ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 20,528 ਨਵੇਂ ਮਾਮਲੇ ਆਏ ਸਾਹਮਣੇ, 49 ਲੋਕਾਂ ਦੀ ਹੋਈ ਮੌਤ

By  Riya Bawa July 17th 2022 11:39 AM -- Updated: July 17th 2022 11:46 AM

ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਚਲਦੇ ਅੱਜ ਲਗਾਤਾਰ ਚੌਥੇ ਦਿਨ ਕੋਰੋਨਾ ਦੇ 20 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 20,528 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 49 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 17,790 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 20,528 ਨਵੇਂ ਮਾਮਲੇ ਆਏ ਸਾਹਮਣੇ, 49 ਲੋਕਾਂ ਦੀ ਹੋਈ ਮੌਤ ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਕੋਵਿਡ-19 ਦੀ ਸਥਿਤੀ ਕਾਬੂ ਹੇਠ ਹੈ। ਮੈਂ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਦਿੱਲੀ ਵਿੱਚ ਮੁਫਤ ਮੁਹੱਈਆ ਕਰਵਾਈ ਗਈ COVID19 ਵੈਕਸੀਨ ਦੀ 'ਸਾਵਧਾਨੀ ਖੁਰਾਕ' ਲੈਣ। ਇਸ ਦਾ ਪ੍ਰਬੰਧ ਮੁਹੱਲਾ ਕਲੀਨਿਕਾਂ ਵਿੱਚ ਵੀ ਕੀਤਾ ਜਾਵੇਗਾ। ਦਿੱਲੀ ਵਿੱਚ ਹੁਣ ਤੱਕ 3.53 ਕਰੋੜ ਟੀਕੇ ਦੀ ਖੁਰਾਕ ਦਿੱਤੀ ਗਈ। ਇਹ ਵੀ ਪੜ੍ਹੋ: ਸ਼ਹਿਨਾਜ਼ ਗਿੱਲ ਨੂੰ ਦੇਖ ਕੇ ਇਹ ਕੁੜੀ ਫੁੱਟ-ਫੁੱਟ ਕੇ ਰੋਈ, ਅਦਾਕਾਰਾ ਦੇ ਪ੍ਰਤੀਕਰਮ ਨੇ ਜਿੱਤ ਲਿਆ ਦਿਲ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 20 ਹਜ਼ਾਰ 528 ਮਾਮਲੇ ਸਾਹਮਣੇ ਆਏ ਹਨ, ਜੋ ਕਿ ਕੱਲ੍ਹ ਨਾਲੋਂ 2.4% ਵੱਧ ਹਨ। ਇਸ ਦੇ ਨਾਲ ਹੀ ਕੋਵਿਡ ਕਾਰਨ 49 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 20,044 ਜਦਕਿ ਸ਼ੁੱਕਰਵਾਰ ਨੂੰ 20,038 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਸਨ। Covid-19 ਸਿਹਤ ਮੰਤਰਾਲੇ ਮੁਤਾਬਕ ਕੇਰਲ ਵਿੱਚ ਸਭ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ 2 ਹਜ਼ਾਰ 871 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਪੱਛਮੀ ਬੰਗਾਲ ਵਿਚ 2 ਹਜ਼ਾਰ 839, ਮਹਾਰਾਸ਼ਟਰ ਵਿਚ 2 ਹਜ਼ਾਰ 382, ​​ਤਾਮਿਲਨਾਡੂ ਵਿਚ 2 ਹਜ਼ਾਰ 340 ਅਤੇ ਕਰਨਾਟਕ ਵਿਚ 1 ਹਜ਼ਾਰ 374 ਮਾਮਲੇ ਸਾਹਮਣੇ ਆਏ ਹਨ। corona ਦੂਜੇ ਪਾਸੇ, ਦੇਸ਼ ਵਿੱਚ ਕੋਰੋਨਾ ਦੀ ਰਿਕਵਰੀ ਰੇਟ ਹੁਣ 98.47% ਹੈ। ਪਿਛਲੇ 24 ਘੰਟਿਆਂ ਵਿੱਚ ਕੁੱਲ 17 ਹਜ਼ਾਰ 790 ਮਰੀਜ਼ ਠੀਕ ਹੋਏ ਹਨ। ਇਸ ਸਮੇਂ ਦੇਸ਼ ਵਿੱਚ ਕੋਰੋਨਾ ਦੇ 1 ਲੱਖ 43 ਹਜ਼ਾਰ 449 ਐਕਟਿਵ ਕੇਸ ਹਨ। ਪਿਛਲੇ 24 ਘੰਟਿਆਂ ਵਿੱਚ ਸਰਗਰਮ ਮਾਮਲਿਆਂ ਵਿੱਚ 2,689 ਦਾ ਵਾਧਾ ਹੋਇਆ ਹੈ। -PTC News

Related Post