ਨਸ਼ਾ ਛਡਾਊ ਕੇਂਦਰਾਂ ਵਿਚ ਇਲਾਜ ਲਈ ਆਉਣ ਵਾਲੇ ਮਰੀਜਾਂ ਦੀ ਗਿਣਤੀ 'ਚ ਕਈ ਗੁਣਾ ਵਾਧਾ

By  Joshi July 15th 2018 05:40 PM

ਨਸ਼ਾ ਛਡਾਊ ਕੇਂਦਰਾਂ ਵਿਚ ਇਲਾਜ ਲਈ ਆਉਣ ਵਾਲੇ ਮਰੀਜਾਂ ਦੀ ਗਿਣਤੀ 'ਚ ਕਈ ਗੁਣਾ ਵਾਧਾ increase in de addiction centres punjab ਚੰਡੀਗੜ੍ਹ, 15 ਜੁਲਾਈ:  ਜੂਨ ਅਤੇ ਜੁਲਾਈ ਦੇ ਵਿਚਕਾਰ ਪੰਜਾਬ ਦੇ ਨਸ਼ਾ ਛਡਾਊ ਕੇਂਦਰਾਂ ਵਿਚ ਇਲਾਜ ਵਾਸਤੇ ਆਉਣ ਵਾਲੇ ਮਰੀਜਾਂ ਦੀ ਗਿਣਤੀ 'ਚ ਵੱਡਾ ਵਾਧਾ ਹੋਇਆ ਹੈ | ਇਹ ਪ੍ਰਗਟਾਵਾ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਕੀਤਾ | ਇਨ੍ਹਾਂ ਕੇਂਦਰਾਂ ਵਿਚ ਆਉਣ ਵਾਲੇ ਮਰੀਜਾਂ ਦੀ ਗਿਣਤੀ 'ਚ ਹੋਏ ਕਈ ਗੁਣਾ ਵਾਧੇ ਦੀ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਜੂਨ ਵਿਚ ਨਸ਼ਾ ਛਡਾਊ ਕੇਂਦਰਾਂ ਵਿਚ ਨਵੇਂ ਆਊਟਡੋਰ ਮਰੀਜਾਂ ਦੀ ਰਜਿਸਟ੍ਰੇਸ਼ਨ ਔਸਤਨ 70 ਸੀ ਜੋ ਜੁਲਾਈ ਵਿਚ ਰੋਜ਼ਾਨਾ 408 ਪਹੁੰਚ ਗਈ ਹੈ | ਸ਼ਨੀਵਾਰ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਆਊਟਡੋਰ ਨਵੇਂ ਮਰੀਜਾਂ ਦੀ ਰਜਿਸਟ੍ਰੇਸ਼ਨ 681 ਹੋਈ | increase in de addiction centres punjabਇਸੇ ਤਰ੍ਹਾਂ ਹੀ ਨਸ਼ਾ ਛਡਾਊ ਕੇਂਦਰਾਂ ਵਿਚ ਰੋਜ਼ਾਨਾ ਆਉਣ ਵਾਲੇ ਮਰੀਜਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ | ਜੂਨ ਵਿਚ ਇਨ੍ਹਾਂ ਮਰੀਜਾਂ (ਨਵੇਂ ਪੁਰਾਣੇ) ਦੀ ਗਿਣਤੀ 2345 ਸੀ ਜੋ ਜੁਲਾਈ ਵਿਚ 4408 ਹੋ ਗਈ ਹੈ | ਸ਼ਨੀਵਾਰ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਆਏ ਨਵੇਂ ਅਤੇ ਪੁਰਾਣੇ ਮਰੀਜਾਂ ਦੀ ਕੁਲ ਗਿਣਤੀ 6673 ਸੀ | ਬੁਲਾਰੇ ਅਨੁਸਾਰ ਅਗਲੇ ਦੋ ਹਫਤਿਆਂ ਦੌਰਾਨ ਇਸ ਗਿਣਤੀ ਵਿਚ ਹੋਰ ਵਾਧਾ ਹੋਣ ਦੀ ਉਮੀਦ ਹੈ ਅਤੇ ਜੁਲਾਈ ਵਿਚ ਇਸ ਦੇ ਰਿਕਾਰਡ ਪੱਧਰ ਨੂੰ ਪਾਰ ਕਰ ਜਾਣ ਦੀ ਸੰਭਾਵਨਾ ਹੈ | ਨਸ਼ਿਆਂ ਦੇ ਸਮਗਲਰਾਂ ਵਿਰੁੱਧ ਸਖ਼ਤ ਕਦਮ ਚੁਕਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਪਿਛਲੇ ਦੋ ਹਫਤਿਆਂ ਦੌਰਾਨ ਲੋਕਾਂ ਨੂੰ ਮੀਡੀਆ ਰਾਹੀਂ ਵਾਰ ਵਾਰ ਅਪੀਲਾਂ ਕੀਤੀਆਂ | ਉਨ੍ਹਾਂ ਨੇ ਨਸ਼ਿਆਂ ਦੇ ਸਬੰਧ ਵਿਚ ਸਮਾਜਿਕ ਬਦਨਾਮੀ ਵਾਲੀ ਗੱਲ ਤੋਂ ਉਭਰਣ ਲਈ ਲੋਕਾਂ ਨੂੰ ਆਖਿਆ ਅਤੇ ਨਸ਼ਿਆਂ ਨਾਲ ਪੀੜਤਾਂ ਦਾ ਇਲਾਜ ਕਰਵਾਉਣ ਲਈ ਅੱਗੇ ਆਉਣ ਦੀਆਂ ਅਪੀਲਾਂ ਕੀਤੀਆਂ | ਉਨ੍ਹਾਂ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਸੀ ਕਿ ਜੇ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਹੈ ਤਾਂ ਸੂਬੇ ਦੇ ਲੋਕਾਂ ਨੂੰ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਨ ਦੀ ਜ਼ਰੂਰਤ ਹੈ | ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਹ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਕੁਟਮਾਰ ਜਾਂ ਕਿਸੇ ਹੋਰ ਤਰ੍ਹਾਂ ਦੀ ਹਿੰਸਾ ਦੇ ਹੱਕ ਵਿਚ ਨਹੀਂ ਹਨ | ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਤਸਕਰਾਂ ਨੂੰ ਫੜਾਉਣ ਲਈ ਪੁਲਿਸ ਅਤੇ ਇਸ ਕੰਮ ਵਿਚ ਲੱਗੀਆਂ ਹੋਰ ਏਜੰਸੀਆਂ ਨੂੰ ਸੂਚਨਾ ਮੁਹੱਈਆ ਕਰਵਾਉਣ ਵਾਸਤੇ ਆਖਿਆ ਹੈ ਤਾਂ ਜੋ ਨੌਜਵਾਨਾਂ ਦੀ ਮੌਤ ਦਾ ਕਾਰਨ ਬਣ ਰਹੇ ਸਮਾਨ ਨੂੰ ਜਬਤ ਕੀਤਾ ਜਾ ਸਕੇ ਅਤੇ ਇਸ ਦੀ ਤਸਕਰੀ ਕਰਨ ਵਾਲੇ ਲੋਕਾਂ ਨੂੰ ਗਿ੍ਫਤਾਰ ਕੀਤਾ ਜਾ ਸਕੇ | ਉਨ੍ਹਾਂ ਨੇ ਨਸ਼ੇ ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਆ ਕੇ ਇਲਾਜ ਕਰਵਾਉਣ ਅਤੇ ਮੁੜ ਵਸੇਬਾ ਕੇਂਦਰਾਂ ਦੀ ਮਦਦ ਪ੍ਰਾਪਤ ਕਰਨ ਲਈ ਆਖਿਆ ਹੈ | increase in de addiction centres punjabਮੁੱਖ ਮੰਤਰੀ ਨੇ ਪੁਲਿਸ ਨੂੰ ਮੁੜ ਹਦਾਇਤ ਜਾਰੀ ਕਰਦੇ ਹੋਏ ਕਿਹਾ ਕਿ ਉਹ ਨਸ਼ਾ ਛਡਾਊ ਕੇਂਦਰਾਂ ਵਿਚ ਜਾ ਕੇ ਨਸ਼ਾ ਪੀੜਤਾਂ ਨੂੰ ਪਰੇਸ਼ਾਨ ਨਾ ਕਰਨ ਅਤੇ ਉਨ੍ਹਾਂ ਨਾਲ ਸਵਾਲ ਜਵਾਬ ਕਰਨ ਤੋਂ ਗੁਰੇਜ ਕਰਨ | ਉਨ੍ਹਾਂ ਨੇ ਕੇਂਦਰਾਂ ਵਿਚ ਜ਼ਿਆਦਾ ਮਰੀਜਾਂ ਦੇ ਆਉਣ ਦੀ ਸੂਰਤ ਵਿਚ ਢੁੱਕਵੇਂ ਪ੍ਰਬੰਧ ਕਰਨ ਵਾਸਤੇ ਵੀ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ | —PTC News

Related Post