IND vs AUS: ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ

By  Jashan A December 10th 2018 03:41 PM -- Updated: December 10th 2018 05:59 PM

IND vs AUS: ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ,ਐਡੀਲੇਡ: ਐਡੀਲੇਡ 'ਚ ਭਾਰਤ ਤੇ ਆਸਟ੍ਰੇਲੀਆ ਵਿਚਕਾਰ ਖੇਡਿਆ ਗਿਆ ਪਹਿਲਾ ਟੈਸਟ ਮੈਚ ਭਾਰਤ ਨੇ ਜਿੱਤ ਕੇ ਸੀਰੀਜ਼ 'ਚ 1-0 ਦਾ ਵਾਧਾ ਬਣਾ ਲਿਆ ਹੈ।ਭਾਰਤ ਨੇ ਇਸ ਮੈਚ 'ਚ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਹਰਾਇਆ। [caption id="attachment_227083" align="aligncenter" width="300"]indian cricket team IND vs AUS: ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ[/caption] ਇਸ ਜਿੱਤ ਨਾਲ ਭਾਰਤ ਨੇ ਆਸਟ੍ਰੇਲੀਆਈ ਧਰਤੀ 'ਤੇ ਇਤਿਹਾਸ ਰਚ ਦਿੱਤਾ ਹੈ। ਇਹ ਪਹਿਲਾ ਮੌਕਾ ਹੈ ਜਦੋਂ ਟੈਸਟ ਸੀਰੀਜ਼ ਤੋਂ ਪਹਿਲਾਂ ਹੀ ਮੈਚ 'ਚ ਭਾਰਤ ਨੇ ਜਿੱਤ ਦਰਜ ਕਰ ਲਈ ਹੋਵੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤ ਕਦੀ ਵੀ ਟੈਸਟ ਸੀਰੀਜ਼ ਦਾ ਪਹਿਲਾਂ ਮੈਚ ਨਹੀਂ ਜਿੱਤ ਪਾਇਆ ਸੀ। [caption id="attachment_227084" align="aligncenter" width="300"]indian cricket team IND vs AUS: ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ[/caption] ਇਸ ਦੇ ਨਾਲ ਟੀਮ ਇੰਡੀਆ ਨੇ ਸਾਲ 2003 'ਚ ਸੌਰਭ ਗਾਂਗੁਲੀ ਦੀ ਕਪਤਾਨੀ 'ਚ ਇਸ ਮੈਦਾਨ 'ਤੇ ਜਿੱਤੇ ਗਏ ਟੈਸਟ ਮੈਚ ਦੀ ਯਾਦ ਨੂੰ ਤਾਜਾ ਕਰ ਦਿੱਤਾ। ਹੋਰ ਪੜ੍ਹੋ: ਟਾਂਡਾ ਦੀ ਮੀਨਾਕਸ਼ੀ ਸੈਣੀ ਨੇ ਰਚਿਆ ਇਤਿਹਾਸ, ਅਥਲੈਟਿਕ ਚੈਂਪੀਅਨਸ਼ਿਪ ‘ਚ ਜਿੱਤੇ 5 ਮੈਡਲ [caption id="attachment_227085" align="aligncenter" width="300"]indian cricket team IND vs AUS: ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ[/caption] 323 ਦੌੜਾਂ ਦਾ ਟੀਚੇ ਦਾ ਪਿੱਛਾ ਕਰਨ ਉਤਰੇ ਆਸਟ੍ਰੇਲੀਆਈ ਬੱਲੇਬਾਜ਼ ਭਾਰਤੀ ਬੱਲੇਬਾਜ਼ਾਂ ਦੀ ਘਾਤਕ ਗੇਂਦਬਾਜ਼ੀ ਦੇ ਅੱਗੇ ਟਿਕਦੇ ਨਜ਼ਰ ਨਹੀਂ ਆਏ ਅਤੇ ਇੱਕ-ਇੱਕ ਕਰ ਕੇ ਪਵੈਲੀਅਨ ਪਰਤੇ। -PTC News

Related Post