ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ 'ਚ 14 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ

By  Riya Bawa October 29th 2021 12:47 PM

Coronavirus Cases Today: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਅਜੇ ਵੀ ਜਾਰੀ ਹੈ। ਦੇਸ਼ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਮੌਤਾਂ ਹੋ ਰਹੀਆਂ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 14 ਹਜ਼ਾਰ 348 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੱਲ੍ਹ 805 ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4 ਲੱਖ 57 ਹਜ਼ਾਰ 191 ਹੋ ਗਈ ਹੈ। ਉਧਰ, ਕੇਂਦਰ ਸਰਕਾਰ ਨੇ ਦੇਸ਼ ਵਿਆਪੀ ਕੋਵਿਡ ਰੋਕਥਾਮ ਦਿਸ਼ਾ-ਨਿਰਦੇਸ਼ 30 ਨਵੰਬਰ ਤੱਕ ਵਧਾ ਦਿੱਤੇ ਹਨ। Coronavirus update: India reports 15,906 new Covid-19 cases in last 24 hours ਕੱਲ੍ਹ ਦੇ ਮੁਕਾਬਲੇ ਨਵੇਂ ਮਾਮਲਿਆਂ ਵਿੱਚ ਕਮੀ ਆਈ ਹੈ। ਵੀਰਵਾਰ ਨੂੰ ਇਹ ਅੰਕੜਾ 16,156 ਸੀ। ਸ਼ੁੱਕਰਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਇੱਕ ਦਿਨ ਵਿੱਚ ਕੋਰੋਨਾ ਨਾਲ ਮੌਤ ਦੇ 805 ਮਾਮਲੇ ਸਾਹਮਣੇ ਆਏ ਹਨ। ਦੇਸ਼ 'ਚ ਇਸ ਮਹਾਮਾਰੀ ਕਾਰਨ ਹੁਣ ਤੱਕ 4,57,191 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਰਤਮਾਨ ਵਿੱਚ, ਦੇਸ਼ ਵਿੱਚ ਰਿਕਵਰੀ ਦਰ ਯਾਨੀ ਲਾਗ ਮੁਕਤ ਦਰ 98.19 ਪ੍ਰਤੀਸ਼ਤ ਹੈ। ਦੱਸ ਦੇਈਏ ਕਿ ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੱਲ੍ਹ ਦੇਸ਼ ਵਿੱਚ ਕੋਰੋਨਾ ਦੀਆਂ 74 ਲੱਖ 33 ਹਜ਼ਾਰ 392 ਖੁਰਾਕਾਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ 104 ਕਰੋੜ 82 ਲੱਖ 966 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਕਿਹਾ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਲਈ 12 ਲੱਖ 84 ਹਜ਼ਾਰ 552 ਨਮੂਨੇ ਦੇ ਟੈਸਟ ਕੀਤੇ ਗਏ। ਇਸ ਤੋਂ ਬਾਅਦ ਕੱਲ੍ਹ ਤੱਕ ਕੁੱਲ 60 ਕਰੋੜ 57 ਲੱਖ 82 ਹਜ਼ਾਰ 957 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। Coronavirus update: India adds 13,451 new Covid-19 infections -PTC News

Related Post