨੂੰ ਐਸਪੀ ਨਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਸਾਰੇ ਮਾਮਲੇ ਦੀ ਦੁਬਾਰਾ ਜਾਂਚ ਕੀਤੀ ਜਾਵੇਗੀ ਅਤੇ ਇਸ ਲਈ ਇਕ ਹਫ਼ਤੇ ਵਿੱਚ ਰਿਪੋਰਟ ਦਿੱਤੀ ਜਾਵੇਗੀ। ਧਰਨਾਕਾਰੀਆਂ ਨੂੰ ਧਰਨਾ ਸਮਾਪਤ ਕਰਨ ਦੀ ਗੱਲ ਆਖੀ ਗਈ ਹੈ। 


- PTC NEWS

Top News view more...

Latest News view more...

PTC NETWORK
PTC NETWORK