IND vs SA 2nd Test: ਪਹਿਲੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 273/3

By  Jashan A October 10th 2019 06:00 PM

IND vs SA 2nd Test: ਪਹਿਲੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 273/3,ਪੁਣੇ: ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਖੇਡੀ ਜਾ ਰਹੀ 3 ਮੈਚਾਂ ਦੀ ਟੈਸਟ ਸੀਰੀਜ਼ ਲਈ ਅੱਜ ਦੂਸਰਾ ਮੁਕਾਬਲਾ ਪੁਣੇ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

https://twitter.com/BCCI/status/1182225469690638336?s=20

ਜਿਸ ਦੌਰਾਨ ਭਾਰਤ ਨੇ ਪਹਿਲੇ ਦਿਨ ਦਾ ਖੇਡ ਖ਼ਤਮ ਹੋਣ 'ਤੇ 3 ਵਿਕਟਾਂ ਦੇ ਨੁਕਸਾਨ 'ਤੇ 273 ਦੌੜਾਂ ਬਣਾ ਲਈਆਂ ਹਨ। ਇਸ ਮੌਕੇ ਕ੍ਰੀਜ਼ 'ਤੇ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ 63 ਦੌੜਾਂ ਅਤੇ ਉਪ ਕਪਤਾਨ ਅਜਿੰਕਿਆ ਰਹਾਣੇ 18 ਦੌੜਾਂ ਬਣਾ ਕੇ ਮੌਜੂਦ ਹਨ।

ਹੋਰ ਪੜ੍ਹੋ:ਰਵੀ ਸ਼ਾਸਤਰੀ ਮੁੜ ਤੋਂ ਬਣੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ

ਤੁਹਾਨੂੰ ਦੱਸ ਦਈਏ ਕਿ ਬੱਲੇਬਾਜ਼ੀ ਕਰਨ ਉਤਰੇ ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਮਯੰਕ ਅਗਰਵਾਲ ਨੇ ਪਾਰੀ ਦੀ ਸ਼ਾਨਦਾਰ ਸ਼ੁਰੂਆਤ ਕੀਤੀ, ਪਰ ਰੋਹਿਤ ਸ਼ਰਮਾ 14 ਦੌੜਾਂ ਬਣਾ ਕੇ ਆਊਟ ਹੋ ਗਏ।

https://twitter.com/BCCI/status/1182252604392230915?s=20

ਪਰ ਦੂਜੇ ਪਾਸੇ ਮਯੰਕ ਅਗਰਵਾਲ ਨੇ ਇੱਕ ਵਾਰ ਫਿਰ ਸੈਂਕੜਾ ਲਗਾ ਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ।ਉਹਨਾਂ ਤੋਂ ਇਲਾਵਾ ਪੁਜਾਰਾ ਨੇ ਵੀ 58 ਦੌੜਾਂ ਦੀ ਸ਼ਾਨਦਾਰ ਪਾਰੀ ਖੇਡਦਿਆਂ ਭਾਰਤ ਨੂੰ ਮਜਬੂਤ ਸਥਿਤੀ ‘ਚ ਪਹੁੰਚਾਇਆ।

-PTC

Related Post